Monday Nov 18, 2024

World News 19 Nov, 2024 | Gautam Kapil | Radio Haanji

ਅਮਰੀਕਾ ਨੇ ਯੂਕਰੇਨ ਨੂੰ ਰੂਸ ਦੇ ਅੰਦਰ ਹਮਲੇ ਕਰਨ ਲਈ ਪੱਛਮੀ ਹਥਿਆਰਾਂ ਦੀ ਵਰਤੋਂ ਦੀ ਆਗਿਆ ਦੇ ਦਿੱਤੀ ਹੈ। ਇਹ ਹਥਿਆਰ ਉੱਤਰੀ ਕੋਰੀਆ ਵੱਲੋਂ ਰੂਸ ਦੀ ਮਦਦ ਲਈ ਸੈਨਿਕ ਭੇਜਣ ਦੇ ਜਵਾਬ ਵਿੱਚ ਵਰਤੇ ਜਾਣ ਦੀ ਸੰਭਾਵਨਾ ਹੈ। ਮਈ ਵਿੱਚ ਛੋਟੇ ਹਥਿਆਰਾਂ ਦੀ ਵਰਤੋਂ ਦੀ ਆਗਿਆ ਮਗਰੋਂ, ਇਹ ਦੂਜੀ ਵਾਰ ਹੈ ਜਦੋਂ ਅਮਰੀਕਾ ਨੇ ਯੂਕਰੇਨ ਨੂੰ ਰੂਸ ਦੇ ਅੰਦਰ ਹਮਲੇ ਲਈ ਹਥਿਆਰਾਂ ਦੀ ਵਰਤੋਂ ਦੀ ਮਨਜ਼ੂਰੀ ਦਿੱਤੀ ਹੈ।

ਦੂਜੇ ਪਾਸੇ, ਰੂਸ ਨੇ ਉੱਤਰੀ ਯੂਕਰੇਨ ਦੇ ਸੂਮੀ ਸ਼ਹਿਰ ਵਿੱਚ ਇੱਕ ਰਿਹਾਇਸ਼ੀ ਇਮਾਰਤ ’ਤੇ ਬੈਲਿਸਟਿਕ ਮਿਜ਼ਾਈਲ ਨਾਲ ਹਮਲਾ ਕੀਤਾ, ਜਿਸ ਵਿੱਚ 11 ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚ 9 ਅਤੇ 14 ਸਾਲ ਦੇ ਦੋ ਬੱਚੇ ਵੀ ਸ਼ਾਮਲ ਹਨ। 84 ਹੋਰ ਵਿਅਕਤੀ ਜ਼ਖ਼ਮੀ ਹੋਏ ਹਨ, ਜਿਨ੍ਹਾਂ ਵਿੱਚ ਛੇ ਬੱਚਿਆਂ ਦੀ ਹਾਲਤ ਗੰਭੀਰ ਹੈ।  

ਇਸ ਹਮਲੇ ’ਚ ਦੋ ਸਿੱਖਿਆ ਸੰਸਥਾਵਾਂ ਅਤੇ 15 ਹੋਰ ਇਮਾਰਤਾਂ ਨੂੰ ਨੁਕਸਾਨ ਹੋਇਆ। ਬਚਾਅ ਮੁਹਿੰਮ ਅਜੇ ਵੀ ਜਾਰੀ ਹੈ। ਸੂਮੀ ਸ਼ਹਿਰ ਰੂਸੀ ਸਰਹੱਦ ਤੋਂ ਸਿਰਫ 40 ਕਿਲੋਮੀਟਰ ਦੂਰ ਹੈ

Comments (0)

To leave or reply to comments, please download free Podbean or

No Comments

Copyright 2023 All rights reserved.

Podcast Powered By Podbean

Version: 20241125