Radio Haanji Podcast

Welcome to Australia’s No. 1 Punjabi Radio Station. You will enjoy Radio Haanji exclusive podcasts, interviews, stories and many more.

Listen on:

  • Apple Podcasts
  • Podbean App
  • Spotify
  • Amazon Music
  • iHeartRadio
  • PlayerFM
  • Podchaser
  • BoomPlay

Episodes

Sunday Dec 29, 2024

Haanji Rishte ਵਿੱਚ ਅਸੀਂ ਤੁਹਾਡੇ ਵੱਲੋਂ ਭੇਜੇ ਗਏ ਰਿਸ਼ਤਿਆਂ ਦੀ ਜਾਣਕਾਰੀ ਆਪਣੇ ਸੁਨਣ ਵਾਲਿਆਂ ਨਾਲ ਸਾਂਝੀ ਕਰਦੇ ਹਾਂ, ਰੇਡੀਓ ਹਾਂਜੀ ਕਿਸੇ ਵੀ ਤਰਾਂ ਦੀ Match Making ਨਹੀਂ ਕਰਦਾ, ਅਤੇ ਨਾ ਹੀ ਕੋਈ ਜਾਣਕਾਰੀ ਜਨਤਕ ਤੌਰ ਤੇ ਕਿਸੇ ਨਾਲ ਸਾਂਝੀ ਕਰਦਾ ਹੈ, ਅਸੀਂ ਸਿਰਫ਼ ਤੁਹਾਡੇ ਵੱਲੋਂ ਭੇਜੀ ਗਈ ਜਾਣਕਾਰੀ ਦੂਜਿਆਂ ਨਾਲ ਸਾਂਝੀ ਕਰਨ ਦਾ ਮਾਧਿਅਮ ਹਾਂ...

Sunday Dec 29, 2024

ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਵੱਲੋਂ ਕਿਸਾਨਾਂ ਦੀਆਂ ਮੰਗਾਂ ਦੀ ਪੂਰਤੀ ਲਈ, ਖ਼ਾਸ ਕਰਕੇ ਜਗਜੀਤ ਸਿੰਘ ਡੱਲੇਵਾਲ ਦੇ 34 ਦਿਨਾਂ ਤੋਂ ਜਾਰੀ ਮਰਨ ਵਰਤ ਦੇ ਮੱਦੇਨਜ਼ਰ 30 ਦਸੰਬਰ ਨੂੰ ਸਵੇਰੇ 7 ਤੋਂ ਸ਼ਾਮ 4 ਵਜੇ ਤੱਕ ਪੰਜਾਬ ਬੰਦ ਰੱਖਣ ਦਾ ਐਲਾਨ ਕੀਤਾ ਗਿਆ। ਇਸ ਤਹਿਤ ਕਿਸਾਨਾਂ ਨੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਅੱਜ ਸ਼ੰਭੂ ਅਤੇ ਢਾਬੀ ਗੁੱਜਰਾਂ ਬਾਰਡਰ ਤੇ ਹੋਰ ਥਾਵਾਂ ’ਤੇ ਬੰਦ ਦੀਆਂ ਤਿਆਰੀਆਂ ਜਾਰੀ ਰਹੀਆਂ। ਪਟਿਆਲਾ ਸਮੇਤ ਕਈ ਥਾਵਾਂ ’ਤੇ ਕਿਸਾਨਾਂ ਨੇ ਮਾਰਚ, ਮੀਟਿੰਗਾਂ, ਨੁੱਕੜ ਮੀਟਿੰਗਾਂ ਕੀਤੀਆਂ, ਪਰਚੇ ਵੰਡੇ ਅਤੇ ਪੋਸਟਰ ਲਗਾਏ। ਇੱਕ ਅੰਦਾਜ਼ੇ ਮੁਤਾਬਕ 300 ਤੋਂ ਵੱਧ ਥਾਵਾਂ ’ਤੇ ਧਰਨੇ ਲਗਾ ਕੇ ਸੜਕ ਅਤੇ ਰੇਲਵੇ ਆਵਾਜਾਈ ਰੋਕਣ ਦੀ ਯੋਜਨਾ ਬਣਾਈ ਗਈ ਹੈ। ਇਸ ਦੌਰਾਨ ਐਮਰਜੈਂਸੀ ਸੇਵਾਵਾਂ ਨੂੰ ਛੋਟ ਦਿੱਤੀ ਜਾਵੇਗੀ, ਅਤੇ ਵਿਆਹ, ਭੋਗ, ਵਿਦੇਸ਼ ਯਾਤਰਾ, ਇਮਤਿਹਾਨ, ਐਂਬੂਲੈਂਸ ਅਤੇ ਮੀਡੀਆ ਕਰਮੀਆਂ ਨੂੰ ਨਹੀਂ ਰੋਕਿਆ ਜਾਵੇਗਾ।

Sunday Dec 29, 2024

ਦੱਖਣੀ ਕੋਰੀਆ ਦੇ ਦੱਖਣ-ਪੱਛਮ ਵਿੱਚ ਮੁਆਨ ਕਾਊਂਟੀ ਵਿੱਚ ਅੱਜ ਸਵੇਰੇ ਜੇਜੂ ਏਅਰ ਦਾ ਹਵਾਈ ਜਹਾਜ਼ ਹਾਦਸੇ ਦਾ ਸ਼ਿਕਾਰ ਹੋਇਆ, ਜਿਸ ਕਾਰਨ ਘੱਟੋ-ਘੱਟ 179 ਵਿਅਕਤੀ ਹਲਾਕ ਹੋ ਗਏ। ਜਹਾਜ਼ ਵਿੱਚ 181 ਵਿਅਕਤੀ ਸਵਾਰ ਸਨ। ਹਾਦਸਾ ਮੁਆਨ ਕੌਮਾਂਤਰੀ ਹਵਾਈ ਅੱਡੇ ਤੇ ਲੈਂਡਿੰਗ ਦੌਰਾਨ ਹੋਇਆ। ਜਹਾਜ਼ ਦਾ ਲੈਂਡਿੰਗ ਗੇਅਰ ਖਰਾਬ ਹੋਣ ਕਾਰਨ ਹਾਦਸਾ ਵਾਪਰਿਆ। ਬਚਾਅ ਦਲ ਨੇ ਜਹਾਜ਼ ਵਿੱਚੋਂ ਕੁਝ ਯਾਤਰੀਆਂ ਨੂੰ ਬਾਹਰ ਕੱਢਿਆ। ਇਸ ਹਾਦਸੇ ਵਿੱਚ ਜਹਾਜ਼ ਪੂਰੀ ਤਰ੍ਹਾਂ ਤਬਾਹ ਹੋ ਗਿਆ ਹੈ, ਅਤੇ ਜਾਂਚ ਜਾਰੀ ਹੈ

Friday Dec 27, 2024

Stay connected with everything happening in Australia with Australia News on Radio Haanji, Australia’s #1 Indian radio station. Presented in Punjabi by the charismatic Gautam Kapil, this segment keeps you informed about major headlines, local stories, and the issues that matter most to you. Whether it’s national updates or community news, we bring you accurate and timely coverage every day.

Friday Dec 27, 2024

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਏਮਸ ਵਿਚ ਦੇਹਾਂਤ ਹੋ ਗਿਆ। ਉਹ 92 ਸਾਲਾਂ ਦੇ ਸਨ। ਉਨ੍ਹਾਂ ਰਾਤ 9:51 ਵਜੇ ਆਖਰੀ ਸਾਹ ਲਏ। ਉਹ ਅੱਜ ਸ਼ਾਮੀਂ ਅਚਾਨਕ ਬੇਸੁੱਧ ਹੋ ਗਏ ਜਿਸ ਮਗਰੋਂ ਉਨ੍ਹਾਂ ਨੂੰ ਰਾਤੀਂ 8:06 ਵਜੇ ਏਮਸ ਦੇ ਐਮਰਜੈਂਸੀ ਵਿਭਾਗ ਵਿਚ ਭਰਤੀ ਕਰਵਾਇਆ ਗਿਆ ਸੀ।ਉਹ ਪਿਛਲੇ ਕੁਝ ਸਮੇਂ ਤੋਂ ਉਮਰ ਨਾਲ ਜੁੜੇ ਸਿਹਤ ਵਿਗਾੜਾਂ ਨਾਲ ਜੂਝ ਰਹੇ ਸਨ। ਸੂਤਰਾਂ ਮੁਤਾਬਕ ਸਰਕਾਰ ਨੇ ਦੇਸ਼ ’ਚ 7 ਦਿਨ ਦਾ ਸੋਗ ਐਲਾਨ ਦਿੱਤਾ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਰਾਜਸੀ ਸਨਮਾਨਾਂ ਨਾਲ ਕੀਤਾ ਜਾਵੇਗਾ।

Friday Dec 27, 2024

ਚੀਨ ਨੇ ਭਾਰਤੀ ਸਰਹੱਦ ਨੇੜੇ ਤਿੱਬਤ ਵਿੱਚ ਬ੍ਰਹਮਪੁੱਤਰ ਨਦੀ ’ਤੇ ਦੁਨੀਆਂ ਦਾ ਸਭ ਤੋਂ ਵੱਡਾ ਡੈਮ ਬਣਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ, ਜਿਸ ਨੇ ਭਾਰਤ ਅਤੇ ਬੰਗਲਾਦੇਸ਼ ਦੇ ਫਿਕਰ ਵਧਾ ਦਿੱਤੇ ਹਨ। ਇਸ ਡੈਮ ਪ੍ਰਾਜੈਕਟ ਨੂੰ ਦੁਨੀਆਂ ਦਾ ਸਭ ਤੋਂ ਵੱਡਾ ਬੁਨਿਆਦੀ ਢਾਂਚਾ ਪ੍ਰਾਜੈਕਟ ਦੱਸਿਆ ਜਾ ਰਿਹਾ ਹੈ, ਜਿਸ ਦੀ ਲਾਗਤ 137 ਅਰਬ ਅਮਰੀਕੀ ਡਾਲਰ ਹੈ।

Friday Dec 27, 2024

ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ

Wednesday Dec 25, 2024

Haanji Rishte ਵਿੱਚ ਅਸੀਂ ਤੁਹਾਡੇ ਵੱਲੋਂ ਭੇਜੇ ਗਏ ਰਿਸ਼ਤਿਆਂ ਦੀ ਜਾਣਕਾਰੀ ਆਪਣੇ ਸੁਨਣ ਵਾਲਿਆਂ ਨਾਲ ਸਾਂਝੀ ਕਰਦੇ ਹਾਂ, ਰੇਡੀਓ ਹਾਂਜੀ ਕਿਸੇ ਵੀ ਤਰਾਂ ਦੀ Match Making ਨਹੀਂ ਕਰਦਾ, ਅਤੇ ਨਾ ਹੀ ਕੋਈ ਜਾਣਕਾਰੀ ਜਨਤਕ ਤੌਰ ਤੇ ਕਿਸੇ ਨਾਲ ਸਾਂਝੀ ਕਰਦਾ ਹੈ, ਅਸੀਂ ਸਿਰਫ਼ ਤੁਹਾਡੇ ਵੱਲੋਂ ਭੇਜੀ ਗਈ ਜਾਣਕਾਰੀ ਦੂਜਿਆਂ ਨਾਲ ਸਾਂਝੀ ਕਰਨ ਦਾ ਮਾਧਿਅਮ ਹਾਂ...

Wednesday Dec 25, 2024

ਸਰਬੰਸਦਾਨੀ ਗਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਸਭਾ ਅੱਜ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ’ਚ ਅਖੰਡ ਪਾਠ ਨਾਲ ਆਰੰਭ ਹੋ ਗਈ। ਸਭਾ ਦੇ ਅੱਜ ਪਹਿਲੇ ਦਿਨ ਲੱਖਾਂ ਸ਼ਰਧਾਲੂਆਂ ਨੇ ਗੁਰਦੁਆਰੇ ’ਚ ਨਤਮਸਤਕ ਹੋ ਕੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਭਾ ਦੇ ਤੀਜੇ ਦਿਨ 27 ਦਸੰਬਰ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ ਜੋ ਗੁਰਦੁਆਰਾ ਸ੍ਰੀ ਜੋਤੀ ਸਰੂਪ ’ਚ ਸੰਪੂਰਨ ਹੋਵੇਗਾ।

Copyright 2026 All rights reserved.

Podcast Powered By Podbean

Version: 20241125