Radio Haanji Podcast

Welcome to Australia’s No. 1 Punjabi Radio Station. You will enjoy Radio Haanji exclusive podcasts, interviews, stories and many more.

Listen on:

  • Apple Podcasts
  • Podbean App
  • Spotify
  • Amazon Music
  • iHeartRadio
  • PlayerFM
  • Podchaser
  • BoomPlay

Episodes

Wednesday Mar 05, 2025

ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿੱਚ ਮੋਰਚਾ ਲਾਉਣ ਦਾ ਐਲਾਨ ਕੀਤਾ ਗਿਆ ਸੀ, ਪਰ ਪੰਜਾਬ ਸਰਕਾਰ ਨੇ ਇਸ ਯੋਜਨਾ ਨੂੰ ਰੋਕ ਦਿੱਤਾ ਹੈ। ਪੰਜਾਬ ਪੁਲੀਸ ਨੇ ਸੂਬੇ ਦੇ ਕਈ ਮੁੱਖ ਰਾਸ਼ਤਿਆਂ ’ਤੇ ਬੈਰੀਕੇਡ ਲਾ ਕੇ, ਟਿੱਪਰ ਅਤੇ ਜਲ ਤੋਪਾਂ ਦੀ ਵਰਤੋਂ ਕਰਕੇ, ਕਿਸਾਨਾਂ ਦੀ ਚੰਡੀਗੜ੍ਹ ਵੱਲ ਕੂਚ ਰੋਕਣ ਦੀ ਕਾਰਵਾਈ ਕੀਤੀ। ਜਦੋਂ ਕਿਸਾਨ ਆਪਣੇ ਟਰੈਕਟਰਾਂ ਅਤੇ ਕਾਫ਼ਲਿਆਂ ’ਤੇ ਚੰਡੀਗੜ੍ਹ ਵੱਲ ਵਧੇ, ਪੁਲੀਸ ਨੇ ਉਨ੍ਹਾਂ ਨੂੰ ਰਾਹ 'ਤੇ ਹੀ ਰੋਕ ਦਿੱਤਾ ਅਤੇ ਸੜਕਾਂ ’ਤੇ ਚੈਕਿੰਗ ਕੀਤੀ।ਇਸ ਕਾਰਵਾਈ ਵਿੱਚ, ਸੰਯੁਕਤ ਕਿਸਾਨ ਮੋਰਚਾ ਦੇ ਕਈ ਆਗੂ—ਜਿਵੇਂ ਕਿ ਏਕਤਾ-ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ—ਨੂੰ ਹਿਰਾਸਤ ਵਿੱਚ ਲਿਆ ਗਿਆ। ਕੁਝ ਕਿਸਾਨ ਆਗੂਆਂ ਨੂੰ ਲੋਕਾਂ ਦੇ ਵਿਰੋਧ ਕਾਰਨ ਰਿਹਾਈ ਮਿਲ ਗਈ, ਪਰ ਬਾਕੀ ਸੈਂਕੜੇ ਆਗੂ ਹਿਰਾਸਤ ਵਿੱਚ ਹਨ। ਪੁਲੀਸ ਨੇ ਮੁੱਖ ਸੜਕਾਂ ਨੂੰ ਸੀਲ ਕਰਕੇ ਚੰਡੀਗੜ੍ਹ ਵਿੱਚ ਦਾਖ਼ਲ ਹੋਣ ’ਤੇ ਪਾਬੰਦੀ ਲਾ ਦਿੱਤੀ ਹੈ।

Wednesday Mar 05, 2025

In a recent interview with Gautam Kapil on Radio Haanji 1674AM, Australia’s No. 1 Indian radio station, Punjabi actor Hardeep Gill discussed his upcoming movie 6 Each. The film promises to be an engaging drama with a gripping storyline, showcasing intense performances and a unique concept. Hardeep Gill, known for his remarkable roles in Punjabi cinema, reflected on his career journey, his passion for meaningful storytelling, and how 6 Each is set to offer something fresh to the audience. The interview provided deep insights into his experiences in the industry, his perspective on Punjabi cinema’s evolution, and his excitement for this new project.

Wednesday Mar 05, 2025

ਚੱਕਰਵਰਤੀ ਤੂਫਾਨ Alfred ਕਾਰਨ ਲੱਖਾਂ ਵਸਨੀਕ ਅਲਰਟ 'ਤੇ 
▪️ਪਿਛਲੇ ਤਿੰਨ ਦਹਾਕਿਆਂ ਦਾ ਸਭ ਤੋਂ ਸ਼ਕਤੀਸ਼ਾਲੀ ਤੂਫਾਨ ਹੈ Alfred▪️ਫਿਲਹਾਲ 95 ਕਿਮੀ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲ ਰਹੀਆਂ ਹਨ ਹਵਾਵਾਂ, ਪਰ ਤੱਟ ਨਾਲ ਟਕਰਾਉਣ ਮਗਰੋਂ 130 ਕਿਮੀ/ਘੰਟੇ ਤੱਕ ਹੋ ਜਾਵੇਗੀ ਰਫ਼ਤਾਰ ▪️ਅੱਜ ਵੀਰਵਾਰ ਤੋਂ ਲੈ ਕੇ ਸ਼ਨੀਵਾਰ ਤੱਕ 400 ਮਿਮੀ ਬਾਰਿਸ਼ ਪੈਣ ਮਗਰੋਂ ਹੇਠਲੇ ਇਲਾਕਿਆਂ ਵਿੱਚ ਹੜ੍ਹਾਂ ਦਾ ਖਤਰਾ ▪️Queensland ਦੇ Double Island Point ਤੋਂ ਲੈ ਕੇ ਨਿਊ ਸਾਊਥ ਵੇਲਸ ਦੇ Grafton ਤੱਕ ਦਰਜਨਾ ਸ਼ਹਿਰ ਅਤੇ ਸੈਂਕੜੇ ਪਿੰਡ Alfred ਦੇ ਖਤਰੇ ਕਾਰਨ ਅਲਰਟ 'ਤੇ ▪️ਆਸਟ੍ਰੇਲੀਆਈ ਫੌਜ standby 'ਤੇ, Queensland ਦੇ 500 ਅਤੇ ਉੱਤਰੀ NSW ਦੇ 250 ਸਕੂਲ ਅੱਜ ਤੋਂ ਬੰਦ

Wednesday Mar 05, 2025

ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ

Tuesday Mar 04, 2025

In today’s episode of Bollywood Chronicles with Gautam Kapil on Radio Haanji, we embark on an enthralling journey into the glamorous world of Zeenat Aman, the trailblazing icon of Bollywood. From her groundbreaking roles in films like Hare Rama Hare Krishna and Don to her revolutionary impact on the portrayal of women in Indian cinema, we revisit her bold persona, unforgettable style, and enduring legacy. Gautam Kapil delves into her fascinating journey—from personal challenges and on-screen charisma to her evolution as a symbol of modernity and empowerment. Alongside intriguing insights, we play some of her most memorable performances, reliving the magic and spirit of a true cinematic legend. Don’t miss this special tribute episode celebrating Zeenat Aman's indelible mark on Bollywood!

Tuesday Mar 04, 2025

ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਨਸ਼ਿਆਂ ਦੇ ਮਾਮਲੇ ਵਿੱਚ ਪੁੱਛਗਿੱਛ ਲਈ 17 ਮਾਰਚ ਨੂੰ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਸਿਟ) ਅੱਗੇ ਪੇਸ਼ ਹੋਣ ਦਾ ਹੁਕਮ ਦਿੱਤਾ ਹੈ। ਜਸਟਿਸ ਜੇਕੇ ਮਹੇਸ਼ਵਰੀ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਮਜੀਠੀਆ ਤੋਂ ਲਿਖਤੀ ਪ੍ਰਸ਼ਨਾਵਲੀ ਰਾਹੀਂ ਸਵਾਲ ਪੁੱਛੇ ਜਾ ਸਕਦੇ ਹਨ, ਅਤੇ ਜੇ ਲੋੜ ਪਈ ਤਾਂ ਉਸ ਨੂੰ 18 ਮਾਰਚ ਨੂੰ ਵੀ ਪੇਸ਼ ਹੋਣਾ ਪਵੇਗਾ। ਅਗਲੀ ਸੁਣਵਾਈ 24 ਮਾਰਚ ਨੂੰ ਕੀਤੀ ਜਾਣ ਦੀ ਸੰਭਾਵਨਾ ਹੈ।ਇਸ ਮਾਮਲੇ ਵਿੱਚ, ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ਼ ਐਂਟੀ-ਡਰੱਗ ਸਪੈਸ਼ਲ ਟਾਸਕ ਫੋਰਸ (ਐੱਸਟੀਐੱਫ) ਦੀ ਰਿਪੋਰਟ ਦੇ ਆਧਾਰ ’ਤੇ 2018 ਵਿੱਚ ਕੇਸ ਦਰਜ ਕੀਤਾ ਗਿਆ ਸੀ। ਪੰਜਾਬ ਸਰਕਾਰ ਨੇ ਉਸ ਅਦਾਲਤੀ ਹੁਕਮ ਨੂੰ ਚੁਣੌਤੀ ਦਿੱਤੀ ਸੀ ਜਿਸ ਵਿੱਚ ਮਜੀਠੀਆ ਨੂੰ ਪਟਿਆਲਾ ਜੇਲ੍ਹ ਵਿੱਚ ਪੰਜ ਮਹੀਨੇ ਤੋਂ ਵੱਧ ਬੰਦ ਰੱਖਣ ਤੋਂ ਬਾਅਦ ਰਿਹਾਅ ਕੀਤਾ ਗਿਆ ਸੀ। ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਮਜੀਠੀਆ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਕੀਤੀ ਕਿਉਂਕਿ ਉਹ ਜਾਂਚ ਵਿੱਚ ਸਹਿਯੋਗ ਤੋਂ ਇਨਕਾਰੀ ਸਾਬਿਤ ਹੋਏ।ਮਜੀਠੀਆ ਦੇ ਵਕੀਲ ਦਾ ਕਹਿਣਾ ਹੈ ਕਿ ਉਸ ਦੇ ਮੁਵੱਕਿਲ ਨੂੰ ਸਿਆਸੀ ਕਾਰਨਾਂ ਕਰਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਉਹ ਦੋ ਦਿਨਾਂ ਲਈ ਜਾਂਚ ਏਜੰਸੀ ਸਾਹਮਣੇ ਪੇਸ਼ ਹੋਣ ਲਈ ਤਿਆਰ ਹੈ। ਪਹਿਲਾਂ, 31 ਜਨਵਰੀ 2022 ਨੂੰ ਸੁਪਰੀਮ ਕੋਰਟ ਨੇ ਮਜੀਠੀਆ ਨੂੰ ਫਰਵਰੀ 2023 ਤੱਕ ਗ੍ਰਿਫ਼ਤਾਰੀ ਤੋਂ ਸੁਰੱਖਿਆ ਦਿੱਤੀ ਸੀ, ਕਿਉਂਕਿ ਉਹ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਲਈ ਚੋਣ ਲੜਣ ਵਾਲੇ ਸੀ। ਇਸ ਤੋਂ ਪਹਿਲਾਂ ਪੁਲਿਸ ਨੂੰ ਹੁਕਮ ਦਿੱਤਾ ਗਿਆ ਸੀ ਕਿ ਮਜੀਠੀਆ ਨੂੰ 23 ਫਰਵਰੀ 2022 ਤੱਕ ਗ੍ਰਿਫ਼ਤਾਰ ਨਾ ਕੀਤਾ ਜਾਵੇ, ਤਾਂ ਜੋ ਉਹ ਚੋਣ ਮੁਹਿੰਮ ਵਿੱਚ ਹਿੱਸਾ ਲੈ ਸਕੇ। ਬਾਅਦ ਵਿੱਚ, ਉਸ ਨੂੰ ਹੇਠਲੀ ਅਦਾਲਤ ਵਿੱਚ ਆਤਮ ਸਮਰਪਣ ਕਰਨ ਦਾ ਨਿਰਦੇਸ਼ ਦਿੱਤਾ ਗਿਆ ਸੀ।

Tuesday Mar 04, 2025

ਘਰਾਂ ਦੀ ਉਸਾਰੀ ਦੌਰਾਨ ਗ੍ਰਾਹਕਾਂ ਨੂੰ ਰਾਹਤ ਅਤੇ Builders ਖਿਲਾਫ਼ ਸਖ਼ਤੀ ਵਾਲਾ ਕਾਨੂੰਨ ਲਾਗੂ ਕਰੇਗੀ Victoria ਸਰਕਾਰਵਿਕਟੋਰੀਆ ਵਿੱਚ ਆਪਣੇ ਘਰ ਦੇ ਨਿਰਮਾਣ ਦੌਰਾਨ ਜਿਹੜੇ ਲੋਕ ਅਕਸਰ dodgy builders ਦਾ ਸ਼ਿਕਾਰ ਹੋ ਜਾਂਦੇ ਸੀ, ਉਹਨਾਂ ਨੂੰ ਬਚਾਉਣ ਲਈ ਹੁਣ Jacinta Allan ਸਰਕਾਰ ਨਵਾਂ ਕਾਨੂੰਨ ਲਿਆਉਣ ਦੀ ਤਿਆਰੀ ਵਿਚ ਹੈ।
ਨਵੇਂ ਕਾਨੂੰਨ ਤਹਿਤ Building and Plumbing Commission ਨੂੰ ਵਧੇਰੇ ਤਾਕਤਾਂ ਦਿੱਤੀਆਂ ਜਾਣਗੀਆਂ। ਨਾਲ ਹੀ domestic ਬਿਲਡਿੰਗ ਇੰਸ਼ੋਰੈਂਸ ਨੂੰ ਓਦੋਂ ਹੀ ਵਰਤਿਆ ਜਾ ਸਕੇਗਾ, ਜਦੋਂ ਇਮਾਰਤ ਵਿੱਚ ਪਹਿਲਾ ਨੁੱਕਸ ਵਿਖਾਈ ਪੈਂਦਾ ਹੈ। ਇਸ ਤੋਂ ਪਹਿਲਾਂ ਨਿਯਮ ਇਹ ਸੀ ਕਿ insurance ਨੂੰ ਸਿਰਫ਼ ਆਖਰੀ ਵਿਕਲਪ ਦੇ ਤੌਰ 'ਤੇ ਵਰਤਿਆ ਜਾਂਦਾ ਸੀ। 
ਯਾਨੀ ਕਿਸੇ ਬਿਲਡਰ ਦੇ ਦੀਵਾਲੀਆ ਹੋ ਜਾਣ ਜਾਂ ਮੌਤ ਹੋ ਜਾਣ ਦੀ ਸੂਰਤ ਵਿੱਚ।
ਇਸ ਤੋਂ ਇਲਾਵਾ developers ਨੂੰ ਇੱਕ bond ਦੇਣ ਦੀ ਲੋੜ ਪਵੇਗੀ। ਇਹ bond construction cost ਦਾ 2 ਫੀਸਦੀ ਹੋਵੇਗਾ।
Bond ਨੂੰ ਰੈਗੂਲੇਟਰ ਦੇ ਕੋਲ 2 ਸਾਲ ਤੱਕ ਲਈ ਰੱਖਣਾ ਹੋਵੇਗਾ। ਨਵੇਂ ਕਾਨੂੰਨ ਤਹਿਤ ਕਮਿਸ਼ਨ ਨੂੰ ਸਖ਼ਤ ਤਾਕਤਾਂ ਦੇਕੇ ਜਾਅਲੀ ਬਿਲਡਰਾਂ ਖਿਲਾਫ਼ ਕਾਰਵਾਈ ਕਰਨ ਦੇ ਵੀ ਵਿਕਲਪ ਹੋਣਗੇ।
ਹਾਲੇ ਇਹਨਾਂ ਪ੍ਰਸਤਾਵਿਤ ਨਿਯਮਾਂ ਨੂੰ ਅਗਲੇ ਸਾਲ ਲਾਗੂ ਕਰਨ ਤੋਂ ਪਹਿਲਾਂ ਪਾਰਲੀਮੈਂਟ ਵਿੱਚੋਂ ਗੁਜ਼ਰਨਾ ਹੋਵੇਗਾ।

Tuesday Mar 04, 2025

ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ

Tuesday Mar 04, 2025

Haanji Rishte ਵਿੱਚ ਅਸੀਂ ਤੁਹਾਡੇ ਵੱਲੋਂ ਭੇਜੇ ਗਏ ਰਿਸ਼ਤਿਆਂ ਦੀ ਜਾਣਕਾਰੀ ਆਪਣੇ ਸੁਨਣ ਵਾਲਿਆਂ ਨਾਲ ਸਾਂਝੀ ਕਰਦੇ ਹਾਂ, ਰੇਡੀਓ ਹਾਂਜੀ ਕਿਸੇ ਵੀ ਤਰਾਂ ਦੀ Match Making ਨਹੀਂ ਕਰਦਾ, ਅਤੇ ਨਾ ਹੀ ਕੋਈ ਜਾਣਕਾਰੀ ਜਨਤਕ ਤੌਰ ਤੇ ਕਿਸੇ ਨਾਲ ਸਾਂਝੀ ਕਰਦਾ ਹੈ, ਅਸੀਂ ਸਿਰਫ਼ ਤੁਹਾਡੇ ਵੱਲੋਂ ਭੇਜੀ ਗਈ ਜਾਣਕਾਰੀ ਦੂਜਿਆਂ ਨਾਲ ਸਾਂਝੀ ਕਰਨ ਦਾ ਮਾਧਿਅਮ ਹਾਂ...

Tuesday Mar 04, 2025

ਅੱਜ ਦੀਆਂ ਆਸਟ੍ਰੇਲੀਆ, ਪੰਜਾਬ ਅਤੇ ਦੁਨੀਆ ਭਰ ਦੀਆਂ ਪ੍ਰਮੁੱਖ ਖ਼ਬਰਾਂ ਸੁਣੋ,Stay connected with everything happening around the world with Haanji News on Radio Haanji, the leading Punjabi radio station in Australia. As the most trusted Australian Punjabi news channel, we bring you the latest international, Indian, and Australian news. Presented in Punjabi by the charismatic Gautam Kapil, this segment keeps you informed about major global headlines, local stories, and issues that matter most to the community.Tune in to Australia’s best Punjabi FM radio, available across Indian radio stations in Sydney and Melbourne. Whether you're looking for news updates, community discussions, or the latest Punjabi hit songs in Sydney, we've got you covered. Catch us live on Melbourne Indian radio stations, listen to our Punjabi podcast in Melbourne, or follow our Punjabi YouTube channel for exclusive content.Stay informed with the top Indian radio station in Melbourne and Sydney—your trusted source for news, music, and community stories.

Copyright 2023 All rights reserved.

Podcast Powered By Podbean

Version: 20241125