Radio Haanji Podcast

Welcome to Australia’s No. 1 Punjabi Radio Station. You will enjoy Radio Haanji exclusive podcasts, interviews, stories and many more.

Listen on:

  • Apple Podcasts
  • Podbean App
  • Spotify
  • Amazon Music
  • iHeartRadio
  • PlayerFM
  • Podchaser
  • BoomPlay

Episodes

Tuesday Dec 17, 2024

ਕੈਨੇਡਾ ਦੀ ਉਪ ਪ੍ਰਧਾਨ ਮੰਤਰੀ ਤੇ ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ, ਜੋ ਪ੍ਰਧਾਨ ਮੰਤਰੀ ਦੀ ਖਾਸ-ਮ-ਖਾਸ ਸੀ, ਵੱਲੋਂ ਬੀਤੇ ਦਿਨ ਅਚਾਨਕ ਦਿੱਤਾ ਅਸਤੀਫਾ ਜਨਤਕ ਹੁੰਦੇ ਹੀ ਸਿਆਸੀ ਹਲਕਿਆਂ ਵਿੱਚ ਟਰੂਡੋ ਸਰਕਾਰ ਦੇ ਭਵਿੱਖ ਬਾਰੇ ਕਿਆਸਅਰਾਈਆਂ ਸ਼ੁਰੂ ਹੋ ਗਈਆਂ। ਆਮ ਚੋਣਾਂ ਤੋਂ 10 ਮਹੀਨੇ ਪਹਿਲਾਂ ਬਣਿਆ ਇਹ ਸਿਆਸੀ ਸੰਕਟ ਨੇ ਦੇਸ਼ ਨੂੰ ਮੱਧਕਾਲੀ ਚੋਣਾਂ ਵੱਲ ਲਿਜਾ ਸਕਦਾ ਹੈ। ਵਿੱਤ ਮੰਤਰੀ ਨੇ ਬੀਤੇ ਦਿਨ ਹਾਊਸ ਆਫ ਕਾਮਨਜ਼ ਵਿੱਚ ਵਿੱਤੀ ਹਾਲਾਤ ਸਬੰਧੀ ਵਿਸਥਾਰਤ ਜਾਣਕਾਰੀ ਦੇਣ ਤੋਂ ਕੁਝ ਘੰਟੇ ਪਹਿਲਾਂ ਅਹੁਦੇ ਤੋਂ ਪਾਸੇ ਹੋਣ ਦਾ ਐਲਾਨ ਕਰਕੇ ਜਸਟਿਨ ਟਰੂਡੋ ਦੀ ਲੀਡਰਸ਼ਿਪ ਨੂੰ ਸ਼ੱਕ ਦੇ ਘੇਰੇ ’ਚ ਖੜ੍ਹਾ ਕਰ ਦਿੱਤਾ ਸੀ।

Tuesday Dec 17, 2024

ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ

Monday Dec 16, 2024

Australian women’s team is gearing up to compete at the inaugural 2025 Kho Kho World Cup in Delhi, India. We spoke with Randeep Reetu, an Indian-origin player, and Lee Moskwa, Vice President of Kho Kho Australia, who shared their pride and enthusiasm for representing the nation on the global stage.

Monday Dec 16, 2024

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦੇ ਮਾਮਲੇ ਵਿੱਚ ਮੁੱਖ ਸਾਜ਼ਿਸ਼ਕਰਤਾ ਵਜੋਂ ਪਛਾਣੇ ਗਏ ਡੀਐੱਸਪੀ ਗੁਰਸ਼ੇਰ ਸਿੰਘ ਸੰਧੂ ਨੂੰ ਸਰਕਾਰੀ ਨੌਕਰੀ ਤੋਂ ਬਰਖਾਸਤ ਕੀਤਾ ਜਾ ਰਿਹਾ ਹੈ। ਪੰਜਾਬ ਦੇ ਗ੍ਰਹਿ ਵਿਭਾਗ ਨੇ ਇੱਕ ਵਿਸ਼ੇਸ਼ ਜਾਂਚ ਟੀਮ ਦੀ ਜਾਂਚ ਦੇ ਆਧਾਰ 'ਤੇ ਹਾਈ ਕੋਰਟ ਨੂੰ ਦੱਸਿਆ ਕਿ ਡੀਐੱਸਪੀ ਸੰਧੂ ਨੂੰ ਬਰਖਾਸਤ ਕਰਨ ਦੀ ਸਿਫ਼ਾਰਸ਼ ਕੀਤੀ ਗਈ ਹੈ। ਇਹ ਮਾਮਲਾ ਮਾਰਚ 2023 ਵਿੱਚ ਲਾਰੈਂਸ ਬਿਸ਼ਨੋਈ ਦੀ ਟੀਵੀ ਇੰਟਰਵਿਊ ਨਾਲ ਸਬੰਧਿਤ ਹੈ, ਜੋ ਕਿ ਪੁਲੀਸ ਦੀ ਹਿਰਾਸਤ ਵਿੱਚ ਕੀਤੀ ਗਈ ਸੀ।

Monday Dec 16, 2024

ਜ਼ਹਿਰੀਲੀ ਸ਼ਰਾਬ ਪੀਣ ਮਗਰੋਂ ਏਸ਼ੀਆਈ ਦੇਸ਼ Laos ਵਿੱਚ ਹੋਈਆਂ ਦੋ ਆਸਟ੍ਰੇਲੀਅਨ ਲੜਕੀਆਂ ਦੀ ਮੌਤ ਦਾ ਮਾਮਲਾ ਹਾਲੇ ਠੰਡਾ ਨਹੀਂ ਪਿਆ, ਕਿ ਹੁਣ Fiji ਤੋਂ ਖਬਰਾਂ ਆਉਣ ਲੱਗ ਪਈਆਂ। 
ਫਿਜੀ ਵਿੱਚ ਇੱਕ resort ਦੇ ਅੰਦਰ ਰਲਵੀਂ ਸ਼ਰਾਬ ਪੀਣ ਕਾਰਣ ਦੋ ਆਸਟ੍ਰੇਲੀਅਨ ਮਹਿਲਾਵਾਂ ਨੂੰ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਹੁਣ ਆਸਟ੍ਰੇਲੀਆ ਵਾਪਸ ਲਿਆਂਦਾ ਗਿਆ ਹੈ। ਜਦਕਿ ਦੋ ਹੋਰ ਮਹਿਲਾਵਾਂ ਹਾਲੇ ਵੀ ਓਥੇ ਹੀ ਭਰਤੀ ਹਨ।
19 ਸਾਲ ਦੀ Georgia Simpson ਅਤੇ ਉਸਦੀ ਮਾਂ Tanya (49) ਬੀਤੀ ਰਾਤ ਆਸਟ੍ਰੇਲੀਆ ਪਹੁੰਚ ਗਈ।
ਦੱਸਿਆ ਗਿਆ ਕਿ Warwick Fiji resort ਵਿੱਚ ਇੱਕ cocktail ਪੀਣ ਤੋਂ ਬਾਅਦ 7 ਲੋਕਾਂ ਨੂੰ ਉਲਟੀਆਂ ਆਉਣ ਲੱਗ ਪਈਆਂ, ਘਬਰਾਹਟ ਹੋਈ ਅਤੇ ਕੁਝ ਹੋਰ ਲੱਛਣ ਵਿਖਾਈ ਪਏ। 

Monday Dec 16, 2024

ਕੈਨੇਡਾ ਦੀ ਉਪ ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ, ਕਰਿਸਟੀਆ ਫਰੀਲੈਂਡ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਜਦੋਂ ਮੁਲਕ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਫਰੀਲੈਂਡ ਵਿਚਾਲੇ ਕਈ ਦਿਨਾਂ ਤੋਂ ਕਸ਼ੀਦਗੀ ਜਾਰੀ ਸੀ। ਅਸਤੀਫ਼ੇ ਦੇ ਬਾਅਦ, ਫਰੀਲੈਂਡ ਨੇ ਕਿਹਾ ਕਿ ਉਹ ਅਗਲੀ ਚੋਣ ਵਿੱਚ ਆਪਣੇ ਪੁਰਾਣੇ ਹਲਕੇ ਤੋਂ ਹੀ ਚੁਣਾਅ ਲੜੇਗੀ। ਇਸ ਤੋਂ ਪਹਿਲਾਂ, ਕੈਨੇਡਾ ਦੇ ਆਵਾਸ ਮੰਤਰੀ ਸਿਆਨ ਫਰੇਜਰ ਨੇ ਵੀ ਅਸਤੀਫ਼ਾ ਦਿੱਤਾ ਸੀ। ਇਹ ਦੋਹਾਂ ਅਸਤੀਫ਼ੇ ਟਰੂਡੋ ਦੀ ਸਰਕਾਰ ਲਈ ਖ਼ਤਰੇ ਦਾ ਸੰਕੇਤ ਮੰਨੇ ਜਾ ਰਹੇ ਹਨ।

Monday Dec 16, 2024

ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ

Monday Dec 16, 2024

Haanji Rishte ਵਿੱਚ ਅਸੀਂ ਤੁਹਾਡੇ ਵੱਲੋਂ ਭੇਜੇ ਗਏ ਰਿਸ਼ਤਿਆਂ ਦੀ ਜਾਣਕਾਰੀ ਆਪਣੇ ਸੁਨਣ ਵਾਲਿਆਂ ਨਾਲ ਸਾਂਝੀ ਕਰਦੇ ਹਾਂ, ਰੇਡੀਓ ਹਾਂਜੀ ਕਿਸੇ ਵੀ ਤਰਾਂ ਦੀ Match Making ਨਹੀਂ ਕਰਦਾ, ਅਤੇ ਨਾ ਹੀ ਕੋਈ ਜਾਣਕਾਰੀ ਜਨਤਕ ਤੌਰ ਤੇ ਕਿਸੇ ਨਾਲ ਸਾਂਝੀ ਕਰਦਾ ਹੈ, ਅਸੀਂ ਸਿਰਫ਼ ਤੁਹਾਡੇ ਵੱਲੋਂ ਭੇਜੀ ਗਈ ਜਾਣਕਾਰੀ ਦੂਜਿਆਂ ਨਾਲ ਸਾਂਝੀ ਕਰਨ ਦਾ ਮਾਧਿਅਮ ਹਾਂ...

Monday Dec 16, 2024

Stay connected with everything happening in Australia with Australia News on Radio Haanji, Australia’s #1 Indian radio station. Presented in Punjabi by the charismatic Gautam Kapil, this segment keeps you informed about major headlines, local stories, and the issues that matter most to you. Whether it’s national updates or community news, we bring you accurate and timely coverage every day.

Monday Dec 16, 2024

ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਨਾਉਣ ਲਈ ਕੇਂਦਰ ਨੇ ਯਤਨ ਸ਼ੁਰੂ ਕਰ ਦਿੱਤੇ ਹਨ। ਇਸ ਤਹਿਤ ਕੇਂਦਰੀ ਗ੍ਰਹਿ ਮੰਤਰਾਲੇ ਦੇ ਡਾਇਰੈਕਟਰ ਮਯੰਕ ਮਿਸ਼ਰਾ ਅਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਪਟਿਆਲਾ ਵਿਚਲੇ ਢਾਬੀ ਗੁਜਰਾਂ/ਖਨੌਰੀ ਬਾਰਡਰ ’ਤੇ ਪਹੁੰਚ ਕੇ ਡੱਲੇਵਾਲ ਨਾਲ ਮੁਲਾਕਾਤ ਕੀਤੀ ਅਤੇ ਮਰਨ ਵਰਤ ਤੋੜਨ ਦੀ ਅਪੀਲ ਕੀਤੀ। ਇਸ ਦੌਰਾਨ ਡੀਜੀਪੀ ਨੇ ਕਿਹਾ ਕਿ ਇਸ ਅੰਦੋਲਨ ਦੀਆਂ ਮੰਗਾਂ ਨੂੰ ਜਾਇਜ਼ ਮੰਨਦੀ ਹੋਈ ਪੰਜਾਬ ਸਰਕਾਰ ਇਨ੍ਹਾਂ ਦੀ ਪੂਰਤੀ ਲਈ ਵੀ ਯਤਨਸ਼ੀਲ ਹੈ। ਇਸ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਨਾਲ ਵੀ ਰਾਬਤਾ ਕਾਇਮ ਕੀਤਾ ਹੈ। ਡੀਜੀਪੀ ਨੇ ਕਿਹਾ ਕਿ ਮੁੱਖ ਮੰਤਰੀ ਸਾਹਿਬ ਨੇ ਸੁਨੇਹਾ ਭੇਜਿਆ ਹੈ ਕਿ ਇਸ ਅੰਦੋਲਨ ਨੂੰ ਸਫਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਡੱਲੇਵਾਲ ਵਰਗੇ ਜੁਝਾਰੂ, ਸੁਲਝੇ ਤੇ ਸੰਜੀਦਾ ਕਿਸਾਨ ਆਗੂ ਦੀ ਅਗਵਾਈ ਦੀ ਲੋੜ ਹੈ।

Copyright 2026 All rights reserved.

Podcast Powered By Podbean

Version: 20241125