Wednesday Dec 11, 2024

12 Dec, Indian NEWS Analysis with Pritam Singh Rupal

ਕੇਂਦਰ ਸਰਕਾਰ ਤੋਂ ਮੰਗਾਂ ਮਨਵਾਉਣ ਲਈ ਦਿੱਲੀ-ਸੰਗਰੂਰ ਮੁੱਖ ਮਾਰਗ ’ਤੇ ਪਿੰਡ ਢਾਬੀ ਗੁੱਜਰਾਂ ’ਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 16ਵੇਂ ਦਿਨ ਵੀ ਜਾਰੀ ਰਿਹਾ। ਉਨ੍ਹਾਂ ਦੀ ਹਾਲਤ ਹੋਰ ਚਿੰਤਾਜਨਕ ਹੋ ਗਈ ਹੈ। ਡਾਕਟਰਾਂ ਵੱਲੋਂ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਡਾਕਟਰਾਂ ਨੇ ਡੱਲੇਵਾਲ ਦਾ 12 ਕਿਲੋ ਵਜ਼ਨ ਘਟਣ ਦੀ ਪੁਸ਼ਟੀ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਦੀ ਹਾਲਤ ਕਿਸੇ ਵੀ ਸਮੇਂ ਹੋਰ ਗੰਭੀਰ ਹੋ ਸਕਦੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੀ ਹਮਾਇਤ ’ਚ 12 ਦਸੰਬਰ ਨੂੰ ਦੇਸ਼ ਵਾਸੀ ਆਪਣੇ ਘਰਾਂ ਵਿੱਚ ਸ਼ਾਮ ਦਾ ਖਾਣਾ ਨਾ ਬਣਾਉਣ। ਉਨ੍ਹਾਂ ਕਿਹਾ ਕਿ 13 ਦਸੰਬਰ ਨੂੰ ਸਮੂਹ ਦੇਸ਼ ਵਾਸੀ ਆਪੋ-ਆਪਣੇ ਪਿੰਡਾਂ ਵਿੱਚ ਕੇਂਦਰ ਤੇ ਸੂਬਾ ਸਰਕਾਰਾਂ ਦੇ ਪੁਤਲੇ ਜ਼ਰੂਰ ਫੂਕਣ ਕਿਉਂਕਿ ਕੋਈ ਵੀ ਸਿਆਸੀ ਪਾਰਟੀ ਕਿਸਾਨਾਂ ਦੇ ਮਸਲਿਆਂ ਪ੍ਰਤੀ ਗੰਭੀਰ ਨਹੀਂ ਹੈ।

Comments (0)

To leave or reply to comments, please download free Podbean or

No Comments

Copyright 2023 All rights reserved.

Podcast Powered By Podbean

Version: 20241125