Radio Haanji Podcast

Radio Haanji 1674 AM — Australia's premier Punjabi radio station and podcast network. Serving the Punjabi community across Australia and worldwide with news, entertainment, culture, and community content entirely in Punjabi.

Listen on:

  • Apple Podcasts
  • Podbean App
  • Spotify
  • Amazon Music
  • iHeartRadio
  • PlayerFM
  • Podchaser
  • BoomPlay

Episodes

Thursday Oct 31, 2024

ਪ੍ਰਧਾਨ ਮੰਤਰੀ Anthony Albanese ਦੇ Qantas ਦੇ ਸਾਬਕਾ ਪ੍ਰਮੁੱਖ Alan Joyce ਨਾਲ ਨਿੱਜੀ ਸਬੰਧਾਂ ਦੀ ਖ਼ਬਰਾਂ ਵਿਚਾਲੇ ਹੁਣ PM ਨੇ ਸਪਸ਼ਟੀਕਰਨ ਦਿੱਤਾ। ਪ੍ਰਧਾਨ ਮੰਤਰੀ ਦਾ ਕਹਿਣਾ ਹੈ ਕਿ ਉਹਨਾਂ ਕਦੇ ਵੀ ਅਹੁਦੇ ਦਾ ਫਾਇਦਾ ਚੁੱਕਦਿਆਂ ਹੋਇਆਂ ਕਿਸੇ ਵੀ ਕੌਮਾਂਤਰੀ ਜਾਂ ਘਰੇਲੂ ਉਡਾਨ ਵਿੱਚ ਮੁਫਤ ਅਪਗ੍ਰੇਡ (first class ਤੋਂ business) ਨਹੀਂ ਲਿਆ। 
ਇਸ ਤੋਂ ਪਹਿਲਾਂ Australian Financial Review ਦੇ ਕਾਲਮ ਨਵੀਸ Joe Aston ਦੀ ਕਿਤਾਬ The Chairman's Lounge 'ਚ ਦੋਹਾਂ ਦੀ ਦੋਸਤੀ ਦਾ ਜ਼ਿਕਰ ਵੀ ਕੀਤਾ ਗਿਆ ਸੀ, ਜਿਸ ਤੋਂ ਇਸ ਮਾਮਲੇ 'ਤੇ ਸਿਆਸਤ ਵਧ ਗਈ।

Thursday Oct 31, 2024


ਸਪੇਨ ਦੇ ਪੂਰਬੀ ਹਿੱਸੇ ਵਿੱਚ ਆਏ ਤੂਫ਼ਾਨੀ ਬੇਮੌਸਮੀ ਸਿਲਾਬਾਂ ਨੇ ਘੱਟੋ ਘੱਟ 95 ਲੋਕਾਂ ਦੀ ਜਾਨ ਲੈ ਲਈ ਹੈ, ਜਿਵੇਂ ਕਿ ਬੁੱਧਵਾਰ ਨੂੰ ਸਪੇਨ ਦੇ ਅਧਿਕਾਰੀਆਂ ਨੇ ਦੱਸਿਆ। ਕੁਝ ਖੇਤਰਾਂ ਵਿੱਚ 24 ਘੰਟਿਆਂ ਤੋਂ ਘੱਟ ਸਮੇਂ ਵਿੱਚ ਇੱਕ ਮਹੀਨੇ ਤੋਂ ਵੀ ਵੱਧ ਮੀਂਹ ਪੈ ਗਿਆ। ਸੋਮਵਾਰ ਤੋਂ ਸ਼ੁਰੂ ਹੋਏ ਮੋਸਲਧਾਰ ਮੀਂਹ ਕਾਰਨ ਆਏ ਇਹ ਸਿਲਾਬ ਦੇਸ਼ ਦੇ ਇਤਿਹਾਸ ਵਿੱਚ ਸਭ ਤੋਂ ਭਿਆਨਕ ਸਬਿਤ ਹੋਏ ਹਨ।

Wednesday Oct 30, 2024

ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ

Wednesday Oct 30, 2024


Punjab Sports Club NSW & Royal Constructions ਦੁਆਰਾ ਕਰਾਇਆ ਜਾ ਰਿਹਾ ਹੈ ਪਹਿਲਾ 'ਕੱਬਡੀ ਖੇਡ ਮੇਲਾ'
ਕੱਬਡੀ
ਵਾਲੀਬਾਲ
ਫੁਟਬਾਲ
ਐਥਲੀਟਕਸ
ਰੱਸਾਕੱਸ਼ੀ, ਮਿਊਜ਼ੀਕਲ ਚੇਅਰ, ਬੱਚਿਆਂ ਲਈ ਝੂਟੇ, ਫੂਡ ਸਟਾਲਾਂ ਆਦਿ ਬਹੁਤ ਕੁਝ
3 ਨਵੰਬਰ 2024, ਦਿਨ ਐਤਵਾਰ Blacktown Showground 'ਚ

Wednesday Oct 30, 2024

ਹਾਂਜੀ ਮੈਲਬੌਰਨ ਦੇ ਅੱਜ ਦੇ ਸ਼ੋਅ ਵਿੱਚ ਵਿਸ਼ਾਲ ਵਿਜੈ ਸਿੰਘ ਅਤੇ ਜੈਸਮੀਨ ਜੀ ਨੇ ਨਵੇਂ ਬੱਚੇ ਦੇ ਪਰਿਵਾਰ ਵਿੱਚ ਆਉਣ ਦੇ ਸਮੇਂ ਦਾਦੇ-ਦਾਦੀਆਂ ਨੂੰ ਆਸਟ੍ਰੇਲੀਆ ਬੁਲਾਉਣੇ ਚਾਹੀਦੇ ਹਨ ਜਾਂ ਨਹੀਂ: ਫਾਇਦੇ ਤੇ ਨੁਕਸਾਨ ਵਿਸ਼ੇ ਤੇ ਗੱਲਬਾਤ ਕੀਤੀ

Tuesday Oct 29, 2024

ਅਮਰੀਕਾ ਨੇ ਮੁਲਕ ’ਚ ਇਕ ਸਾਲ ਤੋਂ ਗ਼ੈਰਕਾਨੂੰਨੀ ਤੌਰ ’ਤੇ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ 1,100 ਭਾਰਤੀਆਂ ਨੂੰ ਵਤਨ ਵਾਪਸ ਭੇਜਿਆ ਹੈ। ਅਮਰੀਕਾ ਨੇ ਕਿਹਾ ਹੈ ਕਿ ਇਹ ਲੋਕ ਮੈਕਸਿਕੋ ਅਤੇ ਕੈਨੇਡਾ ਰਾਹੀਂ ਮੁਲਕ ਅੰਦਰ ਦਾਖ਼ਲ ਹੋਣਾ ਚਾਹੁੰਦੇ ਸਨ। ਅਮਰੀਕਾ ਮੁਤਾਬਕ ਅਜਿਹੇ ਵਿਅਕਤੀਆਂ ’ਤੇ ਮੁਕੱਦਮਾ ਵੀ ਚਲਾਇਆ ਜਾ ਸਕਦਾ ਹੈ। ਅਮਰੀਕਾ ਦੇ ਹੋਮਲੈਂਡ ਸਕਿਊਰਿਟੀ ਵਿਭਾਗ ’ਚ ਸਰਹੱਦੀ ਅਤੇ ਇਮੀਗਰੇਸ਼ਨ ਨੀਤੀ ਦੀ ਸਹਾਇਕ ਸਕੱਤਰ ਰੌਇਸ ਬਰਨਸਟੀਨ ਮੱਰੇ ਨੇ ਆਨਲਾਈਨ ਮੀਡੀਆ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ, ‘‘ਅਮਰੀਕੀ ਵਿੱਤੀ ਵਰ੍ਹੇ 2024 ’ਚ, ਜੋ 30 ਸਤੰਬਰ ਨੂੰ ਖ਼ਤਮ ਹੋਇਆ ਹੈ, ਮੁਲਕ ਨੇ 1,100 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤਾ ਹੈ"।

Tuesday Oct 29, 2024


ਮੈਲਬੋਰਨ ਦੇ Auburn South Primary School 'ਚ ਬੀਤੀ ਦੁਪਿਹਰ 2:30 ਵਜੇ Hawthorn East ਤੋਂ ਆ ਰਹੀ ਬੇਕਾਬੂ ਕਾਰ ਸਕੂਲ ਵਿੱਚ ਦਾਖ਼ਲ ਹੋ ਗਈ।
ਇਸ ਦਰਮਿਆਨ ਇੱਕ 11 ਸਾਲਾਂ ਸਕੂਲੀ ਵਿਦਿਆਰਥੀ ਦੀ ਮੌਤ ਹੋ ਗਈ ਅਤੇ 4 ਹੋਰ ਜ਼ਖ਼ਮੀ ਹੋ ਗਏ।
ਦੱਸਿਆ ਗਿਆ ਹੈ ਕਿ 40 ਸਾਲਾਂ ਮਹਿਲਾ ਕਾਰ ਡ੍ਰਾਈਵਰ ਉਸ ਵਕਤ ਆਪਣੀ ਕਾਰ ਨੂੰ ਯੂ-ਟਰਨ ਲੈ ਰਹੀ ਸੀ, ਜਦੋਂ ਕਾਰ ਉਸਦੇ ਕੰਟਰੋਲ ਤੋਂ ਬਾਹਰ ਹੋ ਕੇ ਸਕੂਲ ਜਾ ਵੱਜੀ।
ਜ਼ਖ਼ਮੀ ਵਿਦਿਆਰਥੀਆਂ ਵਿਚ 11 ਸਾਲ ਦੀਆਂ ਦੋ ਲੜਕੀਆਂ, ਇੱਕ 10 ਸਾਲਾਂ ਲੜਕੀ ਅਤੇ ਇੱਕ 10 ਸਾਲ ਦਾ ਲੜਕਾ ਸ਼ਾਮਲ ਹਨ।

Tuesday Oct 29, 2024


ਕੈਨੇਡਾ ਪੁਲਸ ਨੇ ਬਰੈਂਪਟਨ 'ਚ ਰਹਿੰਦੇ ਇੱਕ ਪੰਜਾਬੀ ਪਰਿਵਾਰ ਨੂੰ ਹਥਿਆਰਾਂ ਅਤੇ ਡਰੱਗ ਤਸਕਰੀ ਦੇ ਮਾਮਲੇ 'ਚ ਗ੍ਰਿਫ਼਼ਤਾਰ ਕੀਤਾ ਹੈ। Peel Region Police ਨੇ ਪੰਜਾਬਣ ਮਾਂ ਨੂੰ ਉਸ ਦੇ ਦੋ ਪੁੱਤਾਂ ਅਤੇ ਅੱਗੇ ਉਨ੍ਹਾਂ ਦੇ ਦੋ ਦੋਸਤਾਂ ਸਮੇਤ ਗ੍ਰਿਫ਼ਤਾਰ ਕਰ ਲਿਆ।
ਓਂਟਾਰੀਓ ਦੀ ਪੀਲ ਪੁਲੀਸ ਨੇ ਆਪ੍ਰੇਸ਼ਨ ਸਲੈਗਹੈਮਰ ਤਹਿਤ ਲੰਮੇ ਸਮੇਂ ਦੀ ਜਾਂਚ ਤੋਂ ਬਾਅਦ ਵੱਡੀ ਮਾਤਰਾ ਵਿੱਚ ਮਾਰੂ ਅਸਲਾ ਅਤੇ ਨਸ਼ੇ ਦੀ ਖੇਪ ਬਰਾਮਦ ਕਰਦਿਆਂ ਇਹਨਾਂ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕਾਬੂ ਕੀਤੇ ਦੌਸ਼ੀਆਂ ਦੀ ਪਛਾਣ ਕਥਿਤ ਤੌਰ ’ਤੇ ਨਵਦੀਪ ਨਾਗਰਾ, ਰਵਨੀਤ ਨਾਗਰਾ, ਰਣਵੀਰ ਅੜੈਚ ਤੇ ਪਵਨੀਤ ਨਾਹਲ ਅਤੇ ਬਜ਼ੁਰਗ ਔਰਤ ਨਰਿੰਦਰ ਨਾਗਰਾ (61) ਵਜੋਂ ਹੋਈ ਹੈ।
ਉਨ੍ਹਾਂ ਦੀ ਤਲਾਸ਼ੀ ਦੌਰਾਨ ਅਧਿਕਾਰੀਆਂ ਨੇ ਕਥਿਤ ਤੌਰ 'ਤੇ ਕੋਕੀਨ ਅਤੇ ਅਫੀਮ ਸਮੇਤ 20,000 ਡਾਲਰ ਦੇ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਸਮੇਤ 11 ਹਥਿਆਰ ਅਤੇ 900 ਤੋਂ ਵੱਧ ਗੋਲਾ ਬਾਰੂਦ ਜ਼ਬਤ ਕੀਤਾ।

Tuesday Oct 29, 2024

ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ

Monday Oct 28, 2024

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਸਾਲਾਨਾ ਚੋਣ ਵਿੱਚ ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਚੌਥੀ ਵਾਰ ਪ੍ਰਧਾਨ ਚੁਣੇ ਗਏ ਹਨ। ਉਨ੍ਹਾਂ ਦੇ ਵਿਰੋਧ ਵਿੱਚ ਖੜ੍ਹੀ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਉਮੀਦਵਾਰ ਬੀਬੀ ਜਗੀਰ ਕੌਰ ਚੋਣ ਹਾਰ ਗਏ ਹਨ। 
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਮੈਂਬਰ ਲੋਕ ਸਭਾ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅਕਾਲ ਤਖ਼ਤ ਸਾਹਿਬ ਵਿਖੇ ਮੁਆਫ਼ੀਨਾਮਾ ਭੇਜ ਕੇ ਖਿਮਾ ਯਾਚਨਾ ਕੀਤੀ ਹੈ। ਬੀਤੇ ਦਿਨੀਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਮੈਂਬਰ ਲੋਕ ਸਭਾ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੈਨਲ ’ਤੇ ਗੱਲਬਾਤ ਕਰਦਿਆਂ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਬਾਰੇ ਕੁਝ ਦੋਸ਼ ਲਾਉਂਦਿਆਂ ਟਿੱਪਣੀਆਂ ਕੀਤੀਆਂ ਸਨ, ਜਿਸ ਦਾ ਅਕਾਲ ਤਖ਼ਤ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਸੀ।

Copyright 2026 All rights reserved.

Podcast Powered By Podbean

Version: 20241125