Wednesday Jul 24, 2024

24 July, 2024 Indian News Analysis with Pritam Singh Rupal

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲੋਕ ਸਭਾ ਚੋਣਾਂ ਮਗਰੋਂ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦੇ ਪਹਿਲੇ ਬਜਟ ਵਿੱਚ ਮੱਧ ਵਰਗ ਲਈ ਆਮਦਨ ਕਰ ਵਿਚ ਛੂਟ, ਅਗਲੇ ਪੰਜ ਸਾਲਾਂ ਵਿੱਚ ਰੁਜ਼ਗਾਰ ਸਕੀਮਾਂ ਲਈ 2 ਲੱਖ ਕਰੋੜ ਰੁਪਏ ਦੇ ਫੰਡ ਅਤੇ ਆਪਣੀ ਪਾਰਟੀ ਦੀ ਨਵੀਂ ਗੱਠਜੋੜ ਸਰਕਾਰ ਦੇ ਮਹੱਤਵਪੂਰਨ ਸਾਥੀਆਂ ਨਾਲ ਜੁੜੇ ਰਾਜਾਂ (ਆਂਧਰਾ ਪ੍ਰਦੇਸ਼ ਤੇ ਬਿਹਾਰ) ਲਈ ਵਿਸ਼ੇਸ਼ ਪੈਕੇਜ ਸਣੇ ਕਈ ਤੋਹਫ਼ੇ ਅੱਲਾਨ ਕੀਤੇ ਹਨ। ਪੱਛਮੀ ਬੰਗਾਲ ਨੂੰ ਕੋਈ ਛੂਟ ਨਾ ਦਿੱਤੇ ਜਾਣ ’ਤੇ ਟੀਐੱਮਸੀ ਮੈਂਬਰਾਂ ਨੇ ਰਾਜ ਸਭਾ ਵਿੱਚੋਂ ਵਾਕਆਊਟ ਕੀਤਾ, ਜਦਕਿ ਪੰਜਾਬ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰਾਂ ਨੇ ਸੂਬੇ ਨੂੰ ਵਿੱਤੀ ਪੈਕੇਜ ਨਾ ਦੇਣ ਦੇ ਵਿਰੋਧ ਵਿਚ ਸੰਸਦ ਦੇ ਬਾਹਰ ਪ੍ਰਦਰਸ਼ਨ ਕੀਤਾ। ਸੀਤਾਰਮਨ ਨੇ ਬਜਟ ਵਿੱਚ ਪੇਂਡੂ ਵਿਕਾਸ ਲਈ 2.66 ਲੱਖ ਕਰੋੜ ਰੁਪਏ ਦੇ ਫੰਡਾਂ ਦਾ ਪ੍ਰਬੰਧ ਕੀਤਾ ਹੈ, ਜਦਕਿ ਆਰਥਿਕ ਤਰੱਕੀ ਲਈ ਲੰਬੇ ਸਮੇਂ ਵਾਲੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਲਈ 11.11 ਲੱਖ ਕਰੋੜ ਰੁਪਏ ਰੱਖੇ ਹਨ।

Comments (0)

To leave or reply to comments, please download free Podbean or

No Comments

Copyright 2023 All rights reserved.

Podcast Powered By Podbean

Version: 20240731