Radio Haanji Podcast

Welcome to Australia’s No. 1 Punjabi Radio Station. You will enjoy Radio Haanji exclusive podcasts, interviews, stories and many more.

Listen on:

  • Apple Podcasts
  • Podbean App
  • Spotify
  • Amazon Music
  • iHeartRadio
  • PlayerFM
  • Podchaser
  • BoomPlay

Episodes

Monday Mar 03, 2025

ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ

Monday Mar 03, 2025

ਜ਼ਿਕਰਯੋਗ ਹੈ ਕਿ ਪਿੰਡ ਨਾਰੰਗਵਾਲ ਜ਼ਿਲ੍ਹਾ ਲੁਧਿਆਣਾ ਦੇ ਸਪਰੰਚ ਵੱਲੋਂ ਪਿੰਡ ਦੇ ਨੌਜਵਾਨਾਂ ਨਾਲ ਰਲ ਕੇ ਠੀਕਰੀ ਪਹਿਰਾ ਲਗਾਇਆ ਜਾਂਦਾ ਹੈ ਤਾਂ ਜੋ ਪਿੰਡ ਤੋਂ ਬਾਹਰੋਂ ਆਉਣ ਵਾਲੇ ਉਹਨਾਂ ਲੋਕਾਂ ਨੂੰ ਰੋਕਿਆ ਜਾ ਸਕੇ ਜੋ ਉਹਨਾਂ ਪਿੰਡ ਨਸ਼ਾ ਲੈਣ ਆਉਂਦੇ ਸਨ, ਉਹਨਾਂ ਦੀ ਇਸ ਕਾਰਵਾਈ ਤੋਂ ਪਿੰਡ ਵਿੱਚ ਨਸ਼ਾ ਤਸਕਰਾਂ ਦਾ ਕਾਰੋਬਾਰ ਠੱਪ ਹੋਣ ਲੱਗਾ ਜਿਸਦੇ ਨਤੀਜੇ ਵਜੋਂ ਸਰਪੰਚ ਸਾਬ ਨੂੰ ਨਸ਼ਾ ਤਸਕਰਾਂ ਵੱਲੋਂ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਅਤੇ ਉਹਨਾਂ ਨੂੰ ਡਰਾਇਆ ਧਮਕਾਇਆ, ਸੋਸ਼ਲ ਮੀਡਿਆ ਤੇ ਵਾਇਰਲ ਹੋਈ ਇੱਕ ਵੀਡੀਓ ਵਿੱਚ ਸਾਫ ਵੇਖਿਆ ਜਾ ਸਕਦਾ ਹੈ ਕਿ ਨਸ਼ਾ ਵੇਚਣ ਵਾਲੀ ਔਰਤ ਸ਼ਰੇਆਮ ਧਮਕਾ ਰਹੀ ਹੈ ਅਤੇ ਚੈਲਿੰਜ ਕਰ ਰਹੀ ਹੈ ਕਿ ਉਹ ਨਸ਼ਾ ਵੇਚੇਗੇ ਅਤੇ ਉਹ ਅੱਜ ਤੋਂ ਨਹੀਂ ਬਹੁਤ ਸਮੇ ਤੋਂ ਨਸ਼ੇ ਦਾ ਕਾਰੋਬਾਰ ਕਰ ਰਹੀ ਹੈ, ਇਹ ਵੀਡੀਓ ਏਨੀ ਵਾਇਰਲ ਹੋਈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੱਕ ਅਪੜ ਗਈ ਜਿਸ ਕਰਕੇ ਉਹਨਾਂ ਨੇ ਸਰਪੰਚ ਸਾਬ ਨੂੰ ਫੋਨ ਲਾਇਆ ਅਤੇ ਮਾਮਲੇ ਦਾ ਜਾਇਜਾ ਲੈਂਦੇ ਹੋਏ ਅਤੇ ਮਾਮਲੇ ਦੀ ਗੰਭੀਰਤਾ ਨੂੰ ਸਮਝਦੇ ਹੋਏ ਕਨੂੰਨੀ ਕਾਰਵਾਈ ਕੀਤੀ ਗਈ, ਜਿਸਦੇ ਸਿੱਟੇ ਵਜੋਂ ਨਸ਼ਾ ਤਸਕਰਾਂ ਨੂੰ ਗਿਰਫ਼ਤਾਰ ਕੀਤਾ ਗਿਆ ਅਤੇ ਉਹਨਾਂ ਦੇ ਘਰ ਉੱਤੇ ਬਲਡੋਜਰ ਚਲਾ ਕੇ ਉਸਨੂੰ ਢਾਹ ਦਿੱਤਾ ਗਿਆ ਇਸ ਮਾਮਲੇ ਦੀ ਵਧੇਰੇ ਜਾਣਕਾਰੀ ਲਈ ਸਾਡੇ ਨਾਲ ਸਰਪੰਚ ਮਜਿੰਦਰ ਸਿੰਘ ਦੀ ਜੋ ਗੱਲਬਾਤ ਹੋਈ ਉਹ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ 

Monday Mar 03, 2025

ਪੰਜਾਬ ਪੁਲੀਸ ਨੇ ਨਸ਼ਿਆਂ ਦੇ ਖ਼ਾਤਮੇ ਲਈ ਚਲ ਰਹੀ 'ਯੁੱਧ ਨਸ਼ਿਆਂ ਦੇ ਵਿਰੁੱਧ' ਮੁਹਿੰਮ ਦੇ ਦੂਜੇ ਦਿਨ, ਸੂਬੇ ਭਰ ਵਿੱਚ 510 ਥਾਵਾਂ ’ਤੇ ਛਾਪੇ ਮਾਰੇ। ਇਸ ਕਾਰਵਾਈ ਦੌਰਾਨ, ਪੁਲੀਸ ਨੇ 776 ਗ੍ਰਾਮ ਹੈਰੋਇਨ, 14 ਕਿਲੋ ਅਫੀਮ, 38 ਕਿਲੋ ਭੁੱਕੀ, 2615 ਨਸ਼ੇ ਦੀਆਂ ਗੋਲੀਆਂ, ਟੀਕੇ ਅਤੇ 4.60 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਸੂਬੇ ਭਰ ਵਿੱਚ 27 ਨਸ਼ਾ ਤਸਕਰ ਕੇਸ ਦਰਜ ਕਰਕੇ 43 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਨਾਲ ਪਿਛਲੇ ਦੋ ਦਿਨਾਂ ਵਿੱਚ ਕੁੱਲ 333 ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ।ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 101 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ, 2000+ ਪੁਲੀਸ ਮੁਲਾਜ਼ਮਾਂ ਦੀਆਂ 300+ ਟੀਮਾਂ ਨੇ ਸਵੇਰੇ 9 ਤੋਂ ਸ਼ਾਮ 4 ਵਜੇ ਤੱਕ ਸਾਰੇ ਜ਼ਿਲ੍ਹਿਆਂ ਵਿੱਚ ਛਾਪੇ ਮਾਰੇ। ਇਸ ਦੌਰਾਨ 619 ਸ਼ੱਕੀਆਂ ਦੀ ਜਾਂਚ ਕੀਤੀ ਗਈ। ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਐਤਵਾਰ ਨੂੰ 28 ਪੁਲੀਸ ਜ਼ਿਲ੍ਹਿਆਂ ਵਿੱਚ 510 ਜਾਗਰੂਕਤਾ ਪ੍ਰੋਗਰਾਮ (ਕੈਂਪ, ਸੈਮੀਨਾਰ, ਜਨਤਕ ਮੀਟਿੰਗਾਂ) ਵੀ ਕਰਵਾਏ ਗਏ ਹਨ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲੀਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲੀਸ ਸੁਪਰਡੈਂਟ ਨੂੰ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਆਦੇਸ਼ ਦਿੱਤੇ ਹਨ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ-ਕਮੇਟੀ ਦਾ ਗਠਨ ਕੀਤਾ ਹੈ, ਜਿਸ ਨਾਲ ਪੁਲੀਸ ਦੀ ਕਾਰਵਾਈ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ

Monday Mar 03, 2025

ਅਸੀਂ ਸਭ ਨੇ ਇਹ ਗੱਲ ਜਰੂਰ ਸੁਣੀ ਹੋਈ ਹੈ ਕਿ ਜੋੜੀਆਂ ਧੁਰੋਂ ਬਣਕੇ ਆਉਂਦੀਆਂ ਹਨ, ਜੋ ਵੀ ਇਨਸਾਨ ਕਿਸੇ ਦੂਜੇ ਇਨਸਾਨ ਨੂੰ ਮਿਲਦਾ ਹੈ, ਉਹ ਸਭ ਉਸ ਰੱਬ ਵੱਲੋਂ ਪਹਿਲਾਂ ਤੋਂ ਹੀ ਤੈਅ ਹੁੰਦਾ ਹੈ, ਰੱਬ ਨੇ ਜਿਸਨੂੰ ਮਿਲਾਉਣਾ ਕਿਸੇ ਨਾ ਕਿਸੇ ਬਹਾਨੇ ਹੀਲੇ ਵਸੀਲੇ ਮਿਲਾ ਹੀ ਦੇਣਾ, ਅੱਜ ਦੀ ਕਹਾਣੀ ਵੀ ਦੋ ਰੂਹਾਂ ਦੇ ਅਜਿਹੇ ਹੀ ਮੇਲ ਦੀ ਗੱਲ ਕਰਦੀ ਹੈ ਜੋ ਜਿੰਨ੍ਹਾਂ ਨੂੰ ਰੱਬ ਨੇ ਧੁਰੋਂ ਇੱਕ ਦੂਜੇ ਲਈ ਬਣਾ ਕੇ ਭੇਜਿਆ ਸੀ

Monday Mar 03, 2025

Stay connected with everything happening around the world with Haanji News on Radio Haanji, the leading Punjabi radio station in Australia. As the most trusted Australian Punjabi news channel, we bring you the latest international, Indian, and Australian news. Presented in Punjabi by the charismatic Gautam Kapil, this segment keeps you informed about major global headlines, local stories, and issues that matter most to the community.Tune in to Australia’s best Punjabi FM radio, available across Indian radio stations in Sydney and Melbourne. Whether you're looking for news updates, community discussions, or the latest Punjabi hit songs in Sydney, we've got you covered. Catch us live on Melbourne Indian radio stations, listen to our Punjabi podcast in Melbourne, or follow our Punjabi YouTube channel for exclusive content.Stay informed with the top Indian radio station in Melbourne and Sydney—your trusted source for news, music, and community stories.

Monday Mar 03, 2025

ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ

Friday Feb 28, 2025

ਅੱਜ ਦੀ ਕਹਾਣੀ ਅੱਜ ਦੇ ਸਮਾਜ ਦੇ ਇੱਕ ਅਹਿਮ ਪਹਿਲੂ ਨੂੰ ਬਿਆਨ ਕਰਦੀ ਹੈ, ਕਿ ਸਾਡੇ ਸਮਾਜ ਵਿੱਚ ਪੈਸਾ ਹੀ ਸਭ ਕੁਝ ਹੈ, ਜਿਸ ਕੋਲ ਪੈਸਾ ਹੈ ਉਸਦੀ ਸਮਾਜ ਵਿੱਚ ਇੱਜ਼ਤ ਹੈ, ਪੁੱਛ-ਪੜਤਾਲ ਹੈ, ਘਰਦੇ ਬਾਹਰਦੇ ਸਾਰੇ ਓਦੋਂ ਹੀ ਇੱਜ਼ਤ ਕਰਦੇ ਨੇ ਜਦੋਂ ਜੇਬ ਚ ਪੈਸਾ ਹੋਵੇ, ਕਿਸੇ ਹੱਦ ਤੱਕ ਇਹ ਸਹੀ ਵੀ ਆ, ਪਰ ਪੈਸਾ ਹੀ ਸਭ ਕੁੱਝ ਨਹੀਂ ਹੁੰਦਾ, ਸਮਾਜ ਵਿੱਚ ਬੰਦੇ ਦਾ ਆਚਰਣ, ਉਸਦਾ ਸੁਬਾਅ, ਸਖਸ਼ੀਅਤ, ਮੇਲ ਮਿਲਾਪ ਇਹ ਸਭ ਵੀ ਸਮਾਜ ਵਿੱਚ ਸਾਡੀ ਇੱਜ਼ਤ ਕਰਾਉਂਦੇ ਹਨ, ਇਸ ਲਈ ਪੈਸੇ ਦੇ ਨਾਲ-ਨਾਲ ਇਨਸਾਨ ਦਾ ਇਨਸਾਨ ਹੋਣਾ ਵੀ ਬਹੁਤ ਜਰੂਰੀ ਹੈ 

Friday Feb 28, 2025

ਪ੍ਰਸ਼ਾਸਨ ਦੀ ਟੀਮ ਨੇ ਅੱਜ ਇੱਕ ਵੱਡੀ ਕਾਰਵਾਈ ਦੌਰਾਨ ਮਹਿਲਾ ਨਸ਼ਾ ਤਸਕਰ ਰਿੰਕੀ ਦੇ ਦੋ ਮੰਜ਼ਿਲਾ ਮਕਾਨ ਨੂੰ ਢਾਹ ਦਿੱਤਾ। ਇਹ ਮਕਾਨ ਥਾਣਾ ਕੋਤਵਾਲੀ ਦੇ ਅਧੀਨ ‘ਰੋੜੀ ਕੁੱਟ’ ਮੁਹੱਲੇ ਵਿੱਚ ਸਥਿਤ ਸੀ। ਐੱਸਐੱਸਪੀ ਡਾ. ਨਾਨਕ ਸਿੰਘ ਨੇ ਦੱਸਿਆ ਕਿ ਰਿੰਕੀ ਨੇ ਇਹ ਮਕਾਨ ਨਸ਼ਾ ਤਸਕਰੀ ਤੋਂ ਆਉਣ ਵਾਲੀ ਆਮਦਨ ਨਾਲ ਨਾਜਾਇਜ਼ ਕਬਜ਼ਾ ਕਰਕੇ ਤਿਆਰ ਕੀਤਾ ਸੀ।
ਪੁਲੀਸ ਅਤੇ ਪ੍ਰਸ਼ਾਸਨ ਨੇ ਨਾਇਬ ਤਹਿਸੀਲਦਾਰ ਅਮਨਦੀਪ ਸਿੰਘ ਦੀ ਮੌਜੂਦਗੀ ਵਿੱਚ ਇਹ ਕਾਰਵਾਈ ਕੀਤੀ। ਐੱਸਐੱਸਪੀ ਨੇ ਵਾਅਦਾ ਕੀਤਾ ਕਿ ਨਸ਼ਾ ਤਸਕਰੀ ਦੀ ਆਮਦਨ ਨਾਲ ਬਣੇ ਹਰੇਕ ਨਾਜਾਇਜ਼ ਮਕਾਨ ਖਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ। ਰਿੰਕੀ ਖ਼ਿਲਾਫ਼ ਪਹਿਲਾਂ ਹੀ 10 ਨਸ਼ਾ ਤਸਕਰੀ ਦੇ ਕੇਸ ਦਰਜ ਹਨ ਅਤੇ ਪੁਲੀਸ ਨੇ ਉਹਨਾਂ ਸਭ ਦੇ ਖਿਲਾਫ਼ ਲਾਜ਼ਮੀ ਕਾਰਵਾਈ ਕੀਤੀ ਹੈ।
ਜ਼ਿਕਰਯੋਗ ਹੈ ਕਿ ‘ਰੋੜੀ ਕੁੱਟ’ ਮੁਹੱਲਾ ਇੱਕ ਅਜਿਹਾ ਖੇਤਰ ਹੈ, ਜਿੱਥੇ ਬਹੁਤੇ ਪਰਿਵਾਰ ਪੁਰਾਣੀਆਂ ਇੱਟਾਂ ਦੀ ਰੋੜੀ ਤਿਆਰ ਕਰਕੇ ਵਿਕਰੀ ਕਰਦੇ ਹਨ। ਇਸ ਖੇਤਰ ਵਿੱਚ ਕਈ ਨਸ਼ਾ ਤਸਕਰਾਂ ਦੇ ਵਸਦੇ ਹੋਣ ਦੇ ਦਾਅਵੇ ਵੀ ਕੀਤੇ ਜਾਂਦੇ ਰਹੇ ਹਨ।

Thursday Feb 27, 2025

ਗਾਜ਼ਾ ਪੱਟੀ ਵਿੱਚ ਜੰਗਬੰਦੀ ਦੇ ਪਹਿਲੇ ਪੜਾਅ ਦੇ ਸਮਾਪਤ ਹੋਣ ਤੋਂ ਕੁਝ ਦਿਨ ਪਹਿਲਾਂ, ਹਮਾਸ ਨੇ ਇਜ਼ਰਾਈਲ ਵੱਲੋਂ ਸੈਂਕੜੇ ਫਲਸਤੀਨੀ ਕੈਦੀਆਂ ਦੀ ਰਿਹਾਈ ਦੇ ਬਦਲੇ ਵੀਰਵਾਰ ਸਵੇਰੇ ਚਾਰ ਬੰਦੀਆਂ ਦੀਆਂ ਲਾਸ਼ਾਂ ਰੈੱਡ ਕਰਾਸ ਨੂੰ ਸੌਂਪੀਆਂ। ਇਜ਼ਰਾਈਲੀ ਸੁਰੱਖਿਆ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕੀਤੀ ਹੈ ਕਿ ਇਹ ਮ੍ਰਿਤਕ ਦੇਹਾਂ ਰੈੱਡ ਕਰਾਸ ਨੂੰ ਸੌਂਪੀਆਂ ਗਈਆਂ ਹਨ। ਇਜ਼ਰਾਈਲ ਨੇ ਦੱਸਿਆ ਕਿ ਇਹ ਤਾਬੂਤ ਮਿਸਰੀ ਵਿਚੋਲਿਆਂ ਦੀ ਮਦਦ ਨਾਲ ਇਜ਼ਰਾਈਲੀ ਸਰਹੱਦ ਰਾਹੀਂ ਲਿਆਂਦੇ ਗਏ ਸਨ ਅਤੇ ਪਛਾਣ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ।
ਇਸ ਦੇ ਨਾਲ ਹੀ, ਰੈੱਡ ਕਰਾਸ ਦਾ ਇੱਕ ਕਾਫ਼ਲਾ ਕਈ ਦਰਜਨ ਰਿਹਾਅ ਕੀਤੇ ਗਏ ਫਲਸਤੀਨੀ ਕੈਦੀਆਂ ਨੂੰ ਲੈ ਕੇ ਇਜ਼ਰਾਈਲ ਦੀ ਓਫਰ ਜੇਲ੍ਹ ਤੋਂ ਰਵਾਨਾ ਹੋਇਆ। ਵੈਸਟ ਬੈਂਕ ਦੇ ਸ਼ਹਿਰ ਬੇਟੂਨੀਆ ਵਿੱਚ ਖੁਸ਼ੀ ਮਨਾਉਂਦੇ ਪਰਿਵਾਰਾਂ, ਦੋਸਤਾਂ ਅਤੇ ਸਮਰਥਕਾਂ ਦੀ ਭੀੜ ਇਕੱਠੀ ਹੋ ਗਈ, ਜਿਨ੍ਹਾਂ ਨੇ ਰਿਹਾਅ ਹੋਏ ਕੈਦੀਆਂ ਨੂੰ ਵਧਾਈਆਂ ਦਿੱਤੀਆਂ, ਉਨ੍ਹਾਂ ਨੂੰ ਗਲਵੱਕੜੀ ਵਿੱਚ ਲਿਆ ਅਤੇ ਤਸਵੀਰਾਂ ਖਿਚਵਾਈਆਂ। ਹਮਾਇਤੀਆਂ ਦੇ ਮੋਡਿਆਂ 'ਤੇ ਚੜ੍ਹੇ ਰਿਹਾਅ ਕੀਤੇ ਵਿਅਕਤੀ ਨੇ ਜੇਤੂ ਨਿਸ਼ਾਨ ਬਣਾਇਆ ਅਤੇ ਲੋਕਾਂ ਨੇ 'ਰੱਬ ਮਹਾਨ ਹੈ' ਦੇ ਨਾਅਰੇ ਲਾਏ। ਇਨ੍ਹਾਂ ਵਿੱਚੋਂ ਬਹੁਤਿਆਂ ਨੂੰ 7 ਅਕਤੂਬਰ, 2023 ਦੇ ਹਮਲਿਆਂ ਤੋਂ ਬਾਅਦ ਹਿਰਾਸਤ ਵਿੱਚ ਲਿਆ ਗਿਆ ਸੀ ਅਤੇ ਉਨ੍ਹਾਂ 'ਤੇ ਕਦੇ ਵੀ ਦੋਸ਼ ਨਹੀਂ ਲਗਾਏ ਗਏ ਸਨ।
ਇਜ਼ਰਾਈਲ ਨੇ ਹਮਾਸ ਵੱਲੋਂ ਬੰਦੀਆਂ ਨਾਲ ਕੀਤੇ ਗਏ ਮਾੜੇ ਸਲੂਕ ਦੇ ਵਿਰੋਧ ਵਿੱਚ ਸ਼ਨਿੱਚਰਵਾਰ ਨੂੰ 600 ਤੋਂ ਵੱਧ ਫਲਸਤੀਨੀ ਕੈਦੀਆਂ ਦੀ ਰਿਹਾਈ ਰੋਕ ਦਿੱਤੀ ਸੀ। ਹਮਾਸ ਨੇ ਇਸ ਦੇਰੀ ਨੂੰ ਜੰਗਬੰਦੀ ਦੀ 'ਗੰਭੀਰ ਉਲੰਘਣਾ' ਦੱਸਿਆ ਸੀ ਅਤੇ ਕਿਹਾ ਸੀ ਕਿ ਦੂਜੇ ਪੜਾਅ ਦੀ ਗੱਲਬਾਤ ਉਦੋਂ ਤੱਕ ਸੰਭਵ ਨਹੀਂ ਹੈ ਜਦੋਂ ਤੱਕ ਫਲਸਤੀਨੀ ਕੈਦੀਆਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ।

Thursday Feb 27, 2025

Stay connected with everything happening in Australia with Australia News on Radio Haanji, Australia’s #1 Indian radio station. Presented in Punjabi by the charismatic Ranjodh Singh, this segment keeps you informed about major headlines, local stories, and the issues that matter most to you. Whether it’s national updates or community news, we bring you accurate and timely coverage every day.

Copyright 2023 All rights reserved.

Podcast Powered By Podbean

Version: 20241125