Episodes

Wednesday Feb 19, 2025
Wednesday Feb 19, 2025
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡਾ ਕਦਮ ਚੁੱਕਦੇ ਹੋਏ 52 ਪੁਲੀਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਹੈ। ਇਹ ਕਾਰਵਾਈ ਪੰਜਾਬ ਪੁਲੀਸ ਨੂੰ ਪਾਰਦਰਸ਼ੀ ਅਤੇ ਭਰੋਸੇਯੋਗ ਬਣਾਉਣ ਦੀ ਸਰਕਾਰੀ ਮਿਸ਼ਨ ਦੀ ਇੱਕ ਹਿੱਸਾ ਹੈ।ਬਰਖ਼ਾਸਤ ਕੀਤੇ ਗਏ ਪੁਲੀਸ ਕਰਮਚਾਰੀਆਂ ਵਿੱਚ ਇੱਕ ਇੰਸਪੈਕਟਰ, ਪੰਜ ਏਐਸਆਈ, ਚਾਰ ਹੌਲਦਾਰ ਅਤੇ 42 ਸਿਪਾਹੀ ਸ਼ਾਮਲ ਹਨ। ਇਹ ਕਦਮ ਉਸ ਤੋਂ ਬਾਅਦ ਆਇਆ ਹੈ ਜਦੋਂ ਪੁਲੀਸ ਵਿਭਾਗ ਦੇ ਕੁਝ ਅਧਿਕਾਰੀ ਫਿਰੌਤੀ ਅਤੇ ਹੋਰ ਗੈਰਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਗਏ।ਡੀਜੀਪੀ ਗੌਰਵ ਯਾਦਵ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਪੰਜਾਬ ਪੁਲੀਸ ਵਿੱਚ ਸੁਧਾਰਾਂ ਦੀ ਲਹਿਰ ਚੱਲ ਰਹੀ ਹੈ ਅਤੇ ਭ੍ਰਿਸ਼ਟਾਚਾਰੀ ਅਧਿਕਾਰੀਆਂ ਖ਼ਿਲਾਫ਼ ਕੋਈ ਢਿੱਲ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਅਗਲੇ ਹਫ਼ਤਿਆਂ ਵਿੱਚ ਹੋਰ ਤੇਜ਼ ਹੋ ਸਕਦੀ ਹੈ।ਸੂਤਰਾਂ ਮੁਤਾਬਕ, ਜ਼ਿਲ੍ਹਾ ਪਟਿਆਲਾ ਵਿੱਚ ਸਭ ਤੋਂ ਵੱਧ ਪੰਜ ਪੁਲੀਸ ਮੁਲਾਜ਼ਮ ਬਰਖ਼ਾਸਤ ਹੋਏ ਹਨ, ਜਦ ਕਿ ਕਪੂਰਥਲਾ ਅਤੇ ਲੁਧਿਆਣਾ ਵਿੱਚ ਵੀ ਕਈ ਮੁਲਾਜ਼ਮ ਉਚਿਤ ਕਾਰਵਾਈ ਹੇਠ ਆਏ ਹਨ।ਇਸ ਦੇ ਨਾਲ ਹੀ, ਪੰਜਾਬ ਪੁਲੀਸ ਵੱਲੋਂ ਨਵੇਂ ਸੁਧਾਰ ਲਾਗੂ ਕੀਤੇ ਜਾ ਰਹੇ ਹਨ, ਜਿਸ ਵਿੱਚ ਈ-ਐਫਆਈਆਰ ਅਤੇ ਈ-ਕੋਰਟਾਂ ਦੀ ਸਥਾਪਨਾ ਵੀ ਸ਼ਾਮਲ ਹੈ, ਤਾਂ ਜੋ ਲੋਕ ਆਸਾਨੀ ਨਾਲ ਆਪਣੀਆਂ ਸ਼ਿਕਾਇਤਾਂ ਦਰਜ ਕਰ ਸਕਣ।ਇਹ ਵੱਡੀ ਕਾਰਵਾਈ ਪੰਜਾਬ ਪੁਲੀਸ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

Wednesday Feb 19, 2025
Wednesday Feb 19, 2025
Stay connected with everything happening in Australia with Australia News on Radio Haanji, Australia’s #1 Indian radio station. Presented in Punjabi by the charismatic Ranjodh Singh, this segment keeps you informed about major headlines, local stories, and the issues that matter most to you. Whether it’s national updates or community news, we bring you accurate and timely coverage every day.

Wednesday Feb 19, 2025
Wednesday Feb 19, 2025
ਸਾਊਦੀ ਅਰਬ ਦੀ ਰਾਜਧਾਨੀ ਰਿਆਧ ਵਿੱਚ ਅੱਜ ਰੂਸ ਅਤੇ ਅਮਰੀਕਾ ਦੇ ਉੱਚ ਅਧਿਕਾਰੀਆਂ ਦੀ ਇੱਕ ਮਹੱਤਵਪੂਰਨ ਮੀਟਿੰਗ ਹੋਈ, ਜਿਸ ਵਿੱਚ ਯੂਕਰੇਨ ਜੰਗ ਤੇ ਗੱਲਬਾਤ ਕੀਤੀ ਗਈ। ਇਹ ਮੀਟਿੰਗ, ਜੋ ਕਿ ਦੀਰਿਆਹ ਪੈਲੇਸ ਵਿੱਚ ਹੋਈ, ਦੋਵਾਂ ਦੇਸ਼ਾਂ ਵਿਚਾਲੇ ਤਣਾਅ ਨੂੰ ਘਟਾਉਣ ਅਤੇ ਸ਼ਾਂਤੀ ਦੀਆਂ ਸੰਭਾਵਨਾਵਾਂ ਦੀ ਚਰਚਾ ਲਈ ਇੱਕ ਨਵਾਂ ਮੋੜ ਹੋ ਸਕਦੀ ਹੈ।ਰੂਸੀ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਅਤੇ ਪੂਤਿਨ ਦੇ ਵਿਦੇਸ਼ ਮਾਮਲਿਆਂ ਦੇ ਸਲਾਹਕਾਰ ਯੂਰੀ ਉਸ਼ਾਕੋਵ ਵੀ ਇਸ ਗੱਲਬਾਤ ਦਾ ਹਿੱਸਾ ਬਣੇ। ਦੂਜੇ ਪਾਸੇ, ਅਮਰੀਕਾ ਵੱਲੋਂ ਵੱਡੇ ਅਧਿਕਾਰੀਆਂ ਨੇ ਹਿੱਸਾ ਲਿਆ, ਜਿਨ੍ਹਾਂ ਨੇ ਯੂਕਰੇਨ ਸੰਕਟ ਨੂੰ ਸਮਝੌਤੇ ਰਾਹੀਂ ਹੱਲ ਕਰਨ ਦੇ ਸੰਕੇਤ ਦਿੱਤੇ।ਇਸ ਦੇ ਨਾਲ, ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜ਼ੈਲੇਂਸਕੀ ਨੇ ਆਪਣੇ ਸਾਊਦੀ ਅਰਬ ਦੇ ਦੌਰੇ ਨੂੰ ਮੁਲਤਵੀ ਕਰ ਦਿੱਤਾ, ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਕੀਵ ਨੂੰ ਗੱਲਬਾਤ ਵਿੱਚ ਸ਼ਾਮਲ ਨਹੀਂ ਕੀਤਾ ਜਾਂਦਾ, ਤਾਂ ਉਹ ਕਿਸੇ ਵੀ ਤਰ੍ਹਾਂ ਦੇ ਫੈਸਲੇ ਨੂੰ ਸਵੀਕਾਰ ਨਹੀਂ ਕਰਨਗੇ।ਇਹ ਮੀਟਿੰਗ ਉਸ ਸਮੇਂ ਹੋ ਰਹੀ ਹੈ, ਜਦੋਂ ਅਮਰੀਕੀ ਰਾਸ਼ਟਰਪਤੀ ਨੇ ਹਾਲ ਹੀ ਵਿੱਚ ਯੂਕਰੇਨ ਤੇ ਰੂਸ ਪ੍ਰਤੀ ਆਪਣੀ ਨੀਤੀ ਵਿੱਚ ਬਦਲਾਅ ਕਰਦਿਆਂ, ਪੂਤਿਨ ਨਾਲ ਗੱਲਬਾਤ ਦੀ ਇੱਛਾ ਜਤਾਈ। ਹੁਣ ਵੇਖਣਾ ਇਹ ਹੋਵੇਗਾ ਕਿ ਕੀ ਇਹ ਮੀਟਿੰਗ ਯੂਕਰੇਨ ਜੰਗ ਨੂੰ ਖ਼ਤਮ ਕਰਨ ਦੀ ਕੋਸ਼ਿਸ਼ਾਂ ਵਿੱਚ ਕੋਈ ਨਤੀਜਾ ਲੈ ਕੇ ਆਉਂਦੀ ਹੈ ਜਾਂ ਨਹੀਂ।

Wednesday Feb 19, 2025
Wednesday Feb 19, 2025
ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ

Wednesday Feb 19, 2025
Wednesday Feb 19, 2025
In an exclusive interview with Radio Haanji, Rupinder Singh Cheema, an Indian-origin award-winning athlete and proud father of 12-year-old Eshana Cheema, shared his immense pride and excitement over his daughter's recent achievements in athletics.
Reflecting on her journey, Mr Cheema recalled Eshana’s silver medal win in the under-12 4x100m relay at the National School Sport Australia Track & Field Championship in Sydney last year, where she proudly represented Victoria.
“Eshana’s mantra for success has always been dedication, discipline, and hard work,” he told Radio Haanji.
“She trains with incredible focus and never backs down from a challenge.”
He also credited Denis Huffer, Eshana’s coach, for his invaluable support and guidance, which have been instrumental in shaping her into a promising young athlete.
“With the right training and mindset, I have no doubt that Eshana will soon be competing at the national and even international level,” said Mr Cheema.
Beyond her personal achievements, Eshana’s success is a source of immense pride for the Punjabi community in Australia.
“She is not just running for herself but also inspiring countless young Punjabi kids to dream big,” her mother Palwinder Kaur said with confidence.
“Seeing her push boundaries and excel in Australian athletics proves that with determination, our community can shine on the biggest sporting stages.”
With her talent and relentless drive, Eshana Cheema is undoubtedly a name to watch in the world of athletics, and the Punjabi community eagerly awaits her future triumphs.

Wednesday Feb 19, 2025
Wednesday Feb 19, 2025
ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਅਣਅਧਿਕਾਰਤ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਹਦਾਇਤ ਦਿੱਤੀ ਹੈ, ਜੋ ਮਾਸੂਮ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਕਲੀ ਵਾਅਦੇ ਕਰਕੇ ਲੁੱਟ ਰਹੇ ਹਨ। ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਹਰਮੀਤ ਸਿੰਘ ਗਰੇਵਾਲ ਦੇ ਬੈਂਚ ਨੇ ਇੱਕ ਪਟੀਸ਼ਨ ਦੀ ਸੁਣਵਾਈ ਕਰਦੇ ਹੋਏ, ਪੰਜਾਬ ਵਿੱਚ ਨਵੇਂ ‘ਇਮੀਗ੍ਰੇਸ਼ਨ ਜਾਂਚ ਕੇਂਦਰ’ ਸਥਾਪਤ ਕਰਨ ਅਤੇ ਪ੍ਰਮਾਣਿਤ ਭਰਤੀ ਏਜੰਟਾਂ ਦੀ ਸੂਚੀ ਜਾਰੀ ਕਰਨ ਦੀ ਮੰਗ 'ਤੇ ਵਿਚਾਰ ਕੀਤਾ।

Wednesday Feb 19, 2025
Wednesday Feb 19, 2025
ਟੋਰਾਂਟੋ ਦੇ ਪੀਅਰਸਨ ਹਵਾਈ ਅੱਡੇ ’ਤੇ ਇੱਕ ਡੈਲਟਾ ਏਅਰਲਾਈਨਜ਼ ਦਾ ਜਹਾਜ਼ ਉਤਰਨ ਦੌਰਾਨ ਹਾਦਸਾਗ੍ਰਸਤ ਹੋ ਗਿਆ, ਜਿਸ ਕਾਰਨ 17 ਯਾਤਰੀ ਜ਼ਖ਼ਮੀ ਹੋ ਗਏ। ਇਹ ਜਹਾਜ਼ ਅਮਰੀਕਾ ਦੇ ਮਿਨੀਆਪੋਲਿਸ ਤੋਂ ਆਇਆ ਸੀ, ਜਿਸ ਵਿੱਚ 76 ਯਾਤਰੀ ਅਤੇ 4 ਅਮਲੇ ਦੇ ਮੈਂਬਰ ਮੌਜੂਦ ਸਨ। ਹਾਦਸਾ ਬਾਅਦ ਦੁਪਹਿਰ 2:30 ਵਜੇ ਵਾਪਰਿਆ, ਜਿਸ ਕਾਰਨ ਹਵਾਈ ਅੱਡੇ ਦੀ ਕਾਰਗੁਜ਼ਾਰੀ ਤਿੰਨ ਘੰਟਿਆਂ ਲਈ ਪ੍ਰਭਾਵਿਤ ਹੋਈ।ਬਚਾਅ ਦਲ ਨੂੰ ਘਟਨਾ ਦੀ ਜਾਣਕਾਰੀ ਮਿਲਦੇ ਹੀ ਫੌਰੀ ਕਾਰਵਾਈ ਕੀਤੀ ਗਈ। ਜਹਾਜ਼ ਰਨਵੇਅ 'ਤੇ ਤਿਲਕਣ ਕਰਕੇ ਪਲਟ ਗਿਆ, ਜਿਸ ਨਾਲ ਪਿਛਲਾ ਹਿੱਸਾ ਨੁਕਸਾਨੀਆ ਗਿਆ। 17 ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਭੇਜਿਆ ਗਿਆ, ਜਿਨ੍ਹਾਂ ਵਿੱਚੋਂ ਤਿੰਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।ਗ੍ਰੇਟਰ ਟੋਰਾਂਟੋ ਏਅਰਪੋਰਟ ਅਥਾਰਟੀ ਨੇ ਕਿਹਾ ਕਿ ਇੱਕ ਵੱਡੀ ਜਾਂਚ ਸ਼ੁਰੂ ਹੋ ਚੁੱਕੀ ਹੈ ਅਤੇ ਟਰਾਂਸਪੋਰਟ ਸੇਫਟੀ ਬੋਰਡ ਦੁਆਰਾ ਇਸ ਘਟਨਾ ਦੀ ਵਿਸਥਾਰਪੂਰਵਕ ਜਾਂਚ ਕੀਤੀ ਜਾਏਗੀ। ਹਵਾਈ ਅੱਡੇ ਦੀ ਬੰਦਸ਼ ਕਾਰਨ 100 ਤੋਂ ਵੱਧ ਉਡਾਣਾਂ ਪ੍ਰਭਾਵਿਤ ਹੋਈਆਂ, ਜਿਸ ਵਿੱਚ 48 ਵੱਡੇ ਜਹਾਜ਼ਾਂ ਨੂੰ ਮੌਂਟਰੀਅਲ ਅਤੇ ਓਟਵਾ ਵੱਲ ਦਿਵਰਟ ਕੀਤਾ ਗਿਆ।ਗ੍ਰੇਟਰ ਟੋਰਾਂਟੋ ਏਅਰਪੋਰਟ ਦੇ ਮੁੱਖ ਕਾਰਜਕਾਰੀ ਡੈਬੋਰਾ ਫਲਿੰਟ ਨੇ ਹਾਦਸੇ ‘ਤੇ ਦੁੱਖ ਪ੍ਰਗਟਾਉਂਦੇ ਹੋਏ ਕਿਹਾ ਕਿ "ਇਹ ਇਕ ਗੰਭੀਰ ਘਟਨਾ ਹੈ, ਅਤੇ ਜਾਂਚ ਤੋਂ ਬਾਅਦ ਹੀ ਅਸਲ ਕਾਰਨ ਪਤਾ ਲੱਗਣਗੇ।" ਰਹੀ ਸੀ.ਸੀ.ਟੀ.ਵੀ ਅਤੇ ਯਾਤਰੀਆਂ ਵਲੋਂ ਬਣਾਈ ਗਈ ਵੀਡੀਓ ਦੇ ਅਧਾਰ ‘ਤੇ ਹਵਾਈ ਅੱਡੇ ਦੀ ਸੁਰੱਖਿਆ ਪ੍ਰਣਾਲੀ ਦੀ ਵੀ ਸਮੀਖਿਆ ਕੀਤੀ ਜਾਵੇਗੀ।

Wednesday Feb 19, 2025
Wednesday Feb 19, 2025
NSW ਵਿੱਚ ਟ੍ਰੇਨਾਂ ਦੇ ਡਰਾਈਵਰਾਂ ਦੀ ਹੜਤਾਲ ਅਤੇ ਖੱਜਲ ਖੁਆਰੀ ਕਰਕੇ ਸੂਬੇ ਦੇ ਵੋਟਰਾਂ ਦਾ ਗੁੱਸਾ ਫੈਡਰਲ ਚੋਣਾਂ ਵਿੱਚ ਨਿਕਲ ਸਕਦਾ ਹੈ।
ਆਖਿਰ ਪ੍ਰਧਾਨ ਮੰਤਰੀ Anthony Albanese ਨੂੰ ਦਖਲ ਦੇਣ ਦੀ ਮੰਗ ਵਧਦੀ ਜਾ ਰਹੀ ਹੈ। ਅੱਜ ਯਾਨੀ ਬੁੱਧਵਾਰ ਦੇ ਦਿਨ ਵੀ 147 ਟ੍ਰੇਨ ਡ੍ਰਾਈਵਰ ਅਤੇ ਗਾਰਡ ਡਿਊਟੀ 'ਤੇ ਨਹੀਂ ਪਹੁੰਚੇ।
ਸ਼ੁੱਕਰਵਾਰ ਦੇ ਦਿਨ ਤੋਂ ਹੀ ਅਜਿਹੇ ਹਾਲਾਤ ਬਣ ਰਹੇ ਹਨ, ਕਿ ਨਿੱਤ ਰੋਜ਼ ਯਾਤਰੀ ਪ੍ਰੇਸ਼ਾਨ ਹੋ ਰਹੇ ਹਨ।
ਯੂਨੀਅਨ ਯਾਨੀ RTBU ਕਰਮਚਾਰੀਆਂ ਲਈ 32 ਫੀਸਦ ਤਨਖਾਹਾਂ ਵਧਾਉਣ ਦੀ ਮੰਗ 'ਤੇ ਬਜਿੱਦ ਹੈ, ਜਦਕਿ ਸਰਕਾਰ ਮੁਤਾਬਕ ਇਸ ਨਾਲ ਖਜ਼ਾਨੇ 'ਤੇ ਬੋਝ ਵਧੇਗਾ।

Wednesday Feb 19, 2025
Wednesday Feb 19, 2025
ਕੀ ਵਾਕਿਆ ਹੀ ਆਸਟ੍ਰੇਲੀਆ ਵਿੱਚ ਯਹੂਦੀ ਧਰਮ ਦੇ ਲੋਕ ਖਤਰੇ ਵਿੱਚ ਹਨ? ਕੀ islamophobia ਖਿਲਾਫ਼ ਰਿਪੋਰਟਿੰਗ ਕਰਨ ਤੋਂ ਝਿਜਕ ਰਿਹਾ ਹੈ ਆਸਟ੍ਰੇਲੀਅਨ ਮੀਡੀਆ? ਨਾਲ ਹੀ ਇਸ ਹਫ਼ਤੇ ਦੇ News and Views ਵਿੱਚ ਗੱਲ ਆਸਟ੍ਰੇਲੀਆ ਦੀ ਮਹਿਲਾ ਫੁਟਬਾਲ ਟੀਮ ਦੀ ਕਪਤਾਨ ਦੁਆਰਾ 'ਚਿੱਟੀ ਚਮੜੀ' ਖਿਲਾਫ਼ ਕੀਤੀ ਟਿੱਪਣੀ ਦੀ। ਸੁਣੋ ਪ੍ਰੋਗ੍ਰਾਮ ਅਤੇ ਦਿਓ ਆਪਣੇ ਵਿਚਾਰ ਅਮਰੀਕਾ ਦੁਆਰਾ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡੀ-ਪੋਰਟ ਕਰਨ ਵਿੱਚ ਗ਼ਲਤੀ ਕਿਸ ਕਿਸ ਦੀ? ਪੰਜਾਬ ਦੇ ਮੀਡੀਆ ਦਾ ਇੱਕ ਪਾਸੜ ਰਵੱਈਆ।

Wednesday Feb 19, 2025
Wednesday Feb 19, 2025
ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ







