Radio Haanji Podcast

Welcome to Australia’s No. 1 Punjabi Radio Station. You will enjoy Radio Haanji exclusive podcasts, interviews, stories and many more.

Listen on:

  • Apple Podcasts
  • Podbean App
  • Spotify
  • Amazon Music
  • iHeartRadio
  • PlayerFM
  • Podchaser
  • BoomPlay

Episodes

Tuesday Jan 07, 2025

ਜਸਟਿਨ ਟਰੂਡੋ ਨੇ ਕੈਨੇਡਾ ਦੀ ਲਿਬਰਲ ਪਾਰਟੀ ਦੇ ਆਗੂ ਅਤੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਹੈ। ਉਹ 2015 ਤੋਂ ਪ੍ਰਧਾਨ ਮੰਤਰੀ ਵੱਜੋਂ ਸੇਵਾਵਾਂ ਨਿਭਾ ਰਹੇ ਸਨ। ਟਰੂਡੋ ਨੂੰ ਆਪਣੇ ਕਾਰਜਕਾਲ ਦੌਰਾਨ ਪੰਜਾਬੀ ਭਾਈਚਾਰੇ ਦੀ ਵੱਡੀ ਸਪੋਰਟ ਰਹੀ - ਉਨ੍ਹਾਂ ਦੇ ਮੰਤਰੀ ਮੰਡਲ ਵਿੱਚ ਕਈ ਪੰਜਾਬੀ ਚੇਹਰੇ ਹਨ।ਪਿਛਲੇ ਕਈ ਦਿਨਾਂ ਤੋਂ ਟਰੂਡੋ ਦੇ ਅਸਤੀਫ਼ੇ ਨੂੰ ਲੈ ਕੇ ਕਿਆਸ ਲਾਏ ਜਾ ਰਹੇ ਹਨ। ਲਿਬਰਲ ਪਾਰਟੀ ਅੰਦਰਲੀ ਖਿੱਚੋਤਾਣ ਤੇ ਘੱਟਦੇ ਵੱਕਾਰ ਕਰਕੇ ਟਰੂਡੋ ’ਤੇ ਅਸਤੀਫ਼ੇ ਨੂੰ ਲੈ ਕੇ ਲਗਾਤਾਰ ਦਬਾਅ ਵਧਦਾ ਜਾ ਰਿਹਾ ਸੀ। ਟਰੂਡੋ ਨੇ ਸਾਫ਼ ਕਰ ਦਿੱਤਾ ਕਿ ਉਹ ਅਗਾਮੀ ਚੋਣਾਂ ਵਿਚ ਪਾਰਟੀ ਦੀ ਅਗਵਾਈ ਲਈ ਸਹੀ ਬਦਲ ਨਹੀਂ ਹੋ ਸਕਦੇ। ਟਰੂਡੋ ਨਵੰਬਰ 2015 ਵਿਚ ਕੈਨੇਡਾ ਦੇ ਪ੍ਰਧਾਨ ਮੰਤਰੀ ਬਣੇ ਸਨ ਤੇ ਉਸ ਮਗਰੋਂ ਦੋ ਵਾਰ ਚੋਣ ਜਿੱਤੇ।

Tuesday Jan 07, 2025

Stay connected with everything happening in Australia with Australia News on Radio Haanji, Australia’s #1 Indian radio station. Presented in Punjabi by the charismatic Ranjodh Singh, this segment keeps you informed about major headlines, local stories, and the issues that matter most to you. Whether it’s national updates or community news, we bring you accurate and timely coverage every day.

Tuesday Jan 07, 2025

ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ

Monday Jan 06, 2025

ਅਸੀਂ ਅਕਸਰ ਸੁਣਦੇ ਹਾਂ ਕਿ ਬੁਰਾਈ ਬਹੁਤ ਜਲਦੀ ਫੈਲਦੀ ਹੈ, ਪਰ ਇਹ ਸੱਚ ਨਹੀਂ ਹੈ, ਬੁਰਾਈ ਹੋਵੇ ਭਾਵੇਂ ਚੰਗਿਆਈ ਇਹ ਦੋਵੇਂ ਹੀ ਆਪਣੇ-ਆਪ ਆਪਣਾ ਪ੍ਰਚਾਰ ਅਤੇ ਪ੍ਰਸਾਰ ਕਰ ਲੈਂਦੀਆਂ ਹਨ, ਹਾਂ ਇਹ ਜਰੂਰ ਹੋ ਸਕਦਾ ਹੈ ਕਿ ਬੁਰਾਈ ਦੇ ਮੁਕਾਬਲੇ ਚੰਗਿਆਈ ਓਨੀ ਤੇਜ਼ੀ ਨਾਲ ਨਾਲ ਫੈਲੇ, ਪਰ ਚੰਗਿਆਈ ਪ੍ਰਭਾਵ ਦੇ ਪੱਖੋਂ ਕੀਤੇ ਅੱਗੇ ਨਿਕਲ ਜਾਂਦੀ ਹੈ, ਅੱਜ ਦੀ ਕਹਾਣੀ ਸਾਨੂੰ ਦੱਸਦੀ ਹੈ ਕਿ ਸਾਡੇ ਵੱਲੋਂ ਕੀਤਾ ਗਿਆ ਹਰ ਕੋਈ ਕੰਮ ਕਿਤੇ ਨਾ ਕਿਤੇ ਕਿਸੇ ਨਾ ਕਿਸੇ ਨੂੰ ਜਰੂਰ ਦਿਸ ਰਿਹਾ ਹੁੰਦਾ ਹੈ ਜਿਸਦਾ ਪ੍ਰਭਾਵ ਤੁਹਾਡੇ ਕੁਝ ਕੀਤਿਆਂ ਬਗੈਰ ਹੀ ਪੈ ਰਿਹਾ ਹੁੰਦਾ ਹੈ, ਇਸ ਲਈ ਬਿਨ੍ਹਾਂ ਸੋਚੇ, ਬਿਨ੍ਹਾਂ ਡੋਲੇ ਚੰਗੇ ਕੰਮ ਕਰਦੇ ਰਹੋ, ਤੁਹਾਡੇ ਵੱਲੋਂ ਕੀਤਾ ਇੱਕ ਨਿੱਕਾ ਜਿਹਾ ਚੰਗਾ ਕੰਮ ਕਿਸੇ ਦੀ ਜ਼ਿੰਦਗੀ ਤੇ ਬਹੁਤ ਵੱਡਾ ਅਸਰ ਪਾ ਸਕਦਾ ਹੈ

Sunday Jan 05, 2025

Haanji Rishte, Broadcasting every Monday on the Haanji Melbourne Show, Haanji Rishte is Australia’s favorite platform for sharing meaningful relationships within the community, brought to you by Radio Haanji 1674 AM. We’re here to share the information you send us, helping connect like-minded individuals.
Please note: Radio Haanji does not provide matchmaking services or publicly share personal details. We simply act as a bridge, presenting your shared details to those who may be interested

Sunday Jan 05, 2025

ਕੈਨੇਡਾ ਦੇ ਆਵਾਸ ਵਿਭਾਗ ਨੇ ਇਸ ਸਾਲ ਪਰਿਵਾਰ ਮਿਲਾਨ ਸਕੀਮ ਲਈ ਨਵੀਆਂ ਅਰਜ਼ੀਆਂ ਨਹੀਂ ਲੈਣਗਾ, ਪਰ ਸੁਪਰ ਵੀਜ਼ਾ ਪ੍ਰੋਗਰਾਮ ਜਾਰੀ ਰਹੇਗਾ। ਪਿਛਲੇ ਸਾਲਾਂ ਤੋਂ ਉਡੀਕ ਸੂਚੀ ਵਿੱਚ ਪਈਆਂ 15 ਹਜ਼ਾਰ ਅਰਜ਼ੀਆਂ ਦਾ ਨਿਬੇੜਾ ਇਸ ਸਾਲ ਦੇ ਅੰਤ ਤੱਕ ਕੀਤਾ ਜਾਵੇਗਾ। ਵਿਭਾਗ ਨੇ ਅਰਜ਼ੀਆਂ ਭਰ ਰਹੇ ਪੀਆਰ ਲੋਕਾਂ ਨੂੰ ਕਿਹਾ ਕਿ ਉਹ ਆਪਣੇ ਮਾਪਿਆਂ ਨੂੰ ਸੁਪਰ ਵੀਜ਼ੇ ਤਹਿਤ ਰੱਖਣ ਦੀ ਕੋਸ਼ਿਸ਼ ਕਰਨ। ਇਸ ਸਾਲ ਪੋਸਟ ਗਰੈਜੂਏਸ਼ਨ ਪ੍ਰੋਗਰਾਮ ਤਹਿਤ ਵਿਦੇਸ਼ੀ ਹੁਨਰਮੰਦ ਕਾਮਿਆਂ ਦੇ ਪੀਆਰ ਕੋਟੇ ਨੂੰ 20% ਘਟਾ ਕੇ 24,500 ਕਰ ਦਿੱਤਾ ਗਿਆ ਹੈ

Sunday Jan 05, 2025

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੀ 'ਆਪ' ਸਰਕਾਰ 'ਤੇ ਕੇਂਦਰ ਨਾਲ ਲੜਨ ਵਿੱਚ ਸਮਾਂ ਬਰਬਾਦ ਕਰਨ ਦਾ ਦੋਸ਼ ਲਾਇਆ ਅਤੇ ਲੋਕਾਂ ਨੂੰ ਭਾਜਪਾ ਨੂੰ ਮੌਕਾ ਦੇਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਭਾਜਪਾ ਦੀ ਸਰਕਾਰ ਜਨਤਕ ਯੋਜਨਾਵਾਂ ਬੰਦ ਨਹੀਂ ਕਰੇਗੀ, ਪਰ ਉਨ੍ਹਾਂ ਵਿੱਚ ਭ੍ਰਿਸ਼ਟਾਚਾਰ ਨੂੰ ਦੂਰ ਕਰੇਗੀ। ਮੋਦੀ ਨੇ ਰੋਹਿਨੀ ਇਲਾਕੇ ਵਿੱਚ ਰੈਲੀ ਨੂੰ ਸੰਬੋਧਨ ਕਰਦੇ ਹੋਏ 'ਆਪ' ਸਰਕਾਰ ਨੂੰ 'ਆਪਦਾ' (ਆਫ਼ਤ) ਕਹਾ ਅਤੇ ਕਿਹਾ ਕਿ ਜਦੋਂ ਦਿੱਲੀ ਇਸ ਆਫ਼ਤ ਤੋਂ ਮੁਕਤ ਹੋਵੇਗੀ ਤਾਂ ਵਿਕਾਸ ਦਾ ਡਬਲ ਇੰਜਣ ਚਾਲੂ ਹੋਵੇਗਾ। 

Sunday Jan 05, 2025

Stay connected with everything happening in Australia with Australia News on Radio Haanji, Australia’s #1 Indian radio station. Presented in Punjabi by the charismatic Ranjodh Singh, this segment keeps you informed about major headlines, local stories, and the issues that matter most to you. Whether it’s national updates or community news, we bring you accurate and timely coverage every day.

Sunday Jan 05, 2025

ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ

Friday Jan 03, 2025

ਅੱਜ ਦੀ ਕਹਾਣੀ ਚੰਗਾ ਸੋਚਣ ਅਤੇ ਚੰਗਾ ਬੋਲਣ ਦਾ ਸੁਨੇਹਾ ਦੇਂਦੀ ਹੈ, ਸਾਡੀ ਸੋਚ ਦਾ ਪ੍ਰਭਾਵ ਨਾ ਸਿਰਫ ਸਾਡੇ ਉੱਤੇ ਬਲਕਿ ਸਾਡੇ ਨਾਲ ਜੁੜੇ ਹਰ ਕਿਸੇ ਇਨਸਾਨ ਅਤੇ ਸਾਡੇ ਆਲੇ ਦੁਆਲੇ ਰਹਿੰਦੇ ਜੀਵ ਜੰਤੂਆਂ ਉੱਤੇ ਵੀ ਪੈਂਦਾ ਹੈ, ਕਹਾਣੀ ਵਿੱਚ ਬਹੁਤ ਸੋਹਣੇ ਢੰਗ ਨਾਲ ਕੁੱਝ ਕਾਲਪਨਿਕ ਪਾਤਰਾਂ ਦੀ ਮਦਦ ਨਾਲ ਇਸਦੀ ਮਹੱਤਤਾ ਨੂੰ ਦਰਸਾਇਆ ਗਿਆ ਹੈ...

Copyright 2026 All rights reserved.

Podcast Powered By Podbean

Version: 20241125