Radio Haanji Podcast

Welcome to Australia’s No. 1 Punjabi Radio Station. You will enjoy Radio Haanji exclusive podcasts, interviews, stories and many more.

Listen on:

  • Apple Podcasts
  • Podbean App
  • Spotify
  • Amazon Music
  • iHeartRadio
  • PlayerFM
  • Podchaser
  • BoomPlay

Episodes

Wednesday Nov 20, 2024

ਚੀਨ ਦੇ ਰਾਸ਼ਟਰਪਤੀ ਜ਼ੀ ਜਿਨਪਿੰਗ ਨੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ Anthony Albanese ਨੂੰ G20 summit ਦੌਰਾਨ ਵਾਅਦਾ ਕੀਤਾ ਕਿ ਦੋਹਾਂ ਦੇਸ਼ਾਂ ਦੇ ਸੰਬੰਧ ਬਣੇ ਰਹਿਣੇ ਚਾਹੀਦੇ ਹਨ। ਬਰਾਜ਼ੀਲ ਵਿੱਚ ਮੁਕਮੰਲ ਹੋਏ G20 ਦੇ ਆਖਰੀ ਦਿਨ ਦੋਹਾਂ ਨੇਤਾਵਾਂ ਦਰਮਿਆਨ ਗੱਲਬਾਤ ਹੋਈ। ਅਮਰੀਕਾ ਵਿੱਚ ਨਵੇਂ ਚੁਣੇ ਗਏ ਰਾਸ਼ਟਰਪਤੀ Donald Trump ਦੇ ਆਉਣ ਨਾਲ ਚੀਨ ਨੂੰ ਖਤਰਾ ਪੈਦਾ ਹੋ ਗਿਆ ਹੈ। ਅਸਲ ਵਿੱਚ Trump ਕਈ ਮੌਕਿਆਂ 'ਤੇ ਇਹ ਕਹਿ ਚੁੱਕੇ ਹਨ ਕਿ ਅਮਰੀਕਾ ਨੂੰ ਚੀਨੀ ਉਤਪਾਦਾਂ 'ਤੇ tariff ਵਧਾ ਦੇਣਾ ਚਾਹੀਦਾ ਹੈ। ਅਜਿਹੇ ਵਿੱਚ ਦੁਵੱਲੇ ਵਪਾਰ ਲਈ ਚੀਨ ਹੁਣ ਆਸਟ੍ਰੇਲੀਆ ਨਾਲ ਵੀ ਸਬੰਧ ਬਿਹਤਰ ਰੱਖਣਾ ਚਾਹੇਗਾ।

Wednesday Nov 20, 2024

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਅੱਜ ਇੱਕ ਨਵੀਂ ਪ੍ਰਮਾਣੂ ਨੀਤੀ ’ਤੇ ਦਸਤਖ਼ਤ ਕੀਤੇ ਹਨ, ਜਿਸ ਵਿੱਚ ਇਹ ਐਲਾਨ ਕੀਤਾ ਗਿਆ ਹੈ ਕਿ ਜੇਕਰ ਕਿਸੇ ਪ੍ਰਮਾਣੂ ਸ਼ਕਤੀ ਵੱਲੋਂ ਸਮਰਥਨ ਪ੍ਰਾਪਤ ਦੇਸ਼ ਰੂਸ ’ਤੇ ਹਮਲਾ ਕਰਦਾ ਹੈ, ਤਾਂ ਇਸ ਹਮਲੇ ਨੂੰ ਉਸ ਦੇਸ਼ ’ਤੇ ਸਾਂਝਾ ਹਮਲਾ ਮੰਨਿਆ ਜਾਵੇਗਾ। ਪੂਤਿਨ ਨੇ ਇਹ ਨਵੀਂ ਨੀਤੀ 24 ਫਰਵਰੀ 2022 ਨੂੰ ਯੂਕਰੇਨ ਵਿੱਚ ਸੈਨਿਕਾਂ ਨੂੰ ਭੇਜਣ ਦੇ 1000ਵੇਂ ਦਿਨ ਜਾਰੀ ਕੀਤੀ ਹੈ। 
ਇਹ ਕਦਮ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੇ ਉਸ ਫ਼ੈਸਲੇ ਤੋਂ ਬਾਅਦ ਆਇਆ ਹੈ, ਜਿਸ ਵਿੱਚ ਉਨ੍ਹਾਂ ਨੇ ਯੂਕਰੇਨ ਨੂੰ ਅਮਰੀਕਾ ਤੋਂ ਮਿਲੀ ਲੰਬੀ ਦੂਰੀ ਦੀਆਂ ਮਿਜ਼ਾਈਲਾਂ ਨਾਲ ਰੂਸ ਦੇ ਅੰਦਰੂਨੀ ਇਲਾਕਿਆਂ ’ਤੇ ਹਮਲਾ ਕਰਨ ਦੀ ਆਗਿਆ ਦਿੱਤੀ ਸੀ। 

Tuesday Nov 19, 2024

ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ

Tuesday Nov 19, 2024

Discuss the Tipper truck drivers' strike in Melbourne with Harsimranjit Singh, who is both the owner and driver of a Tipper truck. The conversation will cover the reasons behind the strike, including concerns about pay rates, working conditions, and rising operational costs. Harsimranjit will also share insights into the planning and coordination efforts among drivers to organize the strike, as well as the kind of support they need from the community and industry stakeholders to achieve their goals.

Tuesday Nov 19, 2024

Join Ranjodh Singh and Sukh Parmar as they host a special discussion for "International Men’s Day" with guest Amarjit Singh Bhurji. The talk will focus on men’s contributions, challenges, and the importance of mental health and gender equality. It’s a chance to celebrate men’s role in society while addressing important issues and promoting a positive future.

Tuesday Nov 19, 2024

ਪੰਜਾਬੀ ਦੇ ਪ੍ਰਸਿੱਧ ਪੱਤਰਕਾਰ, ਸਾਹਿਤਕਾਰ ਅਤੇ ਸੰਗੀਤ ਜਗਤ ਨਾਲ ਜੁੜੀ ਹਸਤੀ ਨਿੰਦਰ ਘੁਗਿਆਣਵੀ ਨਾਲ ਰੇਡੀਓ ਹਾਂਜੀ ਤੋਂ ਗੌਤਮ ਕਪਿਲ ਨਾਲ ਹੋਈ ਗੱਲਬਾਤ। ਨਿੰਦਰ ਘੁਗਿਆਣਵੀ ਦੀ ਪ੍ਰਸਿੱਧ ਸਵੈ-ਜੀਵਨੀ 'ਮੈਂ ਸਾਂ ਜੱਜ ਦਾ ਅਰਦਲੀ' ਦਾ ਭਾਰਤ ਦੀਆਂ 12 ਭਸ਼ਾਵਾਂ ਵਿੱਚ ਅਨੁਵਾਦ ਹੋ ਚੁੱਕੀ ਹੈ। ਉਹਨਾਂ ਨੂੰ ਭਾਸ਼ਾ ਵਿਭਾਗ ਪੰਜਾਬ ਵੱਲੋਂ 2020 ਦਾ ਸ਼੍ਰੋਮਣੀ ਸਾਹਿਤਕਾਰ ਦਾ ਪੁਰਸਕਾਰ ਪ੍ਰਾਪਤ ਹੋਇਆ ਹੈ।

Monday Nov 18, 2024

ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਅੱਜ ਮੀਟਿੰਗ ਕਰਕੇ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਪ੍ਰਧਾਨਗੀ ਤੋਂ ਦਿੱਤੇ ਅਸਤੀਫ਼ੇ ’ਤੇ ਅੰਤਿਮ ਫ਼ੈਸਲਾ ਟਾਲ ਦਿੱਤਾ ਹੈ। ਸੁਖਬੀਰ ਨੇ 16 ਨਵੰਬਰ ਨੂੰ ਅਸਤੀਫ਼ਾ ਦਿੱਤਾ ਸੀ। ਮੀਟਿੰਗ ਦੌਰਾਨ ਕਮੇਟੀ ਨੇ ਸੁਖਬੀਰ ਦੇ ਅਸਤੀਫ਼ੇ ’ਤੇ ਵਿਚਾਰ ਕਰਨ ਤੋਂ ਪਹਿਲਾਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ, ਹਲਕਾ ਇੰਚਾਰਜਾਂ ਅਤੇ ਹੋਰ ਸਹਿਯੋਗੀ ਸੰਸਥਾਵਾਂ ਤੋਂ ਰਾਇ ਲੈਣ ਦਾ ਫ਼ੈਸਲਾ ਕੀਤਾ।  
ਕਮੇਟੀ ਨੇ ਸਰਬਸੰਮਤੀ ਨਾਲ ਸੁਖਬੀਰ ਸਿੰਘ ਬਾਦਲ ਨੂੰ ਅਸਤੀਫ਼ਾ ਵਾਪਸ ਲੈਣ ਦੀ ਅਪੀਲ ਕੀਤੀ ਹੈ। ਕਮੇਟੀ ਦੇ ਮੈਂਬਰਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸੁਖਬੀਰ ਨੇ ਆਪਣਾ ਅਸਤੀਫ਼ਾ ਵਾਪਸ ਨਾ ਲਿਆ ਤਾਂ ਉਹ ਵੀ ਸਮੂਹਿਕ ਤੌਰ ’ਤੇ ਅਸਤੀਫ਼ੇ ਦੇਣਗੇ।  

Monday Nov 18, 2024

ACCC ਦੁਆਰਾ ਆਰੰਭੀ ਗਈ inquiry ਵਿੱਚ ਸੋਮਵਾਰ ਦੇ ਦਿਨ Woolworths ਦੀ ਪ੍ਰਮੁੱਖ Amanda Bardwell ਸਣੇ ਕੰਪਨੀ ਦੇ ਸਿਖਰਲੇ ਅਹੁਦੇਦਾਰਾਂ ਤੋਂ ਸਖ਼ਤ ਸਵਾਲ ਪੁੱਛੇ ਗਏ। 
ਅਸਲ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਸਰਕਾਰ ਦੁਆਰਾ ਮਹਿੰਗਾਈ ਦੇ ਮੁੱਦੇ 'ਤੇ ਆਸਟ੍ਰੇਲੀਆ ਦੀ ਵੱਡੀ ਰਿਟੇਲ ਕੰਪਨੀਆਂ ਨੂੰ ਜਵਾਬਦੇਹ ਬਣਾ ਕੇ ਉਹਨਾਂ ਖਿਲਾਫ਼ ਪੜਤਾਲ ਕੀਤੀ ਜਾ ਰਹੀ ਹੈ।
Woolworths ਜਿਸਦਾ ਆਸਟ੍ਰੇਲੀਆ ਦੇ ਰਿਟੇਲ ਸੈਕਟਰ ਵਿੱਚ 38 ਫੀਸਦ ਤੋਂ ਜਿਆਦਾ ਕਬਜ਼ਾ ਹੈ, ਖਿਲਾਫ਼ ACCC (Australian Competition and Consumer Commission) ਅਦਾਲਤ ਵਿੱਚ ਜਾਣ ਦਾ ਮਨ ਬਣਾਈ ਬੈਠਾ ਹੈ।
ਆਉਂਦੇ ਵੀਰਵਾਰ ਹੁਣ Coles ਦੇ ਸਿਖਰਲੇ ਅਹੁਦੇਦਾਰਾਂ ਨੂੰ ਬੈਠਾ ਕੇ ਉਹਨਾਂ ਤੋਂ ਵੀ ਸਖ਼ਤ ਸਵਾਲ ਕੀਤੇ ਜਾਣਗੇ।

Monday Nov 18, 2024

ਅਮਰੀਕਾ ਨੇ ਯੂਕਰੇਨ ਨੂੰ ਰੂਸ ਦੇ ਅੰਦਰ ਹਮਲੇ ਕਰਨ ਲਈ ਪੱਛਮੀ ਹਥਿਆਰਾਂ ਦੀ ਵਰਤੋਂ ਦੀ ਆਗਿਆ ਦੇ ਦਿੱਤੀ ਹੈ। ਇਹ ਹਥਿਆਰ ਉੱਤਰੀ ਕੋਰੀਆ ਵੱਲੋਂ ਰੂਸ ਦੀ ਮਦਦ ਲਈ ਸੈਨਿਕ ਭੇਜਣ ਦੇ ਜਵਾਬ ਵਿੱਚ ਵਰਤੇ ਜਾਣ ਦੀ ਸੰਭਾਵਨਾ ਹੈ। ਮਈ ਵਿੱਚ ਛੋਟੇ ਹਥਿਆਰਾਂ ਦੀ ਵਰਤੋਂ ਦੀ ਆਗਿਆ ਮਗਰੋਂ, ਇਹ ਦੂਜੀ ਵਾਰ ਹੈ ਜਦੋਂ ਅਮਰੀਕਾ ਨੇ ਯੂਕਰੇਨ ਨੂੰ ਰੂਸ ਦੇ ਅੰਦਰ ਹਮਲੇ ਲਈ ਹਥਿਆਰਾਂ ਦੀ ਵਰਤੋਂ ਦੀ ਮਨਜ਼ੂਰੀ ਦਿੱਤੀ ਹੈ।
ਦੂਜੇ ਪਾਸੇ, ਰੂਸ ਨੇ ਉੱਤਰੀ ਯੂਕਰੇਨ ਦੇ ਸੂਮੀ ਸ਼ਹਿਰ ਵਿੱਚ ਇੱਕ ਰਿਹਾਇਸ਼ੀ ਇਮਾਰਤ ’ਤੇ ਬੈਲਿਸਟਿਕ ਮਿਜ਼ਾਈਲ ਨਾਲ ਹਮਲਾ ਕੀਤਾ, ਜਿਸ ਵਿੱਚ 11 ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚ 9 ਅਤੇ 14 ਸਾਲ ਦੇ ਦੋ ਬੱਚੇ ਵੀ ਸ਼ਾਮਲ ਹਨ। 84 ਹੋਰ ਵਿਅਕਤੀ ਜ਼ਖ਼ਮੀ ਹੋਏ ਹਨ, ਜਿਨ੍ਹਾਂ ਵਿੱਚ ਛੇ ਬੱਚਿਆਂ ਦੀ ਹਾਲਤ ਗੰਭੀਰ ਹੈ।  
ਇਸ ਹਮਲੇ ’ਚ ਦੋ ਸਿੱਖਿਆ ਸੰਸਥਾਵਾਂ ਅਤੇ 15 ਹੋਰ ਇਮਾਰਤਾਂ ਨੂੰ ਨੁਕਸਾਨ ਹੋਇਆ। ਬਚਾਅ ਮੁਹਿੰਮ ਅਜੇ ਵੀ ਜਾਰੀ ਹੈ। ਸੂਮੀ ਸ਼ਹਿਰ ਰੂਸੀ ਸਰਹੱਦ ਤੋਂ ਸਿਰਫ 40 ਕਿਲੋਮੀਟਰ ਦੂਰ ਹੈ

Monday Nov 18, 2024

ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ

Image

Your Title

This is the description area. You can write an introduction or add anything you want to tell your audience. This can help potential listeners better understand and become interested in your podcast. Think about what will motivate them to hit the play button. What is your podcast about? What makes it unique? This is your chance to introduce your podcast and grab their attention.

Copyright 2023 All rights reserved.

Podcast Powered By Podbean

Version: 20241125