
Wednesday May 07, 2025
ਭਾਰਤ ਤੇ ਪਾਕਿਸਤਾਨ ਵਿਚਕਾਰ ਜੰਗ ਦੇ ਵਧਦੇ ਆਸਾਰ ਅਤੇ ਇਸਦੇ ਸੰਭਾਵੀ ਮਾੜੇ ਅਸਰ - The Talk Show - Radio Haanji
ਹਾਂਜੀ ਮੈਲਬੌਰਨ ਦੇ ਇਸ ਹਿੱਸੇ ਵਿੱਚ ਬਲਕੀਰਤ ਸਿੰਘ ਅਤੇ ਪ੍ਰੀਤਇੰਦਰ ਗਰੇਵਾਲ ਭਾਰਤ ਤੇ ਪਾਕਿਸਤਾਨ ਵਿਚਕਾਰ ਵਧਦੇ ਤਣਾਅ ਅਤੇ ਸੰਭਾਵੀ ਜੰਗ ਦੇ ਮਾੜੇ ਅਸਰਾਂ ਉੱਤੇ ਵਿਚਾਰ ਕਰ ਰਹੇ ਹਨ।
ਦੱਸਣਯੋਗ ਹੈ ਕਿ ਭਾਰਤ ਵੱਲੋਂ "ਆਪ੍ਰੇਸ਼ਨ ਸਿੰਦੂਰ" ਤਹਿਤ ਪਾਕਿਸਤਾਨ ਵਿੱਚ ਨੌਂ ਥਾਵਾਂ 'ਤੇ ਮਿਜ਼ਾਈਲਾਂ ਨਾਲ਼ ਹਮਲਾ ਕਰਨ ਪਿੱਛੋਂ ਆਖਿਆ ਗਿਆ ਹੈ ਕਿ ਇਹਨਾਂ ਥਾਵਾਂ 'ਤੇ ਅੱਤਵਾਦੀ ਠਿਕਾਣੇ ਸਨ।
ਜ਼ਿਕਰਯੋਗ ਹੈ ਕਿ 22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਸੈਲਾਨੀਆਂ 'ਤੇ ਹੋਏ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਦੇ ਸਬੰਧ ਬਹੁਤ ਤਣਾਅਪੂਰਨ ਹੋ ਗਏ ਹਨ। ਇਸ ਹਮਲੇ ਵਿੱਚ 26 ਲੋਕ ਮਾਰੇ ਗਏ ਸਨ।
ਉਧਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਇਸ ਹਮਲੇ 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਹੈ ਕਿ 'ਭਾਰਤ ਵੱਲੋਂ ਸ਼ੁਰੂ ਕੀਤੀ ਇਸ ਜੰਗ ਦਾ ਜ਼ੋਰਦਾਰ ਜਵਾਬ ਦੇਣ ਦਾ ਪੂਰਾ ਹੱਕ ਹੈ, ਅਤੇ ਜ਼ੋਰਦਾਰ ਜਵਾਬ ਦਿੱਤਾ ਜਾ ਰਿਹਾ ਹੈ।
ਹੋਰ ਵੇਰਵੇ ਲਈ ਇਹ ਪੋਡਕਾਸਟ ਸੁਣੋ.......
No comments yet. Be the first to say something!