
Friday Dec 27, 2024
27 Dec, Indian NEWS Analysis with Pritam Singh Rupal
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਏਮਸ ਵਿਚ ਦੇਹਾਂਤ ਹੋ ਗਿਆ। ਉਹ 92 ਸਾਲਾਂ ਦੇ ਸਨ। ਉਨ੍ਹਾਂ ਰਾਤ 9:51 ਵਜੇ ਆਖਰੀ ਸਾਹ ਲਏ। ਉਹ ਅੱਜ ਸ਼ਾਮੀਂ ਅਚਾਨਕ ਬੇਸੁੱਧ ਹੋ ਗਏ ਜਿਸ ਮਗਰੋਂ ਉਨ੍ਹਾਂ ਨੂੰ ਰਾਤੀਂ 8:06 ਵਜੇ ਏਮਸ ਦੇ ਐਮਰਜੈਂਸੀ ਵਿਭਾਗ ਵਿਚ ਭਰਤੀ ਕਰਵਾਇਆ ਗਿਆ ਸੀ।
ਉਹ ਪਿਛਲੇ ਕੁਝ ਸਮੇਂ ਤੋਂ ਉਮਰ ਨਾਲ ਜੁੜੇ ਸਿਹਤ ਵਿਗਾੜਾਂ ਨਾਲ ਜੂਝ ਰਹੇ ਸਨ। ਸੂਤਰਾਂ ਮੁਤਾਬਕ ਸਰਕਾਰ ਨੇ ਦੇਸ਼ ’ਚ 7 ਦਿਨ ਦਾ ਸੋਗ ਐਲਾਨ ਦਿੱਤਾ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਰਾਜਸੀ ਸਨਮਾਨਾਂ ਨਾਲ ਕੀਤਾ ਜਾਵੇਗਾ।
No comments yet. Be the first to say something!