Thursday Nov 21, 2024
21 Nov, 2024 Indian News Analysis with Pritam Singh Rupal
ਪੰਜਾਬ ’ਚ ਜ਼ਿਮਨੀ ਚੋਣਾਂ ਵਾਲੇ ਚਾਰ ਵਿਧਾਨ ਸਭਾ ਹਲਕਿਆਂ ’ਚ ਅੱਜ ਵੋਟਾਂ ਪੈਣ ਦਾ ਅਮਲ ਸ਼ਾਂਤੀ ਪੂਰਵਕ ਨੇਪਰੇ ਚੜ੍ਹ ਗਿਆ। ਸ਼ਾਮ ਦੇ ਛੇ ਵਜੇ ਤੱਕ ਚਾਰ ਸੀਟਾਂ ’ਤੇ 63 ਫ਼ੀਸਦੀ ਪੋਲਿੰਗ ਦਰਜ ਕੀਤੀ ਗਈ। ਗਿੱਦੜਬਾਹਾ ਹਲਕੇ ਵਿੱਚ ਸਭ ਤੋਂ ਵੱਧ 81 ਫ਼ੀਸਦੀ ਵੋਟਾਂ ਪਈਆਂ ਹਨ। ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਪਈਆਂ ਵੋਟਾਂ ਦੌਰਾਨ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ ਪਰ ਹਲਕਾ ਡੇਰਾ ਬਾਬਾ ਨਾਨਕ ਵਿਚ ਆਗੂਆਂ ਵਿਚਾਲੇ ਬਹਿਸਬਾਜ਼ੀ ਹੋਈ ਹੈ। ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਹੋਵੇਗੀ। ਵੋਟਾਂ ਦਾ ਅਮਲ ਮੁਕੰਮਲ ਹੋਣ ਨਾਲ 45 ਉਮੀਦਵਾਰਾਂ ਦੀ ਕਿਸਮਤ ਈਵੀਐੱਮਜ਼ ’ਚ ਬੰਦ ਹੋ ਗਈ ਹੈ। ਹਲਕਾ ਡੇਰਾ ਬਾਬਾ ਨਾਨਕ ਵਿਚ ਸ਼ਾਮ ਛੇ ਵਜੇ ਤੱਕ 63 ਫ਼ੀਸਦੀ, ਬਰਨਾਲਾ ਹਲਕੇ ’ਚ 54 ਅਤੇ ਚੱਬੇਵਾਲ ਹਲਕੇ ਵਿਚ 53 ਫ਼ੀਸਦੀ ਵੋਟਾਂ ਪਈਆਂ।
Comments (0)
To leave or reply to comments, please download free Podbean or
No Comments
To leave or reply to comments,
please download free Podbean App.