
Wednesday Mar 05, 2025
06 March, Indian NEWS Analysis with Pritam Singh Rupal
ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿੱਚ ਮੋਰਚਾ ਲਾਉਣ ਦਾ ਐਲਾਨ ਕੀਤਾ ਗਿਆ ਸੀ, ਪਰ ਪੰਜਾਬ ਸਰਕਾਰ ਨੇ ਇਸ ਯੋਜਨਾ ਨੂੰ ਰੋਕ ਦਿੱਤਾ ਹੈ। ਪੰਜਾਬ ਪੁਲੀਸ ਨੇ ਸੂਬੇ ਦੇ ਕਈ ਮੁੱਖ ਰਾਸ਼ਤਿਆਂ ’ਤੇ ਬੈਰੀਕੇਡ ਲਾ ਕੇ, ਟਿੱਪਰ ਅਤੇ ਜਲ ਤੋਪਾਂ ਦੀ ਵਰਤੋਂ ਕਰਕੇ, ਕਿਸਾਨਾਂ ਦੀ ਚੰਡੀਗੜ੍ਹ ਵੱਲ ਕੂਚ ਰੋਕਣ ਦੀ ਕਾਰਵਾਈ ਕੀਤੀ। ਜਦੋਂ ਕਿਸਾਨ ਆਪਣੇ ਟਰੈਕਟਰਾਂ ਅਤੇ ਕਾਫ਼ਲਿਆਂ ’ਤੇ ਚੰਡੀਗੜ੍ਹ ਵੱਲ ਵਧੇ, ਪੁਲੀਸ ਨੇ ਉਨ੍ਹਾਂ ਨੂੰ ਰਾਹ 'ਤੇ ਹੀ ਰੋਕ ਦਿੱਤਾ ਅਤੇ ਸੜਕਾਂ ’ਤੇ ਚੈਕਿੰਗ ਕੀਤੀ।
ਇਸ ਕਾਰਵਾਈ ਵਿੱਚ, ਸੰਯੁਕਤ ਕਿਸਾਨ ਮੋਰਚਾ ਦੇ ਕਈ ਆਗੂ—ਜਿਵੇਂ ਕਿ ਏਕਤਾ-ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ—ਨੂੰ ਹਿਰਾਸਤ ਵਿੱਚ ਲਿਆ ਗਿਆ। ਕੁਝ ਕਿਸਾਨ ਆਗੂਆਂ ਨੂੰ ਲੋਕਾਂ ਦੇ ਵਿਰੋਧ ਕਾਰਨ ਰਿਹਾਈ ਮਿਲ ਗਈ, ਪਰ ਬਾਕੀ ਸੈਂਕੜੇ ਆਗੂ ਹਿਰਾਸਤ ਵਿੱਚ ਹਨ। ਪੁਲੀਸ ਨੇ ਮੁੱਖ ਸੜਕਾਂ ਨੂੰ ਸੀਲ ਕਰਕੇ ਚੰਡੀਗੜ੍ਹ ਵਿੱਚ ਦਾਖ਼ਲ ਹੋਣ ’ਤੇ ਪਾਬੰਦੀ ਲਾ ਦਿੱਤੀ ਹੈ।
Comments (0)
To leave or reply to comments, please download free Podbean or
No Comments
To leave or reply to comments,
please download free Podbean App.