Friday Nov 29, 2024
29 Nov, Indian NEWS Analysis with Pritam Singh Rupal
ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ ਕਾਰਵਾਈ ਕਰਨ ਵਿੱਚ ਢਿੱਲ ਵਰਤਣ ਲਈ ਤਾੜਨਾ ਕੀਤੀ। ਦਿੱਲੀ ਅਤੇ NCR ਵਿੱਚ ਹਵਾ ਪ੍ਰਦੂਸ਼ਣ ਦੀ ਸੁਣਵਾਈ ਦੌਰਾਨ ਬੈਂਚ ਨੇ ਕਿਹਾ ਕਿ ਇਸ ਸਮੱਸਿਆ ਦੇ ਸਥਾਈ ਹੱਲ ਲਈ ਇੱਕ ਸਿਸਟਮ ਬਣਾਉਣ ਦੀ ਲੋੜ ਹੈ ਜੋ ਪਰਾਲੀ ਸਾੜਨ ਦੇ ਅੰਕੜੇ 24 ਘੰਟੇ ਇੱਕਠੇ ਕਰ ਸਕੇ। ਜਸਟਿਸ ਅਭੈ ਐੱਸ. ਓਕਾ ਅਤੇ ਜਸਟਿਸ ਆਗਸਟੀਨ ਜੌਰਜ ਮਸੀਹ ਨੇ ਕਿਹਾ ਕਿ ਕਿਸਾਨਾਂ ਖਿਲਾਫ਼ ਕਾਰਵਾਈ ਵਿੱਚ ਦੋਵੇਂ ਸੂਬੇ ਸੁਸਤ ਹਨ।
ਬੈਂਚ ਨੇ ਇਹ ਵੀ ਕਿਹਾ ਕਿ ਸਾਰੀਆਂ ਧਿਰਾਂ ਤੋਂ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ ਜਾਣੀ ਚਾਹੀਦੀ ਹੈ ਅਤੇ ਇਸ ਸਮੱਸਿਆ ਨੂੰ ਹਰ ਸਾਲ ਦੁਹਰਾਇਆ ਨਹੀਂ ਜਾਣਾ ਚਾਹੀਦਾ। ਮੀਡੀਆ ਰਿਪੋਰਟ ਵਿੱਚ ਦੱਸਿਆ ਗਿਆ ਸੀ ਕਿ ਇੱਕ ਲੈਂਡ ਰਿਕਾਰਡ ਅਧਿਕਾਰੀ ਅਤੇ ਸੰਗਰੂਰ ਬਲਾਕ ਪਟਵਾਰ ਯੂਨੀਅਨ ਦੇ ਪ੍ਰਧਾਨ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਸੀ ਕਿ ਉਹ ਸ਼ਾਮ 4 ਵਜੇ ਤੋਂ ਬਾਅਦ ਪਰਾਲੀ ਸਾੜੇ ਤਾਂ ਕਿ ਸੈਟੇਲਾਈਟ ਤੋਂ ਬਚ ਸਕਣ। ਬੈਂਚ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੰਜਾਬ ਸਰਕਾਰ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਕਿ ਉਹ ਆਪਣੇ ਅਧਿਕਾਰੀਆਂ ਨੂੰ ਇਸ ਤਰ੍ਹਾਂ ਦੀਆਂ ਸਰਗਰਮੀਆਂ ਵਿੱਚ ਸ਼ਾਮਲ ਨਾ ਹੋਣ ਦੀ ਹਦਾਇਤ ਦੇਵੇ।
Comments (0)
To leave or reply to comments, please download free Podbean or
No Comments
To leave or reply to comments,
please download free Podbean App.