Episodes

Tuesday Nov 12, 2024
Tuesday Nov 12, 2024
ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ

Monday Nov 11, 2024
Monday Nov 11, 2024
ਸੁਪਰੀਮ ਕੋਰਟ ਨੇ ਅੱਜ ਪੰਜਾਬ ਸਰਕਾਰ ਤੇ ਰਾਜ ਚੋਣ ਕਮਿਸ਼ਨ (ਐੱਸਈਸੀ) ਨੂੰ ਹਦਾਇਤ ਕੀਤੀ ਹੈ ਕਿ ਉਹ ਸੂਬੇ ਵਿਚ 15 ਦਿਨਾਂ ਅੰਦਰ ਮਿਉਂਸਿਪਲ ਚੋਣਾਂ ਨੋਟੀਫਾਈ ਕਰੇ ਅਤੇ ਨੋਟੀਫਿਕੇਸ਼ਨ ਜਾਰੀ ਕੀਤੇ ਜਾਣ ਦੇ ਅੱਠ ਹਫ਼ਤਿਆਂ ਅੰਦਰ ਪੂਰਾ ਅਮਲ ਨਿਬੇੜੇ। ਜਸਟਿਸ ਸੂਰਿਆ ਕਾਂਤ ਤੇ ਜਸਟਿਸ ਉੱਜਲ ਭੂਈਆਂ ਦਾ ਬੈਂਚ ਪੰਜਾਬ ਸਰਕਾਰ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ 19 ਅਕਤੂਬਰ ਦੇ ਹੁਕਮਾਂ ਨੂੰ ਚੁਣੌਤੀ ਦਿੰਦੀ ਪਟੀਸ਼ਨ ’ਤੇ ਸੁਣਵਾਈ ਕਰ ਰਿਹਾ ਸੀ। ਹਾਈ ਕੋਰਟ ਨੇ ਸੂਬਾ ਸਰਕਾਰ ਨੂੰ ਹੱਦਬੰਦੀ ਦੇ ਕਿਸੇ ਨਵੇਂ ਅਮਲ ਤੋਂ ਬਗੈਰ 15 ਦਿਨਾਂ ਅੰਦਰ ਸਾਰੀਆਂ ਨਗਰ ਕੌਂਸਲਾਂ ਤੇ ਨਗਰ ਨਿਗਮਾਂ ਲਈ ਚੋਣ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਸਨ। ਸੁੁਪਰੀਮ ਕੋਰਟ ਦੇ ਬੈਂਚ ਨੇ ਹਾਲਾਂਕਿ ਹੁਕਮਾਂ ਵਿਚ ਅੰਸ਼ਕ ਸੋਧ ਕਰ ਦਿੱਤੀ ਹੈ। ਬੈਂਚ ਨੇ ਮਿਉਂਸਿਪਲ ਚੋਣਾਂ ਕਰਵਾਉਣ ਲਈ ਸਮਾਂ ਵਧਾਉਂਦਿਆਂ ਕਿਹਾ ਕਿ ਅਦਾਲਤੀ ਹੁਕਮਾਂ ਦੇ ਬਾਵਜੂਦ ਮਿਉਂਸਿਪਲ ਚੋਣਾਂ ਨੋਟੀਫਾਈ ਕਰਨ ਵਿਚ ਦੇਰੀ ਲਈ ਹੱਤਕ ਦੀ ਕਾਰਵਾਈ ਨੂੰ ਅੱਗੇ ਪਾਉਣ ਲਈ ਸੂੁਬਾ ਸਰਕਾਰ ਨੂੰ ਅਪੀਲ ਦਾਖ਼ਲ ਕਰਨ ਦੀ ਪੂਰੀ ਖੁੱਲ੍ਹ ਹੈ

Monday Nov 11, 2024
Monday Nov 11, 2024
ਦੁਨੀਆ ਤੇ ਹਰ ਕੋਈ ਇਨਸਾਨ ਵਪਾਰ ਕਰਦਾ ਹੈ, ਕੋਈ ਕੁੱਝ ਵੇਚ ਰਿਹਾ ਹੈ, ਕੋਈ ਖ਼ਰੀਦ ਰਿਹਾ ਹੈ, ਹਰ ਕਿਸੇ ਦੀ ਇੱਛਾ ਇਹੋ ਹੁੰਦੀ ਹੈ ਕਿ ਕਿਸੇ ਨਾ ਕਿਸੇ ਤਰੀਕੇ ਨਾਲ ਮੁਨਾਫ਼ਾ ਕਮਾਇਆ ਜਾ ਸਕੇ, ਪਰ ਇਸ ਦੁਨੀਆ ਤੇ ਕੁੱਝ ਲੋਕ ਇੰਞ ਦੇ ਸੌਦੇ ਵੀ ਕਰਦੇ ਹਨ ਜੋ ਪੈਸੇ ਦੇ ਮੁਨਾਫ਼ੇ ਤੋਂ ਇਲਾਵਾ ਹੋਰ ਬਹੁਤ ਸਾਰੇ ਮੁਨਾਫ਼ੇ ਕਮਾ ਲੈਂਦੇ ਹਨ, ਜਿੰਨ੍ਹਾਂ ਦਾ ਕੀਤਾ ਹੋਇਆ ਵਪਾਰ ਉਹਨਾਂ ਨੂੰ ਤਾਂ ਮੁਨਾਫ਼ਾ ਦੇਂਦਾ ਹੀ ਹੈ, ਪਰ ਖਰੀਦਾਰ ਨੂੰ ਵੀ ਮਾਲਾਮਾਲ ਕਰ ਦੇਂਦਾ ਹੈ, ਅਜਿਹੇ ਸੌਦਿਆਂ ਵਿੱਚ ਪੈਸੇ ਭਾਵੇਂ ਘੱਟ ਬਨਣ ਜਾਂ ਫਿਰ ਹੋ ਸਕਦਾ ਨਾ ਹੀ ਬਨਣ ਪਰ ਫਿਰ ਵੀ ਬਹੁਤ ਕੁੱਝ ਦੇ ਜਾਂਦੇ ਹਨ, ਜਿਸਦਾ ਅਹਿਸਾਸ ਸਿਰਫ਼ ਓਹੀ ਜਾਣਦੇ ਹਨ ਜੋ ਤੇਰਾ ਤੇਰਾ ਕਹਿ ਕੇ ਬਾਬੇ ਨਾਨਕ ਦੀ ਸੋਚ ਦੇ ਹਾਣੀ ਹੋਣ ਦੀ ਕੋਸ਼ਿਸ਼ ਕਰਦੇ ਹਨ, ਹਰਪ੍ਰੀਤ ਸਿੰਘ ਜਵੰਦਾ ਜੀ ਲਿਖੀ ਕਹਾਣੀ 'ਤੇਰਾ ਤੇਰਾ' ਸਾਨੂੰ ਬਹੁਤ ਕੁੱਝ ਸਮਝਾਉਂਦੀ ਹੈ, ਆਸ ਕਰਦੇ ਹਾਂ ਤੁਸੀਂ ਪਸੰਦ ਕਰੋਗੇ...

Monday Nov 11, 2024
Monday Nov 11, 2024
ਬੀਤੇ ਦਿਨੀ ਵਿਕਟੋਰੀਆ ਸੂਬੇ ਦੇ ਉੱਤਰੀ ਇਲਾਕੇ ਵਿਚ ਪੈਂਦੇ ਸ਼ੈਪਰਟਨ (Shepparton) ਲਾਗੇ ਇਕ ਪੰਜਾਬੀ ਮੂਲ ਦੀ ਮਹਿਲਾ ਦੀ ਸੜਕੀ ਹਾਦਸੇ ਵਿੱਚ ਮੌਤ ਹੋ ਗਈ।
ਲੜਕੀ ਦੀ ਪਛਾਣ ਏਕਮਦੀਪ ਕੌਰ ਵੱਜੋਂ ਦੱਸੀ ਗਈ ਹੈ। ਜਾਣਕਾਰੀ ਮੁਤਾਬਿਕ ਏਕਮ ਆਪਣੇ ਘਰੋਂ ਕੰਮ 'ਤੇ ਜਾ ਰਹੀ ਸੀ ਪਰ ਰਸਤੇ ਵਿਚ ਉਸ ਦੀ ਕਾਰ ਦੁਰਘਟਨਾ ਗ੍ਰਸਤ ਹੋਣ ਕਰਕੇ ਉਸ ਦੀ ਮੌਤ ਹੋ ਗਈ।
ਏਕਮਦੀਪ ਤਕਰੀਬਨ ਢਾਈ ਕੁ ਸਾਲ ਪਹਿਲਾ ਹੀ ਆਸਟ੍ਰੇਲੀਆ ਆਈ ਸੀ। ਪੁਲਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ ਅਤੇ ਅਗਲੇਰੀ ਕਾਰਵਾਈ ਤੋਂ ਬਾਅਦ ਮ੍ਰਿਤਕ ਸਰੀਰ ਦਾ ਸਸਕਾਰ ਕੀਤਾ ਜਾਵੇਗਾ।

Monday Nov 11, 2024
Monday Nov 11, 2024
ਸੰਯੁਕਤ ਰਾਸ਼ਟਰ ਦਾ ਕਲਾਈਮੇਟ ਸੰਮੇਲਨ COP 29 ਇਸ ਸਾਲ ਅਜਰਬੈਜਾਨ ਵਿੱਚ ਆਯੋਜਿਤ ਹੋ ਰਿਹਾ ਹੈ। ਜਿੱਥੇ ਦੇਸ਼ ਜਲਵਾਯੂ ਤਬਦੀਲੀ ਨਾਲ ਨਜਿੱਠਣ ਬਾਰੇ ਵਿਚਾਰ-ਵਟਾਂਦਰੇ ਲਈ ਸਾਰੇ ਮੁਲਕ ਇਕੱਠੇ ਹੋ ਰਹੇ ਹਨ। ਪਰ ਇਸ ਵਾਰ ਅਮਰੀਕੀ ਰਾਸ਼ਟਰਪਤੀ Joe Biden, ਚੀਨ ਅਤੇ ਫਰਾਂਸ ਦੇ ਰਾਸ਼ਟਰਪਤੀਆਂ ਤੋਂ ਇਲਾਵਾ ਭਾਰਤ ਦੇ ਪ੍ਰਧਾਨ ਮੰਤਰੀ ਇਸ ਸੰਮੇਲਨ ਵਿੱਚ ਸ਼ਾਮਲ ਨਹੀਂ ਹੋ ਰਹੇ। ਇਹ ਬੈਠਕ 11 ਨਵੰਬਰ ਤੋਂ ਲੈ ਕੇ 22 ਨਵੰਬਰ ਤੱਕ ਚੱਲੇਗੀ।

Monday Nov 11, 2024
Monday Nov 11, 2024
ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ

Monday Nov 11, 2024
Monday Nov 11, 2024
ਕਹਾਣੀ 'ਪਹਿਲਾਂ ਤੋਲੋ ਫਿਰ ਬੋਲੋ' ਸਾਨੂੰ ਬਹੁਤ ਵਧੀਆ ਸੰਦੇਸ਼ ਦੇ ਨਾਲ-ਨਾਲ ਬਹੁਤ ਵਧੀਆ ਸਲਾਹ ਵੀ ਦੇ ਰਹੀ ਹੈ, ਕਈ ਵਾਰੀ ਅਸੀਂ ਜੋ ਵੇਖਦੇ ਹਾਂ, ਜੋ ਮਹਿਸੂਸ ਕਰਦੇ ਹਾਂ ਉਸ ਹਿਸਾਬ ਨਾਲ ਹੀ ਵਤੀਰਾ ਕਰਨ ਲੱਗ ਜਾਂਦੇ ਹਾਂ ਜਾਂ ਬੋਲਣ ਲੱਗ ਜਾਂਦੇ ਹਾਂ, ਸਾਨੂੰ ਜੋ ਦਿਸਦਾ ਹੈ ਉਹੋ ਹੀ ਸੱਚ ਜਾਪਦਾ ਹੈ, ਪਰ ਮੂੰਹੋ ਕੁੱਝ ਵੀ ਕੱਢਣ ਤੋਂ ਪਹਿਲਾਂ ਇੱਕ ਵਾਰੀ ਸੋਚ ਜਰੂਰ ਲੈਣਾ ਚਾਹੀਦਾ ਹੈ ਅਤੇ ਜੇਕਰ ਹਲਾਤ ਕੁੱਝ ਅਜਿਹੇ ਹਨ ਜਿਸ ਬਾਰੇ ਸਾਨੂੰ ਚੰਗੀ ਤਰਾਂ ਜਾਣਕਾਰੀ ਨਹੀਂ ਹੈ ਜਾਂ ਅਸੀਂ ਕਿਸੇ ਚੀਜ਼ ਨੂੰ ਲੈ ਕੇ ਦੁਚਿੱਤੀ ਚ' ਹਾਂ ਤਾਂ ਕੋਸ਼ਿਸ਼ ਕਰੋ ਕਿ ਉਸ ਵੇਲੇ ਕੁੱਝ ਵੀ ਬੋਲਣ ਤੋਂ ਗੁਰੇਜ਼ ਕੀਤਾ ਜਾਵੇ ਤਾਂ ਕਿ ਸਚਾਈ ਪਤਾ ਲੱਗਣ ਤੇ ਸਾਨੂੰ ਕਿਸੇ ਪਛਤਾਵੇ ਜਾਂ ਨਮੋਸ਼ੀ ਦਾ ਸਾਹਮਣਾ ਨਾ ਕਰਨਾ ਪਵੇ, ਆਸ ਕਰਦੇ ਹਾਂ ਕਹਾਣੀ ਤੁਹਾਨੂੰ ਜਰੂਰ ਪਸੰਦ ਆਵੇਗੀ...

Monday Nov 11, 2024
Monday Nov 11, 2024
Feedback ਦੇਣਾ ਇੱਕ ਬਹੁਤ ਮਹੱਤਵਪੂਰਨ ਕੰਮ ਹੈ, ਜੇਕਰ ਕੋਈ ਚੰਗਾ ਕੰਮ ਕਰ ਰਿਹਾ ਤਾਂ ਉਸ ਬਾਰੇ ਉਸਨੂੰ ਦੱਸਣਾ ਅਤੇ ਉਸਦੀ ਹੌਸਲਾ-ਅਫ਼ਜ਼ਾਈ ਕਰਨੀ ਬਹੁਤ ਜਰੂਰੀ ਹੁੰਦਾ ਹੈ, ਜਿਸ ਨਾਲ ਉਹ ਇਨਸਾਨ ਜਾਂ ਕਾਰੋਬਾਰ ਨੂੰ ਹੌਸਲਾਂ ਮਿਲਦਾ ਹੈ ਅਤੇ ਉਹ ਅੱਗੇ ਤੋਂ ਹੋਰ ਵੀ ਜ਼ਿਆਦਾ ਵਧੀਆ ਕਰਨ ਲਈ ਯਤਨ ਕਰਦਾ ਹੈ ਅਤੇ ਜੇਕਰ ਇਸਦਾ ਉਲਟਾ ਕਿਸੇ ਚੀਜ਼ ਵਿੱਚ ਸੁਧਾਰ ਦੀ ਲੋੜ ਹੋਵੇ ਤਾਂ ਉਸ ਬਾਰੇ ਦਿਤੀ ਸਹੀ feedback ਉਸਨੂੰ ਸਹੀ ਕਰਨ ਲਈ ਪ੍ਰੇਰਦੀ ਹੈ, ਕੁੱਲ ਮਿਲਾ ਕਿ ਕਿਸੇ ਵੀ ਚੀਜ਼ ਨੂੰ ਬਿਹਤਰ ਬਣਾਉਣ ਲਈ feedback ਬਹੁਤ ਲੋੜੀਂਦੀ ਅਤੇ ਮਹੱਤਵਪੂਰਨ ਹੈ, ਅੱਜ ਦੇ ਹਾਂਜੀ ਮੈਲਬਰਨ ਸ਼ੋਅ ਵਿੱਚ ਇਸ ਟੌਪਿਕ ਤੇ ਬਹੁਤ ਸੋਹਣੀ ਗੱਲਬਾਤ ਹੋਈ ਜਿਸ ਵਿੱਚ ਸਰੋਤਿਆਂ ਨੇ ਵੀ ਸ਼ਿਰਕਤ ਕੀਤੀ

Sunday Nov 10, 2024
Sunday Nov 10, 2024
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੰਦਨਕਿਆਰੀ, ਬੋਕਾਰੋ ਵਿੱਚ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਭਾਰਤ ਗਠਜੋੜ ‘ਤੇ ਤਿੱਖਾ ਸਿਆਸੀ ਹਮਲਾ ਕੀਤਾ। ਪੀਐਮ ਮੋਦੀ ਨੇ ਆਪਣੇ ਸੰਬੋਧਨ ਵਿੱਚ ਝਾਰਖੰਡ ਵਿੱਚ ਭਾਜਪਾ ਸਰਕਾਰ ਦੇ ਨਾਅਰੇ ਦੇ ਨਾਲ-ਨਾਲ ਲੋਕਾਂ ਨੂੰ ਰੋਟੀ ਬੇਟੀ ਮਾਟੀ ਦਾ ਨਾਅਰਾ ਦਿੱਤਾ ਅਤੇ ਕਿਹਾ ਕਿ ਬੋਕਾਰੋ ਵਿੱਚ ਲੋਕਾਂ ਦਾ ਜੋਸ਼ ਅਤੇ ਜਨੂੰਨ ਬਹੁਤ ਜ਼ਿਆਦਾ ਹੈ। ਝਾਰਖੰਡ ਵਿੱਚ ਭਾਜਪਾ-ਐਨਡੀਏ ਦੀ ਸਰਕਾਰ ਬਣਨਾ ਤੈਅ ਹੈ।

Sunday Nov 10, 2024
Sunday Nov 10, 2024
Haanji Rishte ਵਿੱਚ ਅਸੀਂ ਤੁਹਾਡੇ ਵੱਲੋਂ ਭੇਜੇ ਗਏ ਰਿਸ਼ਤਿਆਂ ਦੀ ਜਾਣਕਾਰੀ ਆਪਣੇ ਸੁਨਣ ਵਾਲਿਆਂ ਨਾਲ ਸਾਂਝੀ ਕਰਦੇ ਹਾਂ, ਰੇਡੀਓ ਹਾਂਜੀ ਕਿਸੇ ਵੀ ਤਰਾਂ ਦੀ Match Making ਨਹੀਂ ਕਰਦਾ, ਅਤੇ ਨਾ ਹੀ ਕੋਈ ਜਾਣਕਾਰੀ ਜਨਤਕ ਤੌਰ ਤੇ ਕਿਸੇ ਨਾਲ ਸਾਂਝੀ ਕਰਦਾ ਹੈ, ਅਸੀਂ ਸਿਰਫ਼ ਤੁਹਾਡੇ ਵੱਲੋਂ ਭੇਜੀ ਗਈ ਜਾਣਕਾਰੀ ਦੂਜਿਆਂ ਨਾਲ ਸਾਂਝੀ ਕਰਨ ਦਾ ਮਾਧਿਅਮ ਹਾਂ...







