Radio Haanji Podcast

Radio Haanji 1674 AM — Australia's premier Punjabi radio station and podcast network. Serving the Punjabi community across Australia and worldwide with news, entertainment, culture, and community content entirely in Punjabi.

Listen on:

  • Apple Podcasts
  • Podbean App
  • Spotify
  • Amazon Music
  • iHeartRadio
  • PlayerFM
  • Podchaser
  • BoomPlay

Episodes

Tuesday Oct 01, 2024

ਕਾਂਗਰਸ ਆਗੂ ਰਾਹੁਲ ਗਾਂਧੀ ਨੇ ਮੋਦੀ ਸਰਕਾਰ ’ਤੇ ਦੋਸ਼ ਲਾਇਆ ਕਿ ਉਹ ਸਿਰਫ਼ ਵੱਡੇ ਸਨਅਤੀ ਘਰਾਣਿਆਂ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਗੌਤਮ ਅਡਾਨੀ ਦੇ ਬੈਂਕ ਖਾਤਿਆਂ ਵਿੱਚ ਪੈਸਾ ਸੁਨਾਮੀ ਵਾਂਗ ਵਧ ਰਿਹਾ ਹੈ, ਜਦਕਿ ਆਮ ਲੋਕਾਂ ਦੀਆਂ ਜੇਬਾਂ ਵਿੱਚੋਂ ਪੈਸਾ ਤੂਫਾਨ ਵਾਂਗ ਨਿਕਲ ਰਿਹਾ ਹੈ। ਰਾਹੁਲ ਨੇ ਕਿਹਾ ਕਿ ਭਾਜਪਾ ਸਿਰਫ਼ ਵੱਡੇ ਉਦਯੋਗਪਤੀਆਂ ਨੂੰ ਫਾਇਦਾ ਪਹੁੰਚਾ ਰਹੀ ਹੈ, ਜਦਕਿ ਕਾਂਗਰਸ ਗ਼ਰੀਬਾਂ ਅਤੇ ਮਜ਼ਦੂਰਾਂ ਦੇ ਹੱਕਾਂ ਦੀ ਲੜਾਈ ਲੜ ਰਹੀ ਹੈ

Monday Sep 30, 2024

ਕਈ ਮਹੀਨਿਆਂ ਦੀ ਉਡੀਕ ਤੋਂ ਬਾਅਦ, ਹੁਣ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਦੀ ਵਾਪਸੀ ਦੀਆਂ ਉਮੀਦਾਂ ਅੰਤ ਵਧ ਗਈਆਂ ਹਨ। ਸੁਨੀਤਾ ਨੂੰ ਵਾਪਸ ਲਿਆਉਣ ਲਈ ਪੁਲਾੜ ਯਾਨ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ਆਈਐਸਐਸ) 'ਤੇ ਪਹੁੰਚ ਚੁਕਾ ਹੈ। ਨਾਸਾ ਦੇ ਪੁਲਾੜ ਯਾਤਰੀ ਨਿਕ ਹੇਗ ਅਤੇ ਰੂਸੀ ਪੁਲਾੜ ਏਜੰਸੀ ਰੋਸਕੋਸਮੌਸ ਦੇ ਅਲੈਗਜ਼ੈਂਡਰ ਗੋਰਬੁਨੋਵ, ਸਪੇਸਐਕਸ ਦੇ ਕਰੂ-9 ਮਿਸ਼ਨ ਦੇ ਡਰੈਗਨ ਕੈਪਸੂਲ ਰਾਹੀਂ ਸਫਲਤਾਪੂਰਵਕ ਆਈਐਸਐਸ 'ਤੇ ਪਹੁੰਚ ਗਏ ਹਨ। ਇਸ ਟੀਮ ਦਾ ਮਕਸਦ ਜੂਨ 2024 ਤੋਂ ਪੁਲਾੜ ਵਿੱਚ ਫਸੇ ਹੋਏ ਸੁਨੀਤਾ ਵਿਲੀਅਮਜ਼ ਅਤੇ ਬੁਚ ਵਿਲਮੋਰ ਨੂੰ ਵਾਪਸ ਲਿਆਉਣਾ ਹੈ।

Monday Sep 30, 2024

Adelaide ਦੇ ਪੱਛਮੀ ਇਲਾਕੇ ਵਿੱਚ ਇੱਕ family business 'ਤੇ firebombing ਨਾਲ ਹਮਲਾ ਕੀਤਾ ਗਿਆ ਹੈ। ਸਾਊਥ ਆਸਟ੍ਰੇਲੀਆ ਸੂਬੇ ਦੀ ਪੁਲਿਸ ਨੇ ਖ਼ਬਰ ਦੀ ਪੁਸ਼ਟੀ ਕਰਦਿਆਂ ਦੱਸਿਆ ਹੈ ਕਿ ਇਹ ਹਮਲਾ Brooklyn Park ਵਿੱਚ Henley Beach Road 'ਤੇ ਸੋਮਵਾਰ ਸਵੇਰੇ 1 ਵਜੇ (ਘੁੱਪ ਹਨੇਰੇ ਵਿੱਚ) ਹੋਇਆ ਅਤੇ ਗ਼ਲਤੀ ਨਾਲ ਇਸ IT ਬਿਜ਼ਨਸ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਜਦਕਿ ਪੁਲਿਸ ਨੇ ਨਾਲ ਲੱਗਦੀ ਸਿਗਰਟਾਂ ਦੀ ਦੁਕਾਨ ਤੋਂ ਪੁੱਛ ਪੜਤਾਲ ਸ਼ੁਰੂ ਕੀਤੀ ਹੈ।

Monday Sep 30, 2024

ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ

Monday Sep 30, 2024

Haanji Rishte ਵਿੱਚ ਅਸੀਂ ਤੁਹਾਡੇ ਵੱਲੋਂ ਭੇਜੇ ਗਏ ਰਿਸ਼ਤਿਆਂ ਦੀ ਜਾਣਕਾਰੀ ਆਪਣੇ ਸੁਨਣ ਵਾਲਿਆਂ ਨਾਲ ਸਾਂਝੀ ਕਰਦੇ ਹਾਂ, ਰੇਡੀਓ ਹਾਂਜੀ ਕਿਸੇ ਵੀ ਤਰਾਂ ਦੀ Match Making ਨਹੀਂ ਕਰਦਾ, ਅਤੇ ਨਾ ਹੀ ਕੋਈ ਜਾਣਕਾਰੀ ਜਨਤਕ ਤੌਰ ਤੇ ਕਿਸੇ ਨਾਲ ਸਾਂਝੀ ਕਰਦਾ ਹੈ, ਅਸੀਂ ਸਿਰਫ਼ ਤੁਹਾਡੇ ਵੱਲੋਂ ਭੇਜੀ ਗਈ ਜਾਣਕਾਰੀ ਦੂਜਿਆਂ ਨਾਲ ਸਾਂਝੀ ਕਰਨ ਦਾ ਮਾਧਿਅਮ ਹਾਂ...

Monday Sep 30, 2024

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹਸਪਤਾਲ ’ਚੋਂ ਛੁੱਟੀ ਮਿਲਣ ਮਗਰੋਂ ਮੁੱਖ ਮੰਤਰੀ ਦਫ਼ਤਰ ਦਾ ਕੰਮਕਾਜ ਮੁੜ ਸ਼ੁਰੂ ਕਰ ਦਿੱਤਾ। ਚਾਰ ਦਿਨ ਪਹਿਲਾਂ ਮੁੱਖ ਮੰਤਰੀ ਅਚਨਚੇਤ ਸਿਹਤ ਸਮੱਸਿਆ ਆਉਣ ਕਰਕੇ ਹਸਪਤਾਲ ਭਰਤੀ ਹੋਏ ਸਨ। ਉਨ੍ਹਾਂ ਨੂੰ ਸ਼ਾਮ ਸਮੇਂ ਹਸਪਤਾਲ ਤੋਂ ਛੁੱਟੀ ਮਿਲੀ ਅਤੇ ਉਨ੍ਹਾਂ ਨੇ ਰਿਹਾਇਸ਼ ’ਤੇ ਪਹੁੰਚਦਿਆਂ ਹੀ ਸਰਕਾਰੀ ਸਮੀਖਿਆ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ।
ਪਤਾ ਲੱਗਾ ਹੈ ਕਿ ਡਾਕਟਰਾਂ ਨੇ ਉਨ੍ਹਾਂ ਨੂੰ ਜ਼ਿਆਦਾ ਕੰਮ ਨਾ ਕਰਨ ਦੀ ਸਲਾਹ ਦਿੱਤੀ ਹੈ। ਮੁੱਖ ਮੰਤਰੀ ਨੇ ਬੀਤੇ ਦਿਨ ਮੁਹਾਲੀ ਦੇ ਹਸਪਤਾਲ ’ਚੋਂ ਵੀ ਜ਼ਰੂਰੀ ਫਾਈਲਾਂ ਕਲੀਅਰ ਕੀਤੀਆਂ ਹਨ। ਉਨ੍ਹਾਂ ਦੇ ਪ੍ਰਮੁੱਖ ਸਕੱਤਰ ਵੀਕੇ ਸਿੰਘ ਨੇ ਬੀਤੇ ਦਿਨ ਮੁੱਖ ਮੰਤਰੀ ਨਾਲ ਵਿੱਤ ਮਹਿਕਮੇ ਆਦਿ ਨਾਲ ਸਬੰਧਤ ਫਾਈਲਾਂ ’ਤੇ ਚਰਚਾ ਕੀਤੀ ਅਤੇ ਮੁੱਖ ਮੰਤਰੀ ਨੇ ਦਸਤਖ਼ਤ ਕੀਤੇ

Sunday Sep 29, 2024

ਸਾਡਾ ਮਨ ਬਹੁਤ ਤਾਕਤਵਰ ਹੈ, ਕੁਦਰਤੀ ਤੌਰ ਤੇ ਸਾਨੂੰ ਸਾਰਿਆਂ ਨੂੰ ਕਿਸੇ ਵੀ ਚੀਜ਼ ਨੂੰ ਆਕਰਸ਼ਿਤ ਕਰਨ ਦੀ ਸ਼ਕਤੀ ਮਿਲੀ ਹੁੰਦੀ ਹੈ ਅਤੇ ਇਸ ਸ਼ਕਤੀ ਦੀ ਖੂਬੀ ਇਹ ਹੈ ਕਿ ਇਹ ਕੁੱਝ ਵੀ ਆਕਰਸ਼ਿਤ ਕਰ ਸਕਦੀ ਹੈ, ਚੰਗਾ ਵੀ ਤੇ ਮਾੜਾ ਵੀ ਨਿਰਭਰ ਕਰਦੀ ਕਰਦਾ ਹੈ ਸਾਡੀ ਸੋਚ ਤੇ ਸਾਡੀ ਕਲਪਨਾ ਅਤੇ ਸਾਡੇ ਧਿਆਨ ਕੇਂਦਰ ਉੱਤੇ, ਜੇਕਰ ਅਸੀਂ ਆਪਣਾ-ਆਪ, ਆਪਣੀ ਜ਼ਿੰਦਗੀ ਬਹੁਤ ਸੋਹਣੀ ਬਣਾਉਣਾ ਚਾਹੁੰਦੇ ਹਾਂ ਤਾਂ ਸਾਨੂੰ ਲੋਕਾਂ ਨੂੰ ਬਦਲਣ ਦੀ ਬਜਾਇ ਆਪਣੇ-ਆਪ ਨੂੰ ਬਦਲਣਾ ਪਵੇਗਾ, ਆਪਣੇ ਧਿਆਨ ਦਾ ਕੇਂਦਰ ਬਦਲਣਾ ਪਵੇਗਾ, ਜੋ ਤੁਹਾਨੂੰ ਜ਼ਿੰਦਗੀ ਵਿੱਚ ਚਾਹੀਦਾ ਹੈ ਆਪਣਾ ਪੂਰਾ ਧਿਆਨ ਉਸ ਉੱਤੇ ਦਿਓ ਨਾ ਕਿ ਲੋਕਾਂ ਦੀਆਂ ਗੱਲਾਂ ਜਾਂ ਸੁਭਾਅ ਤੇ, ਅੱਜ ਦੀ ਕਹਾਣੀ ਬਹੁਤ ਹੀ ਖੂਬਸੂਰਤ ਅਤੇ ਜ਼ਿੰਦਗੀ ਨੂੰ ਬਦਲਣ ਵਾਲੀ ਕਹਾਣੀ ਹੈ...

Sunday Sep 29, 2024


ਬਿਹਤਰ ਤਨਖਾਹਾਂ ਦੀ ਮੰਗ ਨੂੰ ਲੈ ਕੇ ਆਸਟ੍ਰੇਲੀਆ ਦੀ ਸਭ ਤੋਂ ਵੱਡੀ ਹਵਾਈ ਉਡਾਣ ਕੰਪਨੀ Qantas ਦੇ ਹਜ਼ਾਰਾਂ engineers ਦੀ ਤਰਫੋਂ ਸੋਮਵਾਰ ਦੇ ਦਿਨ ਤੋਂ industrial action ਵਿੱਢਿਆ ਗਿਆ ਹੈ। ਹੜਤਾਲ ਸਵੇਰੇ 7 ਵਜੇ ਤੋਂ 9 ਵਜੇ ਤੱਕ ਸਾਰੇ ਵੱਡੇ ਸ਼ਹਿਰਾਂ Sydney, Melbourne, Brisbane, Canberra, Perth ਅਤੇ Adelaide ਵਿੱਚ ਹਵਾਈ ਉਡਾਣਾਂ ਨੂੰ ਪ੍ਰਭਾਵਿਤ ਕਰੇਗੀ।
ਮੰਨਿਆਂ ਜਾ ਰਿਹਾ ਹੈ ਕਿ ਹੜਤਾਲ ਘੱਟੋ ਘੱਟ ਅਗਲੇ ਦੋ ਹਫ਼ਤਿਆਂ ਲਈ flights ਸਮਾਂ ਸਾਰਣੀ ਨੂੰ ਪ੍ਰਭਾਵ ਪਾਵੇਗੀ। ਯੂਨੀਅਨ ਦੀ ਮੰਗ ਹੈ ਕਿ ਉਹਨਾਂ ਦੀਆਂ ਤਨਖਾਹਾਂ ਵਿੱਚ ਅਗਲੇ ਤਿੰਨ ਸਾਲਾਂ ਲਈ ਪ੍ਰਤੀ ਵਰ੍ਹੇ 5 ਫੀਸਦ ਦਾ ਇਜ਼ਾਫ਼ਾ ਦਿੱਤਾ ਜਾਵੇ।

Sunday Sep 29, 2024

ਇਜ਼ਰਾਇਲੀ ਫ਼ੌਜ ਨੇ ਅੱਜ ਦਾਅਵਾ ਕੀਤਾ ਕਿ ਉਸ ਵੱਲੋਂ ਸ਼ੁੱਕਰਵਾਰ ਰਾਤ ਨੂੰ ਲਿਬਨਾਨ ਦੀ ਰਾਜਧਾਨੀ ਬੈਰੂਤ ਵਿੱਚ ਕੀਤੇ ਹਮਲੇ ਵਿਚ ਦਹਿਸ਼ਤੀ ਜਥੇਬੰਦੀ ਹਿਜ਼ਬੁੱਲ੍ਹਾ ਦਾ ਮੁਖੀ ਹਸਨ ਨਸਰੱਲ੍ਹਾ ਮਾਰਿਆ ਗਿਆ ਹੈ। ਇਹ ਹਮਲਾ ਬੈਰੂਤ ਦੇ ਬਾਹਰਵਾਰ ਸਥਿਤ ਇਸ ਲਿਬਨਾਨੀ ਦਹਿਸ਼ਤੀ ਗਰੁੱਪ ਦੇ ਹੈਡਕੁਆਰਟਰ ’ਤੇ ਕੀਤਾ ਗਿਆ। ਹਿਜ਼ਬੁੱਲ੍ਹਾ ਜਥੇਬੰਦੀ ਨੇ ਆਪਣੇ ਨੇਤਾ ਅਤੇ ਜਥੇਬੰਦੀ ਦੇ ਮੋਢੀਆਂ ਵਿੱਚੋਂ ਇੱਕ ਹਸਨ ਨਸਰੱਲ੍ਹਾ ਦੇ ਇਸ ਹਮਲੇ ਵਿੱਚ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ। ਹਿਜ਼ਬੁੱਲ੍ਹਾ ਨੇ ਅੱਜ ਬਿਆਨ ਵਿੱਚ ਕਿਹਾ, ‘‘ਨਸਰੱਲ੍ਹਾ ਸ਼ਹੀਦ ਹੋਣ ਵਾਲੇ ਆਪਣੇ ਸਾਥੀਆਂ ਵਿੱਚ ਸ਼ਾਮਲ ਹੋ ਗਏ।

Sunday Sep 29, 2024

ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ

Copyright 2026 All rights reserved.

Podcast Powered By Podbean

Version: 20241125