Episodes

Saturday Sep 07, 2024
Saturday Sep 07, 2024
ਕਾਂਗਰਸ ਦੀ ਕੇਂਦਰੀ ਚੋਣ ਕਮੇਟੀ (ਸੀਈਸੀ) ਨੇ ਸ਼ੁੱਕਰਵਾਰ ਦੇਰ ਰਾਤ ਹਰਿਆਣਾ ਵਿਧਾਨ ਸਭਾ ਚੋਣਾਂ ਲਈ 32 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਅੱਜ ਹੀ ਪਾਰਟੀ ਵਿੱਚ ਸ਼ਾਮਲ ਹੋਈ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੂੰ ਜੁਲਾਣਾ ਤੋਂ ਟਿਕਟ ਦਿੱਤੀ ਗਈ ਹੈ। ਕਾਂਗਰਸ ਨੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੂੰ ਗੜ੍ਹੀ ਸਾਂਪਲਾ ਕਿਲੋਈ ਤੋਂ, ਪ੍ਰਦੀਪ ਚੌਧਰੀ ਨੂੰ ਕਾਲਕਾ ਤੋਂ ਅਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਖ਼ਿਲਾਫ਼ ਮੇਵਾ ਸਿੰਘ ਨੂੰ ਲਾਡਵਾ ਤੋਂ ਮੈਦਾਨ ਵਿੱਚ ਉਤਾਰਿਆ ਹੈ।

Saturday Sep 07, 2024
Saturday Sep 07, 2024
ਮੇਰਾ ਨਾਮ ਹਰਪ੍ਰੀਤ ਮਰਵਾਹਾ ਹੈ ਅਤੇ ਮੈਲਟਨ ਸਾਡੇ ਲਈ 13 ਸਾਲਾਂ ਤੋਂ ਵੱਧ ਸਮੇਂ ਤੋਂ ਘਰ ਹੈ। ਮੈਂ ਵਿਕਟੋਰੀਆ ਪੁਲਿਸ ਵਿੱਚ ਪ੍ਰੋਟੈਕਟਿਵ ਸੇਵਾਵਾਂ ਅਧਿਕਾਰੀ ਦੇ ਤੌਰ 'ਤੇ ਸੇਵਾ ਕੀਤੀ ਹੈ ਅਤੇ ਹੁਣ ਇੱਕ ਲਾਇਸੰਸ ਪ੍ਰਾਪਤ ਕਨਵੇਅੰਸਰ ਵਜੋਂ ਕੰਮ ਕਰ ਰਿਹਾ ਹਾਂ। ਮੈਂ ਮੈਲਟਨ ਸਿਟੀ ਕੌਂਸਲ ਦੇ ਐਮਟ ਐਟਕਿੰਸਨ ਵਾਰਡ ਤੋਂ ਕੌਂਸਲ ਚੋਣਾਂ ਵਿੱਚ ਖੜ੍ਹਾ ਹੋ ਰਿਹਾ ਹਾਂ। ਸਾਥ ਮਿਲ ਕੇ ਅਸੀਂ ਮੈਲਟਨ ਨੂੰ ਵਿਕਟੋਰੀਆ ਦਾ ਸਭ ਤੋਂ ਸੁਰੱਖਿਅਤ ਬਣਾ ਸਕਦੇ ਹਾਂ। ਇਸ ਸ਼ਾਨਦਾਰ ਭਾਈਚਾਰੇ ਵੱਲ ਤੁਹਾਡੇ ਸਮਰਥਨ ਲਈ ਧੰਨਵਾਦ।
ਅਧਿਕਾਰਤ: ਹਰਪ੍ਰੀਤ ਮਰਵਾਹਾ : 22 ਗਾਂਸ਼ਾ ਸਟ੍ਰੀਟ, ਵੇਅਰ ਵਿਉਜ਼, ਵਿਕ 3338

Friday Sep 06, 2024
Friday Sep 06, 2024
ਮਾਪਿਆਂ ਦੇ ਦਿਲਾਂ ਵਿੱਚ ਔਲਾਦ ਦਾ ਮੋਹ ਹਮੇਸ਼ਾ ਕਾਇਮ ਰਹਿੰਦਾ ਹੈ, ਔਲਾਦ ਭਾਵੇਂ ਉਹਨਾਂ ਨੂੰ ਪੁੱਛੇ ਭਾਵੇਂ ਨਾ ਪੁੱਛੇ, ਤੇ ਜਦੋਂ ਵੀ ਕਿਤੇ ਔਲਾਦ ਵੱਲੋਂ ਮਾਪਿਆਂ ਨਾਲ ਗ਼ਲਤ ਵਤੀਰਾ ਕੀਤਾ ਜਾਂਦਾ ਹੈ, ਤਾਂ ਵੀ ਮਾਪੇ ਉਹਨਾਂ ਤੇ ਪਰਦੇ ਪਾਉਂਦੇ ਹੀ ਨਜ਼ਰ ਆਉਂਦੇ ਹਨ, ਹਰਪ੍ਰੀਤ ਸਿੰਘ ਜਵੰਦਾ ਜੀ ਦੀ ਲਿਖੀ ਕਹਾਣੀ ਨਾਨੀ ਵੀ ਕੁਝ ਅਜਿਹੇ ਹੀ ਭਾਵ ਸਾਂਝੇ ਕਰਦੀ ਹੈ

Friday Sep 06, 2024
Friday Sep 06, 2024
ਪੰਜਾਬ ਦੀ 'ਆਪ' ਸਰਕਾਰ ਨੇ ਆਰਥਿਕ ਸਥਿਤੀ ਸੁਧਾਰਨ ਲਈ ਪੈਟਰੋਲ ਤੇ ਡੀਜ਼ਲ ’ਤੇ ਵੈਟ ਵਧਾ ਕੇ ਇਨ੍ਹਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। 7 ਕਿਲੋਵਾਟ ਤੱਕ ਦੇ ਘਰੇਲੂ ਬਿਜਲੀ ਖ਼ਪਤਕਾਰਾਂ ਲਈ ਤਿੰਨ ਰੁਪਏ ਪ੍ਰਤੀ ਯੂਨਿਟ ਸਬਸਿਡੀ ਵੀ ਖਤਮ ਕਰ ਦਿੱਤੀ ਗਈ ਹੈ, ਜਿਸ ਨਾਲ ਸੂਬੇ ਨੂੰ 1500-1800 ਕਰੋੜ ਰੁਪਏ ਦੀ ਆਮਦਨ ਹੋਣ ਦੀ ਉਮੀਦ ਹੈ। ਢੋਆ-ਢੁਆਈ ਵਾਲੇ ਵਾਹਨਾਂ ਤੇ ਆਟੋ-ਰਿਕਸ਼ਾ ਮਾਲਕਾਂ ਲਈ ਤਿਮਾਹੀ ਟੈਕਸ ਦੀ ਲੋੜ ਨਹੀਂ ਰਹੇਗੀ, ਅਤੇ ਨਵੇਂ ਵਾਹਨਾਂ ਦੇ ਟੈਕਸ ਵਿੱਚ ਛੋਟ ਮਿਲੇਗੀ।

Friday Sep 06, 2024
Friday Sep 06, 2024
ਨਿਊ ਡੈਮੋਕਰੈਟਿਕ ਪਾਰਟੀ (ਐੱਨਡੀਪੀ) ਦੇ ਆਗੂ ਜਗਮੀਤ ਸਿੰਘ ਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਅਗਵਾਈ ਵਾਲੀ ਲਿਬਰਲ ਸਰਕਾਰ ਨਾਲ ਸਪਲਾਈ ਤੇ ਰਾਜ਼ਦਾਰੀ ਸਮਝੌਤਾ ਖ਼ਤਮ ਕਰ ਦਿੱਤਾ ਹੈ, ਜਿਸ ਨਾਲ ਸਰਕਾਰ ਘੱਟਗਿਣਤੀ ਵਿੱਚ ਆ ਗਈ ਹੈ। ਜਗਮੀਤ ਸਿੰਘ ਨੇ ਟਰੂਡੋ ਤੇ ਦੋਸ਼ ਲਗਾਇਆ ਕਿ ਉਹ "ਕਾਰਪੋਰੇਟਾਂ ਦੇ ਲਾਲਚ ਅੱਗੇ ਹਮੇਸ਼ਾ ਗੋਡੇ ਟੇਕਦੇ ਹਨ" ਅਤੇ ਕਿਹਾ ਕਿ "ਲਿਬਰਲਜ਼ ਕਮਜ਼ੋਰ ਹਨ ਅਤੇ ਕੰਜ਼ਰਵੇਟਿਵਜ਼ ਨੂੰ ਨਹੀਂ ਰੋਕ ਸਕਦੇ, ਪਰ ਐੱਨਡੀਪੀ ਰੋਕ ਸਕਦੀ ਹੈ।" ਐੱਨਡੀਪੀ ਨੇ ਕਿਹਾ ਕਿ ਉਹ ਚੋਣਾਂ ਲਈ ਤਿਆਰ ਹੈ ਅਤੇ ਬੇਭਰੋੋਸਗੀ ਮਤਾ ਸਦਨ ਵਿੱਚ ਪੇਸ਼ ਕੀਤਾ ਜਾਵੇਗਾ।

Friday Sep 06, 2024
Friday Sep 06, 2024
ਦੁਨੀਆਂ ਦੇ ਸਭ ਤੋਂ ਵੱਡੇ ਜੁਆਰੀ ਹਨ 'ਆਸਟ੍ਰੇਲੀਆਈ' ਲੋਕ, ਇੱਕ ਨਵੀਂ ਰਿਪੋਰਟ ਤੋਂ ਖੁਲਾਸਾ ਹੋਇਆ ਹੈ ਕਿ ਆਸਟ੍ਰੇਲੀਆ ਵਿੱਚ ਲੋਕ ਨਾ ਸਿਰਫ਼ ਸਭ ਤੋਂ ਜਿਆਦਾ ਜੁਏ ਜਾਂ ਸੱਟੇਬਾਜੀ ਦੇ ਸ਼ੌਕੀਨ ਹਨ, ਬਲਕਿ ਹਾਰਨ 'ਚ ਵੀ ਮੋਹਰੀ ਹਨ। Grattan Institute ਦੀ ਰਿਪੋਰਟ ਅਨੁਸਾਰ ਔਸਤ ਆਸਟ੍ਰੇਲੀਆਈ ਹਫ਼ਤੇ 'ਚ $1635 ਡਾਲਰ ਜੁਏ 'ਚ ਉਡਾ ਦਿੰਦੇ ਹਨ। ਇਹ ਔਸਤ ਆਸਟ੍ਰੇਲੀਆ ਵਿੱਚ ਘਰਾਂ ਦੇ ਅੰਦਾਜਨ ਬਿਜਲੀ ਦੇ ਬਿਲਾਂ ਨਾਲੋਂ ਵੀ ਜਿਆਦਾ ਹੈ। ਮੋਟੇ ਤੌਰ 'ਤੇ ਦੱਸਿਆ ਜਾਵੇ ਤਾਂ 2021-22 'ਚ ਆਸਟ੍ਰੇਲੀਆ ਨੇ $24 ਬਿਲੀਅਨ ਡਾਲਰ gambling 'ਚ ਗੁਆ ਦਿੱਤੇ। ਇਸ ਰਕਮ ਵਿੱਚ ਅੱਧੇ ਨਾਲੋਂ ਜਿਆਦਾ (ਕਰੀਬ $12 ਬਿਲੀਅਨ ਡਾਲਰ ਨਾਲੋਂ ਵਧੇਰੇ) ਕੇਵਲ poker ਮਸ਼ੀਨਾ ਨਾਲ ਹੋਇਆ ਨੁਕਸਾਨ ਹੈ। ਸਭ ਤੋਂ ਵੱਡੇ ਜੁਆਰੀ Northern Territory ਅਤੇ NSW ਸੂਬਿਆਂ ਵਿੱਚ ਰਹਿੰਦੇ ਹਨ।

Thursday Sep 05, 2024
Thursday Sep 05, 2024
ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ

Thursday Sep 05, 2024
Thursday Sep 05, 2024
ਉੱਤਰੀ ਕੋਰੀਆ ਵਿੱਚ ਗਲਤੀ ਲਈ ਕੋਈ ਗੁੰਜਾਇਸ਼ ਨਹੀਂ ਹੈ। ਅਧਿਕਾਰੀ ਹੋਵੇ ਜਾਂ ਆਮ ਨਾਗਰਿਕ, ਤਾਨਾਸ਼ਾਹ ਦੇ ਸ਼ਾਸਨ ਅਧੀਨ ਕੋਈ ਵੀ ਗਲਤੀ ਜਾਂ ਲਾਪਰਵਾਹੀ ਮੌਤ ਦੀ ਸਜ਼ਾ ਯੋਗ ਹੈ। ਜੀ ਹਾਂ, ਅਸੀਂ ਇਹ ਇਸ ਲਈ ਕਹਿ ਰਹੇ ਹਾਂ ਕਿਉਂਕਿ ਉੱਤਰੀ ਕੋਰੀਆ ਵਿੱਚ 30 ਅਧਿਕਾਰੀਆਂ ਨੂੰ ਇਕੱਠੇ ਮੌਤ ਦੀ ਸਜ਼ਾ ਦੇਣ ਦੀ ਖਬਰ ਸਾਹਮਣੇ ਆ ਰਹੀ ਹੈ। ਉਨ੍ਹਾਂ ਦੀ ਗਲਤੀ ਇਹ ਸੀ ਕਿ ਉਹ ਸਾਰੇ ਹੜ੍ਹ ਕਾਰਨ ਹੋਈ ਤਬਾਹੀ ਨੂੰ ਰੋਕਣ ਵਿੱਚ ਅਸਫਲ ਰਹੇ।ਹਾਲਾਂਕਿ ਉਨ੍ਹਾਂ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਸਨ। ਹੜ੍ਹ ਕਾਰਨ ਹੋਈ ਤਬਾਹੀ ਨੂੰ ਦੇਖ ਕੇ ਕਿਮ ਜੋਂਗ ਉਨ ਇੰਨੇ ਗੁੱਸੇ ‘ਚ ਆ ਗਏ ਕਿ ਉਨ੍ਹਾਂ ਨੇ 30 ਅਧਿਕਾਰੀਆਂ ਨੂੰ ਇਕ ਥਾਂ ‘ਤੇ ਟੰਗ ਦਿੱਤਾ।

Thursday Sep 05, 2024
Thursday Sep 05, 2024
ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੇ ਆਖਰੀ ਦਿਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਛੇਤੀ ਨਵੀਂ ਰਿਪੋਰਟ ਦਾਖ਼ਲ ਕਰਕੇ ਬੇਅਦਬੀਆਂ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦਿਵਾਏਗੀ। ਇਸ ਦੌਰਾਨ ਚਾਰ ਅਹਿਮ ਬਿੱਲ ਪਾਸ ਕੀਤੇ ਗਏ, ਜਿਸ ਮਗਰੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਦਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ। ਪਾਸ ਕੀਤੇ ਗਏ ਬਿੱਲਾਂ ’ਚ ਪੰਜਾਬ ਗੁਡਜ਼ ਐਂਡ ਸਰਵਿਸਿਜ਼ ਟੈਕਸ (ਸੋਧਨਾ) ਬਿੱਲ, ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਬਿੱਲ, ਪੰਜਾਬ ਪੰਚਾਇਤੀ ਰਾਜ (ਸੋਧਨਾ) ਬਿੱਲ ਅਤੇ ਪੰਜਾਬ ਖੇਤੀਬਾੜੀ ਉਤਪਾਦ ਮੰਡੀਆਂ (ਸੋਧਨਾ) ਬਿੱਲ, 2024 ਸ਼ਾਮਲ ਹਨ।

Thursday Sep 05, 2024
Thursday Sep 05, 2024
ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ







