
Tuesday Jan 07, 2025
07 Jan, Indian NEWS Analysis with Pritam Singh Rupal
ਜਥੇਦਾਰ ਅਕਾਲ ਤਖਤ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਇਹ ਨਸੀਹਤ ਕੀਤੀ ਹੈ ਕਿ ਉਹ ਅਕਾਲ ਤਖਤ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਦਿੱਤੇ ਗਏ ਹੁਕਮਾਂ ਦੀ ਪਾਲਣਾ ਵਿੱਚ ਕਿਸੇ ਵੀ ਪ੍ਰਕਾਰ ਦੀ ਟਾਲ ਮਟੋਲ ਨਾ ਕਰਨ। ਉਨ੍ਹਾਂ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਇਹ ਗੱਲ ਕਹੀ।
ਮੀਡੀਆ ਨਾਲ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਅਕਾਲ ਤਖਤ ਤੋਂ ਸੁਣਾਏ ਗਏ ਪੰਜ ਸਿੰਘ ਸਾਹਿਬਾਨ ਦੇ ਫੈਸਲੇ ਨੂੰ ਪੂਰਾ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਗਾਹ ਕੀਤਾ ਕਿ ਉਹ ਇਸ ਫੈਸਲੇ ਨੂੰ ਮੰਨਣ ਵਿੱਚ ਟਾਲ ਮਟੋਲ ਦੀ ਨੀਤੀ ਨਾ ਅਪਣਾਏ। 2 ਦਸੰਬਰ ਨੂੰ, ਅਕਾਲ ਤਖਤ ਅਤੇ ਪੰਜ ਸਿੰਘ ਸਾਹਿਬਾਨ ਵੱਲੋਂ ਸੁਖਬੀਰ ਸਿੰਘ ਬਾਦਲ ਅਤੇ ਹੋਰ ਅਕਾਲੀ ਆਗੂਆਂ ਖਿਲਾਫ਼ ਤਨਖਾਹ ਸੁਣਾਈ ਸੀ, ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੂੰ ਹੁਕਮ ਦਿੱਤਾ ਗਿਆ ਸੀ ਕਿ ਉਹ ਸੁਖਬੀਰ ਸਿੰਘ ਬਾਦਲ ਸਮੇਤ ਹੋਰਨਾਂ ਦੇ ਅਸਤੀਫੇ ਪ੍ਰਵਾਨ ਕਰੇ ਅਤੇ ਤਿੰਨ ਦਿਨਾਂ ਵਿੱਚ ਇਸ ਦੀ ਰਿਪੋਰਟ ਅਕਾਲ ਤਖਤ ਨੂੰ ਭੇਜੇ, ਪਰ ਇਹ ਹੁਕਮ ਅਜੇ ਤੱਕ ਪੂਰਾ ਨਹੀਂ ਹੋਇਆ।
No comments yet. Be the first to say something!