Episodes

Tuesday Mar 04, 2025
Tuesday Mar 04, 2025
ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਨਸ਼ਿਆਂ ਦੇ ਮਾਮਲੇ ਵਿੱਚ ਪੁੱਛਗਿੱਛ ਲਈ 17 ਮਾਰਚ ਨੂੰ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਸਿਟ) ਅੱਗੇ ਪੇਸ਼ ਹੋਣ ਦਾ ਹੁਕਮ ਦਿੱਤਾ ਹੈ। ਜਸਟਿਸ ਜੇਕੇ ਮਹੇਸ਼ਵਰੀ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਮਜੀਠੀਆ ਤੋਂ ਲਿਖਤੀ ਪ੍ਰਸ਼ਨਾਵਲੀ ਰਾਹੀਂ ਸਵਾਲ ਪੁੱਛੇ ਜਾ ਸਕਦੇ ਹਨ, ਅਤੇ ਜੇ ਲੋੜ ਪਈ ਤਾਂ ਉਸ ਨੂੰ 18 ਮਾਰਚ ਨੂੰ ਵੀ ਪੇਸ਼ ਹੋਣਾ ਪਵੇਗਾ। ਅਗਲੀ ਸੁਣਵਾਈ 24 ਮਾਰਚ ਨੂੰ ਕੀਤੀ ਜਾਣ ਦੀ ਸੰਭਾਵਨਾ ਹੈ।ਇਸ ਮਾਮਲੇ ਵਿੱਚ, ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ਼ ਐਂਟੀ-ਡਰੱਗ ਸਪੈਸ਼ਲ ਟਾਸਕ ਫੋਰਸ (ਐੱਸਟੀਐੱਫ) ਦੀ ਰਿਪੋਰਟ ਦੇ ਆਧਾਰ ’ਤੇ 2018 ਵਿੱਚ ਕੇਸ ਦਰਜ ਕੀਤਾ ਗਿਆ ਸੀ। ਪੰਜਾਬ ਸਰਕਾਰ ਨੇ ਉਸ ਅਦਾਲਤੀ ਹੁਕਮ ਨੂੰ ਚੁਣੌਤੀ ਦਿੱਤੀ ਸੀ ਜਿਸ ਵਿੱਚ ਮਜੀਠੀਆ ਨੂੰ ਪਟਿਆਲਾ ਜੇਲ੍ਹ ਵਿੱਚ ਪੰਜ ਮਹੀਨੇ ਤੋਂ ਵੱਧ ਬੰਦ ਰੱਖਣ ਤੋਂ ਬਾਅਦ ਰਿਹਾਅ ਕੀਤਾ ਗਿਆ ਸੀ। ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਮਜੀਠੀਆ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਕੀਤੀ ਕਿਉਂਕਿ ਉਹ ਜਾਂਚ ਵਿੱਚ ਸਹਿਯੋਗ ਤੋਂ ਇਨਕਾਰੀ ਸਾਬਿਤ ਹੋਏ।ਮਜੀਠੀਆ ਦੇ ਵਕੀਲ ਦਾ ਕਹਿਣਾ ਹੈ ਕਿ ਉਸ ਦੇ ਮੁਵੱਕਿਲ ਨੂੰ ਸਿਆਸੀ ਕਾਰਨਾਂ ਕਰਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਉਹ ਦੋ ਦਿਨਾਂ ਲਈ ਜਾਂਚ ਏਜੰਸੀ ਸਾਹਮਣੇ ਪੇਸ਼ ਹੋਣ ਲਈ ਤਿਆਰ ਹੈ। ਪਹਿਲਾਂ, 31 ਜਨਵਰੀ 2022 ਨੂੰ ਸੁਪਰੀਮ ਕੋਰਟ ਨੇ ਮਜੀਠੀਆ ਨੂੰ ਫਰਵਰੀ 2023 ਤੱਕ ਗ੍ਰਿਫ਼ਤਾਰੀ ਤੋਂ ਸੁਰੱਖਿਆ ਦਿੱਤੀ ਸੀ, ਕਿਉਂਕਿ ਉਹ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਲਈ ਚੋਣ ਲੜਣ ਵਾਲੇ ਸੀ। ਇਸ ਤੋਂ ਪਹਿਲਾਂ ਪੁਲਿਸ ਨੂੰ ਹੁਕਮ ਦਿੱਤਾ ਗਿਆ ਸੀ ਕਿ ਮਜੀਠੀਆ ਨੂੰ 23 ਫਰਵਰੀ 2022 ਤੱਕ ਗ੍ਰਿਫ਼ਤਾਰ ਨਾ ਕੀਤਾ ਜਾਵੇ, ਤਾਂ ਜੋ ਉਹ ਚੋਣ ਮੁਹਿੰਮ ਵਿੱਚ ਹਿੱਸਾ ਲੈ ਸਕੇ। ਬਾਅਦ ਵਿੱਚ, ਉਸ ਨੂੰ ਹੇਠਲੀ ਅਦਾਲਤ ਵਿੱਚ ਆਤਮ ਸਮਰਪਣ ਕਰਨ ਦਾ ਨਿਰਦੇਸ਼ ਦਿੱਤਾ ਗਿਆ ਸੀ।

Tuesday Mar 04, 2025
Tuesday Mar 04, 2025
ਘਰਾਂ ਦੀ ਉਸਾਰੀ ਦੌਰਾਨ ਗ੍ਰਾਹਕਾਂ ਨੂੰ ਰਾਹਤ ਅਤੇ Builders ਖਿਲਾਫ਼ ਸਖ਼ਤੀ ਵਾਲਾ ਕਾਨੂੰਨ ਲਾਗੂ ਕਰੇਗੀ Victoria ਸਰਕਾਰਵਿਕਟੋਰੀਆ ਵਿੱਚ ਆਪਣੇ ਘਰ ਦੇ ਨਿਰਮਾਣ ਦੌਰਾਨ ਜਿਹੜੇ ਲੋਕ ਅਕਸਰ dodgy builders ਦਾ ਸ਼ਿਕਾਰ ਹੋ ਜਾਂਦੇ ਸੀ, ਉਹਨਾਂ ਨੂੰ ਬਚਾਉਣ ਲਈ ਹੁਣ Jacinta Allan ਸਰਕਾਰ ਨਵਾਂ ਕਾਨੂੰਨ ਲਿਆਉਣ ਦੀ ਤਿਆਰੀ ਵਿਚ ਹੈ।
ਨਵੇਂ ਕਾਨੂੰਨ ਤਹਿਤ Building and Plumbing Commission ਨੂੰ ਵਧੇਰੇ ਤਾਕਤਾਂ ਦਿੱਤੀਆਂ ਜਾਣਗੀਆਂ। ਨਾਲ ਹੀ domestic ਬਿਲਡਿੰਗ ਇੰਸ਼ੋਰੈਂਸ ਨੂੰ ਓਦੋਂ ਹੀ ਵਰਤਿਆ ਜਾ ਸਕੇਗਾ, ਜਦੋਂ ਇਮਾਰਤ ਵਿੱਚ ਪਹਿਲਾ ਨੁੱਕਸ ਵਿਖਾਈ ਪੈਂਦਾ ਹੈ। ਇਸ ਤੋਂ ਪਹਿਲਾਂ ਨਿਯਮ ਇਹ ਸੀ ਕਿ insurance ਨੂੰ ਸਿਰਫ਼ ਆਖਰੀ ਵਿਕਲਪ ਦੇ ਤੌਰ 'ਤੇ ਵਰਤਿਆ ਜਾਂਦਾ ਸੀ।
ਯਾਨੀ ਕਿਸੇ ਬਿਲਡਰ ਦੇ ਦੀਵਾਲੀਆ ਹੋ ਜਾਣ ਜਾਂ ਮੌਤ ਹੋ ਜਾਣ ਦੀ ਸੂਰਤ ਵਿੱਚ।
ਇਸ ਤੋਂ ਇਲਾਵਾ developers ਨੂੰ ਇੱਕ bond ਦੇਣ ਦੀ ਲੋੜ ਪਵੇਗੀ। ਇਹ bond construction cost ਦਾ 2 ਫੀਸਦੀ ਹੋਵੇਗਾ।
Bond ਨੂੰ ਰੈਗੂਲੇਟਰ ਦੇ ਕੋਲ 2 ਸਾਲ ਤੱਕ ਲਈ ਰੱਖਣਾ ਹੋਵੇਗਾ। ਨਵੇਂ ਕਾਨੂੰਨ ਤਹਿਤ ਕਮਿਸ਼ਨ ਨੂੰ ਸਖ਼ਤ ਤਾਕਤਾਂ ਦੇਕੇ ਜਾਅਲੀ ਬਿਲਡਰਾਂ ਖਿਲਾਫ਼ ਕਾਰਵਾਈ ਕਰਨ ਦੇ ਵੀ ਵਿਕਲਪ ਹੋਣਗੇ।
ਹਾਲੇ ਇਹਨਾਂ ਪ੍ਰਸਤਾਵਿਤ ਨਿਯਮਾਂ ਨੂੰ ਅਗਲੇ ਸਾਲ ਲਾਗੂ ਕਰਨ ਤੋਂ ਪਹਿਲਾਂ ਪਾਰਲੀਮੈਂਟ ਵਿੱਚੋਂ ਗੁਜ਼ਰਨਾ ਹੋਵੇਗਾ।

Tuesday Mar 04, 2025
Tuesday Mar 04, 2025
ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ

Tuesday Mar 04, 2025
Tuesday Mar 04, 2025
Haanji Rishte ਵਿੱਚ ਅਸੀਂ ਤੁਹਾਡੇ ਵੱਲੋਂ ਭੇਜੇ ਗਏ ਰਿਸ਼ਤਿਆਂ ਦੀ ਜਾਣਕਾਰੀ ਆਪਣੇ ਸੁਨਣ ਵਾਲਿਆਂ ਨਾਲ ਸਾਂਝੀ ਕਰਦੇ ਹਾਂ, ਰੇਡੀਓ ਹਾਂਜੀ ਕਿਸੇ ਵੀ ਤਰਾਂ ਦੀ Match Making ਨਹੀਂ ਕਰਦਾ, ਅਤੇ ਨਾ ਹੀ ਕੋਈ ਜਾਣਕਾਰੀ ਜਨਤਕ ਤੌਰ ਤੇ ਕਿਸੇ ਨਾਲ ਸਾਂਝੀ ਕਰਦਾ ਹੈ, ਅਸੀਂ ਸਿਰਫ਼ ਤੁਹਾਡੇ ਵੱਲੋਂ ਭੇਜੀ ਗਈ ਜਾਣਕਾਰੀ ਦੂਜਿਆਂ ਨਾਲ ਸਾਂਝੀ ਕਰਨ ਦਾ ਮਾਧਿਅਮ ਹਾਂ...

Tuesday Mar 04, 2025
Tuesday Mar 04, 2025
ਅੱਜ ਦੀਆਂ ਆਸਟ੍ਰੇਲੀਆ, ਪੰਜਾਬ ਅਤੇ ਦੁਨੀਆ ਭਰ ਦੀਆਂ ਪ੍ਰਮੁੱਖ ਖ਼ਬਰਾਂ ਸੁਣੋ,Stay connected with everything happening around the world with Haanji News on Radio Haanji, the leading Punjabi radio station in Australia. As the most trusted Australian Punjabi news channel, we bring you the latest international, Indian, and Australian news. Presented in Punjabi by the charismatic Gautam Kapil, this segment keeps you informed about major global headlines, local stories, and issues that matter most to the community.Tune in to Australia’s best Punjabi FM radio, available across Indian radio stations in Sydney and Melbourne. Whether you're looking for news updates, community discussions, or the latest Punjabi hit songs in Sydney, we've got you covered. Catch us live on Melbourne Indian radio stations, listen to our Punjabi podcast in Melbourne, or follow our Punjabi YouTube channel for exclusive content.Stay informed with the top Indian radio station in Melbourne and Sydney—your trusted source for news, music, and community stories.

Monday Mar 03, 2025
Monday Mar 03, 2025
ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ

Monday Mar 03, 2025
Monday Mar 03, 2025
ਜ਼ਿਕਰਯੋਗ ਹੈ ਕਿ ਪਿੰਡ ਨਾਰੰਗਵਾਲ ਜ਼ਿਲ੍ਹਾ ਲੁਧਿਆਣਾ ਦੇ ਸਪਰੰਚ ਵੱਲੋਂ ਪਿੰਡ ਦੇ ਨੌਜਵਾਨਾਂ ਨਾਲ ਰਲ ਕੇ ਠੀਕਰੀ ਪਹਿਰਾ ਲਗਾਇਆ ਜਾਂਦਾ ਹੈ ਤਾਂ ਜੋ ਪਿੰਡ ਤੋਂ ਬਾਹਰੋਂ ਆਉਣ ਵਾਲੇ ਉਹਨਾਂ ਲੋਕਾਂ ਨੂੰ ਰੋਕਿਆ ਜਾ ਸਕੇ ਜੋ ਉਹਨਾਂ ਪਿੰਡ ਨਸ਼ਾ ਲੈਣ ਆਉਂਦੇ ਸਨ, ਉਹਨਾਂ ਦੀ ਇਸ ਕਾਰਵਾਈ ਤੋਂ ਪਿੰਡ ਵਿੱਚ ਨਸ਼ਾ ਤਸਕਰਾਂ ਦਾ ਕਾਰੋਬਾਰ ਠੱਪ ਹੋਣ ਲੱਗਾ ਜਿਸਦੇ ਨਤੀਜੇ ਵਜੋਂ ਸਰਪੰਚ ਸਾਬ ਨੂੰ ਨਸ਼ਾ ਤਸਕਰਾਂ ਵੱਲੋਂ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਅਤੇ ਉਹਨਾਂ ਨੂੰ ਡਰਾਇਆ ਧਮਕਾਇਆ, ਸੋਸ਼ਲ ਮੀਡਿਆ ਤੇ ਵਾਇਰਲ ਹੋਈ ਇੱਕ ਵੀਡੀਓ ਵਿੱਚ ਸਾਫ ਵੇਖਿਆ ਜਾ ਸਕਦਾ ਹੈ ਕਿ ਨਸ਼ਾ ਵੇਚਣ ਵਾਲੀ ਔਰਤ ਸ਼ਰੇਆਮ ਧਮਕਾ ਰਹੀ ਹੈ ਅਤੇ ਚੈਲਿੰਜ ਕਰ ਰਹੀ ਹੈ ਕਿ ਉਹ ਨਸ਼ਾ ਵੇਚੇਗੇ ਅਤੇ ਉਹ ਅੱਜ ਤੋਂ ਨਹੀਂ ਬਹੁਤ ਸਮੇ ਤੋਂ ਨਸ਼ੇ ਦਾ ਕਾਰੋਬਾਰ ਕਰ ਰਹੀ ਹੈ, ਇਹ ਵੀਡੀਓ ਏਨੀ ਵਾਇਰਲ ਹੋਈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੱਕ ਅਪੜ ਗਈ ਜਿਸ ਕਰਕੇ ਉਹਨਾਂ ਨੇ ਸਰਪੰਚ ਸਾਬ ਨੂੰ ਫੋਨ ਲਾਇਆ ਅਤੇ ਮਾਮਲੇ ਦਾ ਜਾਇਜਾ ਲੈਂਦੇ ਹੋਏ ਅਤੇ ਮਾਮਲੇ ਦੀ ਗੰਭੀਰਤਾ ਨੂੰ ਸਮਝਦੇ ਹੋਏ ਕਨੂੰਨੀ ਕਾਰਵਾਈ ਕੀਤੀ ਗਈ, ਜਿਸਦੇ ਸਿੱਟੇ ਵਜੋਂ ਨਸ਼ਾ ਤਸਕਰਾਂ ਨੂੰ ਗਿਰਫ਼ਤਾਰ ਕੀਤਾ ਗਿਆ ਅਤੇ ਉਹਨਾਂ ਦੇ ਘਰ ਉੱਤੇ ਬਲਡੋਜਰ ਚਲਾ ਕੇ ਉਸਨੂੰ ਢਾਹ ਦਿੱਤਾ ਗਿਆ ਇਸ ਮਾਮਲੇ ਦੀ ਵਧੇਰੇ ਜਾਣਕਾਰੀ ਲਈ ਸਾਡੇ ਨਾਲ ਸਰਪੰਚ ਮਜਿੰਦਰ ਸਿੰਘ ਦੀ ਜੋ ਗੱਲਬਾਤ ਹੋਈ ਉਹ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ

Monday Mar 03, 2025
Monday Mar 03, 2025
ਪੰਜਾਬ ਪੁਲੀਸ ਨੇ ਨਸ਼ਿਆਂ ਦੇ ਖ਼ਾਤਮੇ ਲਈ ਚਲ ਰਹੀ 'ਯੁੱਧ ਨਸ਼ਿਆਂ ਦੇ ਵਿਰੁੱਧ' ਮੁਹਿੰਮ ਦੇ ਦੂਜੇ ਦਿਨ, ਸੂਬੇ ਭਰ ਵਿੱਚ 510 ਥਾਵਾਂ ’ਤੇ ਛਾਪੇ ਮਾਰੇ। ਇਸ ਕਾਰਵਾਈ ਦੌਰਾਨ, ਪੁਲੀਸ ਨੇ 776 ਗ੍ਰਾਮ ਹੈਰੋਇਨ, 14 ਕਿਲੋ ਅਫੀਮ, 38 ਕਿਲੋ ਭੁੱਕੀ, 2615 ਨਸ਼ੇ ਦੀਆਂ ਗੋਲੀਆਂ, ਟੀਕੇ ਅਤੇ 4.60 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਸੂਬੇ ਭਰ ਵਿੱਚ 27 ਨਸ਼ਾ ਤਸਕਰ ਕੇਸ ਦਰਜ ਕਰਕੇ 43 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਨਾਲ ਪਿਛਲੇ ਦੋ ਦਿਨਾਂ ਵਿੱਚ ਕੁੱਲ 333 ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ।ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 101 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ, 2000+ ਪੁਲੀਸ ਮੁਲਾਜ਼ਮਾਂ ਦੀਆਂ 300+ ਟੀਮਾਂ ਨੇ ਸਵੇਰੇ 9 ਤੋਂ ਸ਼ਾਮ 4 ਵਜੇ ਤੱਕ ਸਾਰੇ ਜ਼ਿਲ੍ਹਿਆਂ ਵਿੱਚ ਛਾਪੇ ਮਾਰੇ। ਇਸ ਦੌਰਾਨ 619 ਸ਼ੱਕੀਆਂ ਦੀ ਜਾਂਚ ਕੀਤੀ ਗਈ। ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਐਤਵਾਰ ਨੂੰ 28 ਪੁਲੀਸ ਜ਼ਿਲ੍ਹਿਆਂ ਵਿੱਚ 510 ਜਾਗਰੂਕਤਾ ਪ੍ਰੋਗਰਾਮ (ਕੈਂਪ, ਸੈਮੀਨਾਰ, ਜਨਤਕ ਮੀਟਿੰਗਾਂ) ਵੀ ਕਰਵਾਏ ਗਏ ਹਨ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲੀਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲੀਸ ਸੁਪਰਡੈਂਟ ਨੂੰ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਆਦੇਸ਼ ਦਿੱਤੇ ਹਨ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ-ਕਮੇਟੀ ਦਾ ਗਠਨ ਕੀਤਾ ਹੈ, ਜਿਸ ਨਾਲ ਪੁਲੀਸ ਦੀ ਕਾਰਵਾਈ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ

Monday Mar 03, 2025
Monday Mar 03, 2025
ਅਸੀਂ ਸਭ ਨੇ ਇਹ ਗੱਲ ਜਰੂਰ ਸੁਣੀ ਹੋਈ ਹੈ ਕਿ ਜੋੜੀਆਂ ਧੁਰੋਂ ਬਣਕੇ ਆਉਂਦੀਆਂ ਹਨ, ਜੋ ਵੀ ਇਨਸਾਨ ਕਿਸੇ ਦੂਜੇ ਇਨਸਾਨ ਨੂੰ ਮਿਲਦਾ ਹੈ, ਉਹ ਸਭ ਉਸ ਰੱਬ ਵੱਲੋਂ ਪਹਿਲਾਂ ਤੋਂ ਹੀ ਤੈਅ ਹੁੰਦਾ ਹੈ, ਰੱਬ ਨੇ ਜਿਸਨੂੰ ਮਿਲਾਉਣਾ ਕਿਸੇ ਨਾ ਕਿਸੇ ਬਹਾਨੇ ਹੀਲੇ ਵਸੀਲੇ ਮਿਲਾ ਹੀ ਦੇਣਾ, ਅੱਜ ਦੀ ਕਹਾਣੀ ਵੀ ਦੋ ਰੂਹਾਂ ਦੇ ਅਜਿਹੇ ਹੀ ਮੇਲ ਦੀ ਗੱਲ ਕਰਦੀ ਹੈ ਜੋ ਜਿੰਨ੍ਹਾਂ ਨੂੰ ਰੱਬ ਨੇ ਧੁਰੋਂ ਇੱਕ ਦੂਜੇ ਲਈ ਬਣਾ ਕੇ ਭੇਜਿਆ ਸੀ

Monday Mar 03, 2025
Monday Mar 03, 2025
Stay connected with everything happening around the world with Haanji News on Radio Haanji, the leading Punjabi radio station in Australia. As the most trusted Australian Punjabi news channel, we bring you the latest international, Indian, and Australian news. Presented in Punjabi by the charismatic Gautam Kapil, this segment keeps you informed about major global headlines, local stories, and issues that matter most to the community.Tune in to Australia’s best Punjabi FM radio, available across Indian radio stations in Sydney and Melbourne. Whether you're looking for news updates, community discussions, or the latest Punjabi hit songs in Sydney, we've got you covered. Catch us live on Melbourne Indian radio stations, listen to our Punjabi podcast in Melbourne, or follow our Punjabi YouTube channel for exclusive content.Stay informed with the top Indian radio station in Melbourne and Sydney—your trusted source for news, music, and community stories.







