
Friday Aug 23, 2024
World News 22 Aug, 2024 | Radio Haanji | Ranjodh Singh
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਭਾਰਤ ਨੂੰ ਯਕੀਨ ਹੈ ਕਿ ਜੰਗ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ ਹੈ। ਉਨ੍ਹਾਂ ਇਹ ਟਿੱਪਣੀ ਯੂਕਰੇਨ ਦੌਰੇ ਤੋਂ ਪਹਿਲਾਂ ਕੀਤੀ। ਮੋਦੀ ਨੇ ਕਿਹਾ ਕਿ ਭਾਰਤ ਖਿੱਤੇ ਵਿਚ ਸ਼ਾਂਤੀ ਅਤੇ ਸਥਿਰਤਾ ਲਈ ਹਰੇਕ ਸੰਭਵ ਸਹਿਯੋਗ ਦੇਣ ਲਈ ਤਿਆਰ ਹੈ। ਮੋਦੀ ਨੇ ਪੋਲੈਂਡ ਦੇ ਪ੍ਰਧਾਨ ਮੰਤਰੀ ਡੋਨਲਡ ਟਸਕ ਨਾਲ ਮੁੱਖ ਮੁੱਦਿਆਂ 'ਤੇ ਗੱਲਬਾਤ ਕੀਤੀ ਅਤੇ ਦੋਵਾਂ ਦੇਸ਼ਾਂ ਵਿਚ ਰਣਨੀਤਕ ਸਬੰਧ ਬਨਾਉਣ ਦਾ ਫੈਸਲਾ ਕੀਤਾ। ਮੋਦੀ ਦੋ ਰੋਜ਼ਾ ਦੌਰੇ 'ਤੇ ਪੋਲੈਂਡ ਪਹੁੰਚੇ ਹਨ ਅਤੇ ਅਗਲੇ ਪੜਾਅ ਵਿਚ ਯੂਕਰੇਨ ਦੇ ਰਾਸ਼ਟਰਪਤੀ ਵਲੋਦੀਮੀਰ ਜ਼ੇਲੈਂਸਕੀ ਨਾਲ ਮੁਲਾਕਾਤ ਕਰਨਗੇ।
Comments (0)
To leave or reply to comments, please download free Podbean or
No Comments
To leave or reply to comments,
please download free Podbean App.