Episodes

Tuesday Jan 14, 2025
Tuesday Jan 14, 2025
ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ

Tuesday Jan 14, 2025
Tuesday Jan 14, 2025
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਐਤਵਾਰ ਨੂੰ ਕਿਹਾ ਕਿ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਲਡ ਟਰੰਪ ਦੀ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਸਬੰਧੀ ਟਿੱਪਣੀ ਨੇ ਭਾਰੀ ਟੈਕਸਾਂ ਕਾਰਨ ਅਮਰੀਕੀ ਖਪਤਕਾਰਾਂ ਨੂੰ ਹੋਣ ਵਾਲੇ ਨੁਕਸਾਨ ਤੋਂ ਲੋਕਾਂ ਦਾ ਧਿਆਨ ਵੰਡਾ ਦਿੱਤਾ ਹੈ। ਟਰੰਪ ਨੇ ਕੈਨੇਡੀਅਨ ਵਸਤਾਂ ਦੀ ਦਰਾਮਦ ’ਤੇ 25 ਫ਼ੀਸਦੀ ਟੈਕਸ ਲਗਾਉਣ ਦੀ ਧਮਕੀ ਦਿੱਤੀ ਹੈ। ਟਰੂਡੋ ਨੇ ਅਮਰੀਕੀ ਨਿਊਜ਼ ਚੈਨਲ ‘ਐੱਮਐੱਸਐੱਨਬੀਸੀ’ ਨਾਲ ਇੰਟਰਵਿਊ ’ਚ ਕਿਹਾ, ‘‘ਅਮਰੀਕਾ ਦਾ 51ਵਾਂ ਸੂਬਾ ਨਹੀਂ ਬਣਨ ਵਾਲਾ ਹੈ। ਲੋਕ ਇਸ ਬਾਰੇ ਚਰਚਾ ਕਰ ਰਹੇ ਹਨ ਪਰ ਅਮਰੀਕਾ ’ਚ ਆਉਣ ਵਾਲੇ ਸਟੀਲ ਅਤੇ ਐਲੂਮੀਨਿਅਮ ’ਤੇ ਲੱਗਣ ਵਾਲੇ 25 ਫ਼ੀਸਦੀ ਟੈਕਸ ਨਾਲ ਪੈਣ ਵਾਲੇ ਅਸਰ ਬਾਰੇ ਉਹ ਗੱਲ ਨਹੀਂ ਕਰ ਰਹੇ ਹਨ।’’ ਟਰੂਡੋ ਨੇ ਕਿਹਾ ਕਿ ਕੋਈ ਵੀ ਅਮਰੀਕੀ ਬਿਜਲੀ ਜਾਂ ਤੇਲ ਤੇ ਗੈਸ ਲਈ 25 ਫ਼ੀਸਦੀ ਜ਼ਿਆਦਾ ਅਦਾਇਗੀ ਨਹੀਂ ਕਰਨਾ ਚਾਹੁੰਦਾ ਹੈ, ਜਿਸ ਬਾਰੇ ਲੋਕਾਂ ਨੂੰ ਵਧੇਰੇ ਧਿਆਨ ਦੇਣ ਦੀ ਲੋੜ ਹੈ। ਟਰੂਡੋ ਨੇ ਕਿਹਾ ਕਿ ਟਰੰਪ ਵੱਲੋਂ ਟੈਕਸ ਲਗਾਉਣ ਜਿਹੀਆਂ ਗੱਲਾਂ ਅਮਰੀਕੀ ਲੋਕਾਂ ਨੂੰ ਨੁਕਸਾਨ ਪਹੁੰਚਾਉਣਗੀਆਂ।

Tuesday Jan 14, 2025
Tuesday Jan 14, 2025
ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ

Monday Jan 13, 2025
Monday Jan 13, 2025
ਪਹਿਲੀ ਜਨਵਰੀ ਤੋਂ ਆਸਟ੍ਰੇਲੀਆਈ ਪਾਸਪੋਰਟ ਦੀਆਂ ਕੀਮਤਾਂ ਵਿੱਚ ਇਜ਼ਾਫ਼ਾ ਕੀਤਾ ਗਿਆ ਹੈ
ਹੁਣ ਤੋਂ 10 ਸਾਲਾਂ ਦੀ ਮਿਆਦ ਵਾਲਾ( ਉਮਰ 16 ਸਾਲ ਤੋਂ ਵੱਧ) ਪਾਸਪੋਰਟ $398 ਡਾਲਰ ਦੀ ਬਜਾਏ $412 'ਚ ਬਣੇਗਾ ਜਦਕਿ 5 ਸਾਲ ਦੀ ਮਿਆਦ ਵਾਲਾ (16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ) ਪਾਸਪੋਰਟ $201 ਤੋਂ ਵੱਧ ਕੇ ਹੁਣ $208 ਡਾਲਰ 'ਚ ਮਿਲੇਗਾ
ਹਾਲਾਂਕਿ ਅੱਜ ਤੋਂ ਪੰਜ ਦਿਨਾਂ ਵਿੱਚ ਹਾਸਲ ਹੋਣ ਵਾਲਾ ਪਾਸਪੋਰਟ ਬਨਵਾਉਣ ਲਈ ਅਲੱਗ ਤੋਂ $100 ਡਾਲਰ ਦੇਣੇ ਪੈਣਗੇ, ਜਦਕਿ $250 ਡਾਲਰ (ਪਾਸਪੋਰਟ ਦੀ ਮੁੱਢਲੀ ਕੀਮਤ ਤੋਂ ਇਲਾਵਾ) ਵਿੱਚ ਦੋ ਦਿਨੀਂ ਹਾਸਲ ਹੋਣ ਵਾਲੀ ਪਾਸਪੋਰਟ ਯੋਜਨਾ ਪਹਿਲਾਂ ਦੀ ਜਾਰੀ ਹੈ।
ਆਸਟ੍ਰੇਲੀਆ ਦਾ Passport ਇਸ ਵਕਤ ਦੁਨੀਆਂ ਦਾ ਸਭ ਤੋਂ ਮਹਿੰਗਾ ਪਾਸਪੋਰਟ ਹੈ। ਮੈਕਸੀਕੋ ਦਾ ਪਾਸਪੋਰਟ $353.90 'ਚ ਅਮਰੀਕਾ ਦਾ $252.72 ਅਤੇ ਗੁਆਂਢੀ ਦੇਸ਼ New Zealand ਦਾ $193.72 ਡਾਲਰ (ਸਾਰੀਆਂ ਕੀਮਤਾਂ ਆਸਟ੍ਰੇਲੀਆਈ ਡਾਲਰ ਵਿੱਚ) ਵਿੱਚ ਬਣ ਜਾਂਦਾ ਹੈ।

Monday Jan 13, 2025
Monday Jan 13, 2025
Haanji Rishte ਵਿੱਚ ਅਸੀਂ ਤੁਹਾਡੇ ਵੱਲੋਂ ਭੇਜੇ ਗਏ ਰਿਸ਼ਤਿਆਂ ਦੀ ਜਾਣਕਾਰੀ ਆਪਣੇ ਸੁਨਣ ਵਾਲਿਆਂ ਨਾਲ ਸਾਂਝੀ ਕਰਦੇ ਹਾਂ, ਰੇਡੀਓ ਹਾਂਜੀ ਕਿਸੇ ਵੀ ਤਰਾਂ ਦੀ Match Making ਨਹੀਂ ਕਰਦਾ, ਅਤੇ ਨਾ ਹੀ ਕੋਈ ਜਾਣਕਾਰੀ ਜਨਤਕ ਤੌਰ ਤੇ ਕਿਸੇ ਨਾਲ ਸਾਂਝੀ ਕਰਦਾ ਹੈ, ਅਸੀਂ ਸਿਰਫ਼ ਤੁਹਾਡੇ ਵੱਲੋਂ ਭੇਜੀ ਗਈ ਜਾਣਕਾਰੀ ਦੂਜਿਆਂ ਨਾਲ ਸਾਂਝੀ ਕਰਨ ਦਾ ਮਾਧਿਅਮ ਹਾਂ...

Monday Jan 13, 2025
Monday Jan 13, 2025
ਅਮਰੀਕਾ ਦੇ ਲਾਸ ਏਂਜਲਸ ਕਾਊਂਟੀ ਕੋਰੋਨਰ ਦੇ ਦਫ਼ਤਰ ਨੇ ਜੰਗਲਾਂ ’ਚ ਲੱਗੀ ਭਿਆਨਗ ਅੱਗ ਕਾਰਨ ਮਰਨ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ 16 ਹੋਣ ਦੀ ਪੁਸ਼ਟੀ ਕੀਤੀ ਹੈ ਹਾਲਾਂਕਿ ਰਾਹਤ ਤੇ ਬਚਾਅ ਕਰਮੀ ਅੱਗ ’ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ’ਚ ਲੱਗੇ ਹੋਏ ਹਨ।
ਦਫ਼ਤਰ ਵੱਲੋਂ ਜਾਰੀ ਬਿਆਨ ’ਚ ਕਿਹਾ ਗਿਆ ਹੈ ਕਿ ਕੁੱਲ 16 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਿਨ੍ਹਾਂ ’ਚੋਂ ਪੰਜ ਦੀ ਮੌਤ ਪੈਲਿਸੇਡਜ਼ ਜਦਕਿ 11 ਦੀ ਮੌਤ ਈਟੌਨ ਇਲਾਕੇ ’ਚ ਹੋਈ ਹੈ। ਇਸ ਤੋਂ ਪਹਿਲਾਂ 11 ਜਣਿਆਂ ਦੀ ਮੌਤ ਦੀ ਪੁਸ਼ਟੀ ਕੀਤੀ ਗਈ ਸੀ ਪਰ ਅਧਿਕਾਰੀਆਂ ਨੇ ਕਿਹਾ ਸੀ ਕਿ ਮ੍ਰਿਤਕਾਂ ਦੀ ਗਿਣਤੀ ਵੱਧ ਸਕਦੀ ਹੈ। ਅਧਿਕਾਰੀਆਂ ਨੇ ਇੱਕ ਕੇਂਦਰ ਸਥਾਪਤ ਕੀਤਾ ਹੈ ਜਿੱਥੇ ਲੋਕ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾ ਸਕਦੇ ਹਨ।

Monday Jan 13, 2025
Monday Jan 13, 2025
Stay connected with everything happening in Australia with Australia News on Radio Haanji, Australia’s #1 Indian radio station. Presented in Punjabi by the charismatic Ranjodh Singh, this segment keeps you informed about major headlines, local stories, and the issues that matter most to you. Whether it’s national updates or community news, we bring you accurate and timely coverage every day.

Monday Jan 13, 2025
Monday Jan 13, 2025
ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ

Thursday Jan 09, 2025
Thursday Jan 09, 2025
ਇੱਥੇ ਐੱਸਕੇਐੱਮ ਦੀ ਅੱਜ ਇੱਥੋਂ ਦੀ ਅਨਾਜ ਮੰਡੀ ’ਚ ਮਹਾਪੰਚਾਇਤ ’ਚ ਕਿਸਾਨ ਆਗੂਆਂ ਨੇ ਕਿਸਾਨਾਂ ਨੂੰ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਸੰਘਰਸ਼ ਲਈ ਤਿਆਰ ਰਹਿਣ ਦਾ ਸੱਦਾ ਦਿੰਦਿਆਂ ਭਵਿੱਖੀ ਸੰਘਰਸ਼ ਦੀ ਰਣਨੀਤੀ ਲਈ 24-25 ਜਨਵਰੀ ਨੂੰ ਦਿੱਲੀ ’ਚ ਆਪਣੀ ਕੌਮੀ ਮੀਟਿੰਗ ਸੱਦ ਲਈ ਹੈ। ਮਹਾਪੰਚਾਇਤ ਵਿਚ ਐੱਸਕੇਐੱਮ ਅਤੇ ਐੱਸਕੇਐੱਮ (ਗੈਰ ਸਿਆਸੀ) ’ਚ ਏਕਤਾ ਦੇ ਆਸਾਰ ਬਣਨ ਉੱਤੇ ਸ਼ੰਭੂ ਅਤੇ ਖਨੌਰੀ ਸਰਹੱਦ ਉੱਤੇ ਚੱਲ ਰਹੇ ਮੋਰਚੇ ਖ਼ਿਲਾਫ਼ ਕੋਈ ਵੀ ਟਿੱਪਣੀ ਨਾ ਕਰਨ ਦਾ ਐਲਾਨ ਕੀਤਾ ਗਿਆ।
ਸੰਯੁਕਤ ਕਿਸਾਨ ਮੋਰਚਾ ਦੀ ਛੇ ਮੈਂਬਰੀ ਏਕਤਾ ਕਮੇਟੀ ਵਿੱਚ ਸ਼ਾਮਲ ਰਾਕੇਸ਼ ਟਿਕੈਤ, ਬਲਬੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਰਾਮਿੰਦਰ ਸਿੰਘ ਪਟਿਆਲਾ, ਡਾ. ਦਰਸ਼ਨਪਾਲ ਤੇ ਕ੍ਰਿਸ਼ਨਾ ਪ੍ਰਸਾਦ ਭਲਕੇ 10 ਜਨਵਰੀ 101 ਕਿਸਾਨਾਂ ਦੇ ਜਥੇ ਨਾਲ ਖਨੌਰੀ ਤੇ ਸ਼ੰਭੂ ਬਾਰਡਰ ਵਿਖੇ ਏਕਤਾ ਦਾ ਮਤਾ ਲੈ ਕੇ ਜਾਣਗੇ, ਜਿਸ ਵਿੱਚ 15 ਜਨਵਰੀ ਨੂੰ ਪਟਿਆਲਾ ਦੇ ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਸਾਂਝੀ ਮੀਟਿੰਗ ਕਰਨ ਦਾ ਸੱਦਾ ਵੀ ਸ਼ਾਮਲ ਹੈ।

Thursday Jan 09, 2025
Thursday Jan 09, 2025
ਅਮਰੀਕਾ ਦੇ ਦੱਖਣੀ ਕੈਲੀਫੋਰਨੀਆ ਖ਼ਿੱਤੇ ਦੇ ਜੰਗਲਾਂ ’ਚ ਲੱਗੀ ਭਿਆਨਕ ਅੱਗ ਕਾਰਨ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇਕ ਲੱਖ ਤੋਂ ਵਧ ਲੋਕਾਂ ਨੂੰ ਘਰ ਛੱਡ ਕੇ ਸੁਰੱਖਿਅਤ ਥਾਵਾਂ ’ਤੇ ਜਾਣ ਦੇ ਹੁਕਮ ਦਿੱਤੇ ਗਏ ਹਨ। ਇਸ ਨਾਲ ਹੌਲੀਵੁੱਡ ਹਿੱਲਜ ਲਈ ਵੀ ਖਤਰਾ ਪੈਦਾ ਹੋ ਗਿਆ ਹੈ। ਬਿਲੀ ਕ੍ਰਿਸਟਲ, ਮੈਂਡੀ ਮੂਰ, ਪੈਰਿਸ ਹਿਲਟਨ ਅਤੇ ਕੈਰੀ ਐਲਵੇਜ਼ ਜਿਹੀਆਂ ਹੌਲੀਵੁੱਡ ਹਸਤੀਆਂ ਕੈਲੀਫੋਰਨੀਆ ’ਚ ਰਹਿੰਦੀਆਂ ਹਨ ਅਤੇ ਅੱਗ ’ਚ ਉਨ੍ਹਾਂ ਦੇ ਘਰ ਨੁਕਸਾਨੇ ਗਏ ਹਨ। ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਕੈਲੀਫੋਰਨੀਆ ਦੇ ਜੰਗਲਾਂ ’ਚ ਲੱਗੀ ਭਿਆਨਕ ਅੱਗ ’ਤੇ ਕਾਬੂ ਪਾਉਣ ਲਈ ਚੁੱਕੇ ਗਏ ਕਦਮਾਂ ਦੀ ਨਿਗਰਾਨੀ ਵਾਸਤੇ ਇਟਲੀ ਅਤੇ ਵੈਟੀਕਨ ਦਾ ਦੌਰਾ ਰੱਦ ਕਰ ਦਿੱਤਾ ਹੈ।