Episodes

Monday Dec 16, 2024
Monday Dec 16, 2024
Stay connected with everything happening in Australia with Australia News on Radio Haanji, Australia’s #1 Indian radio station. Presented in Punjabi by the charismatic Gautam Kapil, this segment keeps you informed about major headlines, local stories, and the issues that matter most to you. Whether it’s national updates or community news, we bring you accurate and timely coverage every day.

Monday Dec 16, 2024
Monday Dec 16, 2024
ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਨਾਉਣ ਲਈ ਕੇਂਦਰ ਨੇ ਯਤਨ ਸ਼ੁਰੂ ਕਰ ਦਿੱਤੇ ਹਨ। ਇਸ ਤਹਿਤ ਕੇਂਦਰੀ ਗ੍ਰਹਿ ਮੰਤਰਾਲੇ ਦੇ ਡਾਇਰੈਕਟਰ ਮਯੰਕ ਮਿਸ਼ਰਾ ਅਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਪਟਿਆਲਾ ਵਿਚਲੇ ਢਾਬੀ ਗੁਜਰਾਂ/ਖਨੌਰੀ ਬਾਰਡਰ ’ਤੇ ਪਹੁੰਚ ਕੇ ਡੱਲੇਵਾਲ ਨਾਲ ਮੁਲਾਕਾਤ ਕੀਤੀ ਅਤੇ ਮਰਨ ਵਰਤ ਤੋੜਨ ਦੀ ਅਪੀਲ ਕੀਤੀ। ਇਸ ਦੌਰਾਨ ਡੀਜੀਪੀ ਨੇ ਕਿਹਾ ਕਿ ਇਸ ਅੰਦੋਲਨ ਦੀਆਂ ਮੰਗਾਂ ਨੂੰ ਜਾਇਜ਼ ਮੰਨਦੀ ਹੋਈ ਪੰਜਾਬ ਸਰਕਾਰ ਇਨ੍ਹਾਂ ਦੀ ਪੂਰਤੀ ਲਈ ਵੀ ਯਤਨਸ਼ੀਲ ਹੈ। ਇਸ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਨਾਲ ਵੀ ਰਾਬਤਾ ਕਾਇਮ ਕੀਤਾ ਹੈ। ਡੀਜੀਪੀ ਨੇ ਕਿਹਾ ਕਿ ਮੁੱਖ ਮੰਤਰੀ ਸਾਹਿਬ ਨੇ ਸੁਨੇਹਾ ਭੇਜਿਆ ਹੈ ਕਿ ਇਸ ਅੰਦੋਲਨ ਨੂੰ ਸਫਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਡੱਲੇਵਾਲ ਵਰਗੇ ਜੁਝਾਰੂ, ਸੁਲਝੇ ਤੇ ਸੰਜੀਦਾ ਕਿਸਾਨ ਆਗੂ ਦੀ ਅਗਵਾਈ ਦੀ ਲੋੜ ਹੈ।

Monday Dec 16, 2024
Monday Dec 16, 2024
ਹਿੰਦ ਮਹਾਸਾਗਰ ਵਿੱਚ ਫਰਾਂਸ ਦੇ ਮਾਯੋਟ ’ਚ ਚੱਕਰਵਾਤੀ ਤੂਫਾਨ ‘ਚੀਡੋ’ ਕਾਰਨ ਘੱਟੋ-ਘੱਟ 11 ਜਣਿਆਂ ਦੀ ਮੌਤ ਹੋ ਗਈ। ਫਰਾਂਸ ਦੇ ਗ੍ਰਹਿ ਮੰਤਰਾਲੇ ਨੇ ਅੱਜ ਦੱਸਿਆ ਕਿ ਜ਼ਖ਼ਮੀਆਂ ਦੀ ਸਹੀ ਗਿਣਤੀ ਅਜੇ ਪਤਾ ਨਹੀਂ ਹੈ ਪਰ ਮ੍ਰਿਤਕਾਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਮਾਯੋਟ ਦੇ ਇੱਕ ਹਸਪਤਾਲ ਨੇ ਦੱਸਿਆ ਕਿ ਉੱਥੇ ਦਾਖਲ ਨੌਂ ਜਣਿਆਂ ਦੀ ਹਾਲਤ ਗੰਭੀਰ ਹੈ ਅਤੇ 246 ਹੋਰ ਜ਼ਖਮੀ ਹਨ। ਮਾਯੋਟ ਦੇ ਇੱਕ ਉੱਚ ਅਧਿਕਾਰੀ ਨੇ ਸਥਾਨਕ ਮੀਡੀਆ ਨੂੰ ਦੱਸਿਆ ਕਿ ਇਸ ਚੱਕਰਵਾਤ ਨਾਲ ਸੈਂਕੜੇ ਜਾਨਾਂ ਜਾਣ ਦੀ ਸੰਭਾਵਨਾ ਹੈ ਅਤੇ ਮੌਤਾਂ ਦੀ ਗਿਣਤੀ ਇੱਕ ਹਜ਼ਾਰ ਤੱਕ ਪਹੁੰਚ ਸਕਦੀ ਹੈ।

Sunday Dec 15, 2024
Sunday Dec 15, 2024
ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ

Sunday Dec 15, 2024
Sunday Dec 15, 2024
In this thought-provoking episode of Haanji Melbourne, Ranjodh Singh and Nonia Dayal tackle one of the most pressing issues of our times—mental health. Broadcasted on Australia’s #1 Indian radio station, Radio Haanji, the conversation sheds light on the stigma surrounding mental well-being in our communities and the importance of normalizing conversations about it.
The episode explores practical ways to identify early signs of stress, anxiety, and depression, offering strategies to cope and seek help. Ranjodh and Nonia delve into the critical role of mindfulness, self-care, and emotional support systems in maintaining mental balance. They also discuss how cultural norms often prevent people from addressing mental health openly and provide actionable advice to break these barriers.

Sunday Dec 15, 2024
Sunday Dec 15, 2024
In this heartwarming episode of Nani Ji, hosted by Vishal Vijay Singh with special guest Dr. Harpreet Shergill, we dive into the importance of social skills for children and how they shape a child’s confidence and future success. Broadcasted on Radio Haanji, Australia’s #1 Indian radio station, the discussion uncovers how parents can foster empathy, effective communication, and teamwork in their kids. Dr. Shergill shares practical tips for helping children overcome shyness, build meaningful friendships, and balance the impact of digital distractions on their social behavior. This engaging episode is filled with valuable insights and relatable stories, making it a must-listen for parents and educators who want to raise socially confident and well-rounded kids.

Sunday Dec 15, 2024
Sunday Dec 15, 2024
Akshay Kumar, the unstoppable "Khiladi" of Bollywood, is more than just an action hero—he's a powerhouse of talent, discipline, and versatility. From his breathtaking stunts to his impeccable comic timing, Akshay has redefined what it means to be a star in the industry. With a career spanning decades, he’s known for his inspiring journey, work ethic, and ability to connect with audiences of all generations. Whether it’s his blockbuster films or his dedication to social causes, Akshay continues to leave a lasting impact both on and off the screen.

Friday Dec 13, 2024
Friday Dec 13, 2024
Radio Haanji recently hosted Jaskaran Sidhu, the talented director of the hit YouTube web series IELTS Waale Yaar. In this engaging interview, Jaskaran opens up about his journey, the inspiration behind the series, and the struggles he faced while bringing this story to life. Don't miss this captivating conversation filled with insights, emotions, and the passion that made IELTS Waale Yaar a success. Tune in now and get inspired!

Thursday Dec 12, 2024
Thursday Dec 12, 2024
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੈਬਨਿਟ ਨੇ 'ਇਕ ਦੇਸ਼ ਇਕ ਚੋਣ' ਲਈ ਦੋ ਬਿੱਲਾਂ ਮਨਜ਼ੂਰ ਕਰ ਲਿਆ ਹੈ। ਇਹ ਬਿੱਲ ਸੰਸਦ ਵਿੱਚ ਪੇਸ਼ ਕੀਤੇ ਜਾ ਸਕਦੇ ਹਨ। ਸਰਕਾਰ ਇਨ੍ਹਾਂ ਬਿੱਲਾਂ 'ਤੇ ਵਿਚਾਰ ਕਰਨ ਦੀ ਯੋਜਨਾ ਬਣਾ ਰਹੀ ਹੈ ਅਤੇ ਸੰਸਦੀ ਕਮੇਟੀ ਨਾਲ ਸਲਾਹ-ਮਸ਼ਵਰਾ ਕਰੇਗੀ। ਬਿੱਲਾਂ ਵਿੱਚ ਲੋਕ ਸਭਾ ਅਤੇ ਸੂਬਾਈ ਅਸੈਂਬਲੀਆਂ ਦੀ ਮਿਆਦ ਨੂੰ ਇੱਕੋ ਸਮੇਂ ਖਤਮ ਕਰਨ ਦੀ ਤਜਵੀਜ਼ ਹੈ। ਇਸ ਨਾਲ ਸਥਾਨਕ ਸਰਕਾਰਾਂ ਦੀਆਂ ਚੋਣਾਂ ਵੀ ਇਕੋ ਸਮੇਂ ਕਰਵਾਈਆਂ ਜਾ ਸਕਦੀਆਂ ਹਨ।

Thursday Dec 12, 2024
Thursday Dec 12, 2024
ਦੱਖਣੀ ਕੋਰੀਆ ਦੀ ਸੰਸਦ ਨੇ ਕਿਹਾ ਹੈ ਕਿ ਮੁੱਖ ਵਿਰੋਧੀ ਧਿਰ ਡੈਮੋਕਰੈਟਿਕ ਪਾਰਟੀ ਅਤੇ ਪੰਜ ਹੋਰ ਪਾਰਟੀਆਂ ਨੇ ਰਾਸ਼ਟਰਪਤੀ ਯੂਨ ਸੁਕ ਯੇਓਲ ਖ਼ਿਲਾਫ਼ ਮਹਾਦੋਸ਼ ਲਗਾਉਣ ਲਈ ਨਵਾਂ ਮਤਾ ਪੇਸ਼ ਕੀਤਾ ਹੈ। ਪਾਰਟੀਆਂ ਨੇ ਕਿਹਾ ਕਿ ਉਹ ਸ਼ਨਿਚਰਵਾਰ ਨੂੰ ਇਸ ਮਤੇ 'ਤੇ ਵੋਟਿੰਗ ਕਰਾਉਣ ਦੀ ਯੋਜਨਾ ਰੱਖਦੀਆਂ ਹਨ। ਯੂਨ ਨੇ 3 ਦਸੰਬਰ ਨੂੰ ਮਾਰਸ਼ਲ ਲਾਅ ਲਾਗੂ ਕਰਨ ਦਾ ਐਲਾਨ ਕੀਤਾ ਸੀ, ਜਿਸ ਨਾਲ ਸਿਆਸੀ ਤਣਾਅ ਵੱਧ ਗਿਆ ਅਤੇ ਵਿਰੋਧੀ ਪ੍ਰਦਰਸ਼ਨ ਸ਼ੁਰੂ ਹੋ ਗਏ। ਸੰਸਦ ਨੇ ਪੁਲੀਸ ਮੁਖੀ ਅਤੇ ਨਿਆਂ ਮੰਤਰੀ ਖ਼ਿਲਾਫ਼ ਵੀ ਮਹਾਦੋਸ਼ ਲਗਾਉਣ ਅਤੇ ਉਨ੍ਹਾਂ ਨੂੰ ਮੁਅੱਤਲ ਕਰਨ ਦੀ ਮਨਜ਼ੂਰੀ ਦਿੱਤੀ।







