Radio Haanji Podcast

Radio Haanji 1674 AM — Australia's premier Punjabi radio station and podcast network. Serving the Punjabi community across Australia and worldwide with news, entertainment, culture, and community content entirely in Punjabi.

Listen on:

  • Apple Podcasts
  • Podbean App
  • Spotify
  • Amazon Music
  • iHeartRadio
  • PlayerFM
  • Podchaser
  • BoomPlay

Episodes

Tuesday Nov 19, 2024

ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ

Tuesday Nov 19, 2024

Discuss the Tipper truck drivers' strike in Melbourne with Harsimranjit Singh, who is both the owner and driver of a Tipper truck. The conversation will cover the reasons behind the strike, including concerns about pay rates, working conditions, and rising operational costs. Harsimranjit will also share insights into the planning and coordination efforts among drivers to organize the strike, as well as the kind of support they need from the community and industry stakeholders to achieve their goals.

Tuesday Nov 19, 2024

Join Ranjodh Singh and Sukh Parmar as they host a special discussion for "International Men’s Day" with guest Amarjit Singh Bhurji. The talk will focus on men’s contributions, challenges, and the importance of mental health and gender equality. It’s a chance to celebrate men’s role in society while addressing important issues and promoting a positive future.

Tuesday Nov 19, 2024

ਪੰਜਾਬੀ ਦੇ ਪ੍ਰਸਿੱਧ ਪੱਤਰਕਾਰ, ਸਾਹਿਤਕਾਰ ਅਤੇ ਸੰਗੀਤ ਜਗਤ ਨਾਲ ਜੁੜੀ ਹਸਤੀ ਨਿੰਦਰ ਘੁਗਿਆਣਵੀ ਨਾਲ ਰੇਡੀਓ ਹਾਂਜੀ ਤੋਂ ਗੌਤਮ ਕਪਿਲ ਨਾਲ ਹੋਈ ਗੱਲਬਾਤ। ਨਿੰਦਰ ਘੁਗਿਆਣਵੀ ਦੀ ਪ੍ਰਸਿੱਧ ਸਵੈ-ਜੀਵਨੀ 'ਮੈਂ ਸਾਂ ਜੱਜ ਦਾ ਅਰਦਲੀ' ਦਾ ਭਾਰਤ ਦੀਆਂ 12 ਭਸ਼ਾਵਾਂ ਵਿੱਚ ਅਨੁਵਾਦ ਹੋ ਚੁੱਕੀ ਹੈ। ਉਹਨਾਂ ਨੂੰ ਭਾਸ਼ਾ ਵਿਭਾਗ ਪੰਜਾਬ ਵੱਲੋਂ 2020 ਦਾ ਸ਼੍ਰੋਮਣੀ ਸਾਹਿਤਕਾਰ ਦਾ ਪੁਰਸਕਾਰ ਪ੍ਰਾਪਤ ਹੋਇਆ ਹੈ।

Monday Nov 18, 2024

ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਅੱਜ ਮੀਟਿੰਗ ਕਰਕੇ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਪ੍ਰਧਾਨਗੀ ਤੋਂ ਦਿੱਤੇ ਅਸਤੀਫ਼ੇ ’ਤੇ ਅੰਤਿਮ ਫ਼ੈਸਲਾ ਟਾਲ ਦਿੱਤਾ ਹੈ। ਸੁਖਬੀਰ ਨੇ 16 ਨਵੰਬਰ ਨੂੰ ਅਸਤੀਫ਼ਾ ਦਿੱਤਾ ਸੀ। ਮੀਟਿੰਗ ਦੌਰਾਨ ਕਮੇਟੀ ਨੇ ਸੁਖਬੀਰ ਦੇ ਅਸਤੀਫ਼ੇ ’ਤੇ ਵਿਚਾਰ ਕਰਨ ਤੋਂ ਪਹਿਲਾਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ, ਹਲਕਾ ਇੰਚਾਰਜਾਂ ਅਤੇ ਹੋਰ ਸਹਿਯੋਗੀ ਸੰਸਥਾਵਾਂ ਤੋਂ ਰਾਇ ਲੈਣ ਦਾ ਫ਼ੈਸਲਾ ਕੀਤਾ।  
ਕਮੇਟੀ ਨੇ ਸਰਬਸੰਮਤੀ ਨਾਲ ਸੁਖਬੀਰ ਸਿੰਘ ਬਾਦਲ ਨੂੰ ਅਸਤੀਫ਼ਾ ਵਾਪਸ ਲੈਣ ਦੀ ਅਪੀਲ ਕੀਤੀ ਹੈ। ਕਮੇਟੀ ਦੇ ਮੈਂਬਰਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸੁਖਬੀਰ ਨੇ ਆਪਣਾ ਅਸਤੀਫ਼ਾ ਵਾਪਸ ਨਾ ਲਿਆ ਤਾਂ ਉਹ ਵੀ ਸਮੂਹਿਕ ਤੌਰ ’ਤੇ ਅਸਤੀਫ਼ੇ ਦੇਣਗੇ।  

Monday Nov 18, 2024

ACCC ਦੁਆਰਾ ਆਰੰਭੀ ਗਈ inquiry ਵਿੱਚ ਸੋਮਵਾਰ ਦੇ ਦਿਨ Woolworths ਦੀ ਪ੍ਰਮੁੱਖ Amanda Bardwell ਸਣੇ ਕੰਪਨੀ ਦੇ ਸਿਖਰਲੇ ਅਹੁਦੇਦਾਰਾਂ ਤੋਂ ਸਖ਼ਤ ਸਵਾਲ ਪੁੱਛੇ ਗਏ। 
ਅਸਲ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਸਰਕਾਰ ਦੁਆਰਾ ਮਹਿੰਗਾਈ ਦੇ ਮੁੱਦੇ 'ਤੇ ਆਸਟ੍ਰੇਲੀਆ ਦੀ ਵੱਡੀ ਰਿਟੇਲ ਕੰਪਨੀਆਂ ਨੂੰ ਜਵਾਬਦੇਹ ਬਣਾ ਕੇ ਉਹਨਾਂ ਖਿਲਾਫ਼ ਪੜਤਾਲ ਕੀਤੀ ਜਾ ਰਹੀ ਹੈ।
Woolworths ਜਿਸਦਾ ਆਸਟ੍ਰੇਲੀਆ ਦੇ ਰਿਟੇਲ ਸੈਕਟਰ ਵਿੱਚ 38 ਫੀਸਦ ਤੋਂ ਜਿਆਦਾ ਕਬਜ਼ਾ ਹੈ, ਖਿਲਾਫ਼ ACCC (Australian Competition and Consumer Commission) ਅਦਾਲਤ ਵਿੱਚ ਜਾਣ ਦਾ ਮਨ ਬਣਾਈ ਬੈਠਾ ਹੈ।
ਆਉਂਦੇ ਵੀਰਵਾਰ ਹੁਣ Coles ਦੇ ਸਿਖਰਲੇ ਅਹੁਦੇਦਾਰਾਂ ਨੂੰ ਬੈਠਾ ਕੇ ਉਹਨਾਂ ਤੋਂ ਵੀ ਸਖ਼ਤ ਸਵਾਲ ਕੀਤੇ ਜਾਣਗੇ।

Monday Nov 18, 2024

ਅਮਰੀਕਾ ਨੇ ਯੂਕਰੇਨ ਨੂੰ ਰੂਸ ਦੇ ਅੰਦਰ ਹਮਲੇ ਕਰਨ ਲਈ ਪੱਛਮੀ ਹਥਿਆਰਾਂ ਦੀ ਵਰਤੋਂ ਦੀ ਆਗਿਆ ਦੇ ਦਿੱਤੀ ਹੈ। ਇਹ ਹਥਿਆਰ ਉੱਤਰੀ ਕੋਰੀਆ ਵੱਲੋਂ ਰੂਸ ਦੀ ਮਦਦ ਲਈ ਸੈਨਿਕ ਭੇਜਣ ਦੇ ਜਵਾਬ ਵਿੱਚ ਵਰਤੇ ਜਾਣ ਦੀ ਸੰਭਾਵਨਾ ਹੈ। ਮਈ ਵਿੱਚ ਛੋਟੇ ਹਥਿਆਰਾਂ ਦੀ ਵਰਤੋਂ ਦੀ ਆਗਿਆ ਮਗਰੋਂ, ਇਹ ਦੂਜੀ ਵਾਰ ਹੈ ਜਦੋਂ ਅਮਰੀਕਾ ਨੇ ਯੂਕਰੇਨ ਨੂੰ ਰੂਸ ਦੇ ਅੰਦਰ ਹਮਲੇ ਲਈ ਹਥਿਆਰਾਂ ਦੀ ਵਰਤੋਂ ਦੀ ਮਨਜ਼ੂਰੀ ਦਿੱਤੀ ਹੈ।
ਦੂਜੇ ਪਾਸੇ, ਰੂਸ ਨੇ ਉੱਤਰੀ ਯੂਕਰੇਨ ਦੇ ਸੂਮੀ ਸ਼ਹਿਰ ਵਿੱਚ ਇੱਕ ਰਿਹਾਇਸ਼ੀ ਇਮਾਰਤ ’ਤੇ ਬੈਲਿਸਟਿਕ ਮਿਜ਼ਾਈਲ ਨਾਲ ਹਮਲਾ ਕੀਤਾ, ਜਿਸ ਵਿੱਚ 11 ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚ 9 ਅਤੇ 14 ਸਾਲ ਦੇ ਦੋ ਬੱਚੇ ਵੀ ਸ਼ਾਮਲ ਹਨ। 84 ਹੋਰ ਵਿਅਕਤੀ ਜ਼ਖ਼ਮੀ ਹੋਏ ਹਨ, ਜਿਨ੍ਹਾਂ ਵਿੱਚ ਛੇ ਬੱਚਿਆਂ ਦੀ ਹਾਲਤ ਗੰਭੀਰ ਹੈ।  
ਇਸ ਹਮਲੇ ’ਚ ਦੋ ਸਿੱਖਿਆ ਸੰਸਥਾਵਾਂ ਅਤੇ 15 ਹੋਰ ਇਮਾਰਤਾਂ ਨੂੰ ਨੁਕਸਾਨ ਹੋਇਆ। ਬਚਾਅ ਮੁਹਿੰਮ ਅਜੇ ਵੀ ਜਾਰੀ ਹੈ। ਸੂਮੀ ਸ਼ਹਿਰ ਰੂਸੀ ਸਰਹੱਦ ਤੋਂ ਸਿਰਫ 40 ਕਿਲੋਮੀਟਰ ਦੂਰ ਹੈ

Monday Nov 18, 2024

ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ

Monday Nov 18, 2024

ਪ੍ਰਸਿੱਧ ਰੇਡੀਓ ਪੱਤਰਕਾਰ Alan Jones ਨੂੰ ਅੱਜ ਸਵੇਰੇ ਸਿਡਨੀ ਪੁਲਿਸ ਨੇ ਉਹਨਾਂ ਦੇ ਘਰੋਂ ਗ੍ਰਿਫਤਾਰ ਕੀਤਾ। 
ਮਾਮਲਾ ਛੋਟੇ ਲੜਕਿਆਂ ਨੂੰ ਗ਼ਲਤ ਢੰਗ ਨਾਲ ਛੋਹਣ ਦਾ ਹੈ। ਪੁਲਿਸ ਨੇ ਸਾਲ 2001 ਤੋਂ 2019 ਤੱਕ ਦੀਆਂ ਘਟਨਾਵਾਂ ਦਾ ਨੋਟਿਸ ਲਿਆ ਹੈ। 
Alan Jones ਸਾਲ 2020 'ਚ ਰੇਡੀਓ ਅਤੇ 2021 ਤੋਂ ਟੀਵੀ ਦੀ ਪੱਤਰਕਾਰੀ ਤੋਂ ਸੰਨਿਆਸ ਲੈ ਚੁੱਕੇ ਹਨ।

Monday Nov 18, 2024

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਨਾਈਜੀਰੀਆ ਦੇ ਰਾਸ਼ਟਰਪਤੀ ਬੋਲਾ ਅਹਿਮਦ ਤਿਨੂਬੂ ਨਾਲ ਅਬੂਜਾ ’ਚ ਰਾਸ਼ਟਰਪਤੀ ਮਹਿਲ ਵਿਚ ਮੀਟਿੰਗ ਕੀਤੀ ਗਈ। ਉਨ੍ਹਾਂ ਦੁਵੱਲੇ ਮੁੱਦਿਆਂ ’ਤੇ ਚਰਚਾ ਕੀਤੀ। ਇਸ ਤੋਂ ਪਹਿਲਾਂ ਨਾਈਜੀਰੀਆ ਦੇ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਕੀਤਾ। ਦੱਸਣਾ ਬਣਦਾ ਹੈ ਕਿ ਇਹ ਸ੍ਰੀ ਮੋਦੀ ਦੀ ਇਤਿਹਾਸਕ ਤੇ ਪਹਿਲੀ ਯਾਤਰਾ ਹੈ। ਨਾਈਜੀਰੀਆ ਦੇ ਰਾਸ਼ਟਰਪਤੀ ਸੋਸ਼ਲ ਮੀਡੀਆ ’ਤੇ ਲਿਖਿਆ, ‘ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਈਜੀਰੀਆ ਦੀ ਪਹਿਲੀ ਫੇਰੀ ’ਤੇ ਸਵਾਗਤ ਕਰਦਾ ਹਾਂ ਜੋ 2007 ਤੋਂ ਬਾਅਦ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਸਾਡੇ ਦੇਸ਼ ਦੀ ਪਹਿਲੀ ਫੇਰੀ ਵੀ ਹੈ। ਉਨ੍ਹਾਂ ਵਲੋਂ ਭਾਰਤ ਨਾਲ ਕਈ ਮੁੱਦੇ ਵਿਚਾਰੇ ਜਾਣਗੇ। ਇਸ ਤੋਂ ਬਾਅਦ ਨਾਈਜੀਰੀਆ ਦੇ ਰਾਸ਼ਟਰਪਤੀ ਨੇ ਭਾਰਤੀ ਪ੍ਰਧਾਨ ਮੰਤਰੀ ਨੂੰ ਦੇਸ਼ ਦਾ ਸਰਵਉਚ ਕੌਮੀ ਸਨਮਾਨ ‘ ਦਿ ਗਰੈਂਡ ਕਮਾਂਡਰ ਆਫ ਦਿ ਆਰਡਰ ਆਫ ਦਿ ਨਾਈਜਰ’ ਦਿੱਤਾ। ਭਾਰਤੀ ਪ੍ਰਧਾਨ ਮੰਤਰੀ ਨੇ ਇਸ ਸਨਮਾਨ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਇੱਥੇ 60 ਹਜ਼ਾਰ ਭਾਰਤੀ ਰਹਿ ਰਹੇ ਹਨ ਤੇ ਉਨ੍ਹਾਂ ਨੂੰ ਸਾਰੀਆਂ ਸਹੂਲਤਾਂ ਦੇਣ ਲਈ ਤੁਹਾਡਾ ਧੰਨਵਾਦ।

Copyright 2026 All rights reserved.

Podcast Powered By Podbean

Version: 20241125