Radio Haanji Podcast
Radio Haanji 1674 AM — Australia's premier Punjabi radio station and podcast network. Serving the Punjabi community across Australia and worldwide with news, entertainment, culture, and community content entirely in Punjabi.
Episodes

Jan 25, 2025
Jan 25, 2025
55 min
ਢਾਈ ਲੱਖ ਡਾਲਰ ਤਨਖਾਹਾਂ ਹਾਸਲ ਕਰਨ ਵਾਲੇ ਮਨੋਵਿਗਿਆਨੀਆਂ ਨੇ ਸਰਕਾਰ ਨੂੰ ਨੌਕਰੀ ਛੱਡਣ ਦੀ ਧਮਕੀ ਦਿੱਤੀ। News and Views ਦੇ ਇਸ episode ਵਿੱਚ ਪ੍ਰਧਾਨ ਮੰਤਰੀ ਤੋਂ ਲੈ ਕੇ ਤਿੰਨ ਕਰੋਡ਼ ਡਾਲਰ ਕਮਾਉਣ ਵਾਲੀ ਤਮਿਲ ਮੂਲ ਦੀ CEO ਦੀ ਤਨਖ਼ਾਹ ਬਾਰੇ। ਕੀ ਨੌਕਰੀਆਂ ਵਿੱਚ ਤਨਖਾਹਾਂ ਦੀ ਕੋਈ limit ਹੋਣੀ ਚਾਹੀਦੀ ਹੈ? ਦੁਨੀਆਂ 'ਚ ਅਮੀਰਾਂ ਨੂੰ ਲੈ ਕੇ Oxfam ਦੀ ਇੱਕ ਰਿਪੋਰਟ।

Jan 25, 2025
Jan 25, 2025
32 min
In today’s episode of Radio Haanji, Australia’s number 1 Punjabi radio station, we discussed how gardening and small-scale farming can play a vital role in combating climate change. By planting trees, growing vegetables in our homes, and creating green spaces, we can contribute to reducing carbon emissions and improving the environment. These small actions, when adopted widely, can make a significant difference in addressing global warming. Tune in to Haanji Punjabi Podcast, the latest Punjabi podcast, to stay informed and inspired. Stay connected with Radio Haanji, the leading Punjabi radio station in Australia, for more meaningful discussions and ideas!

Jan 24, 2025
Jan 24, 2025
12 min
ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਕਿਹਾ ਕਿ ਰਾਸ਼ਟਰਪਤੀ ਡੋਨਲਡ ਟਰੰਪ ਦਾ ਪ੍ਰਸ਼ਾਸਨ ਭਾਰਤ ਨਾਲ ਆਰਥਿਕ ਸਬੰਧਾਂ ਨੂੰ ਅੱਗੇ ਵਧਾਉਣ ਦਾ ਚਾਹਵਾਨ ਹੈ ਪਰ ਨਾਲ ਹੀ ਗ਼ੈਰ-ਕਾਨੂੰਨੀ ਪਰਵਾਸੀਆਂ ਨਾਲ ਜੁੜੇ ਮੁੱਦਿਆਂ ਦਾ ਹੱਲ ਕੱਢਣਾ ਚਾਹੁੰਦਾ ਹੈ। ਰੂਬੀਓ ਨੇ ਆਪਣੇ ਭਾਰਤੀ ਹਮਰੁਤਬਾ ਐੱਸ. ਜੈਸ਼ੰਕਰ ਨਾਲ ਬੈਠਕ ਦੌਰਾਨ ਇਹ ਵਿਚਾਰ ਪ੍ਰਗਟਾਏ। ਜ਼ਿਕਰਯੋਗ ਹੈ ਕਿ ‘ਬਲੂਮਬਰਗ’ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਹੈ ਕਿ ਭਾਰਤ ਅਤੇ ਅਮਰੀਕਾ ਨੇ ਕਰੀਬ 18 ਹਜ਼ਾਰ ਭਾਰਤੀ ਪਰਵਾਸੀਆਂ ਦੀ ਪਛਾਣ ਕੀਤੀ ਹੈ ਜੋ ਗ਼ੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਹਨ ਅਤੇ ਉਨ੍ਹਾਂ ਨੂੰ ਵਤਨ ਵਾਪਸ ਭੇਜਿਆ ਜਾ ਸਕਦਾ ਹੈ। ਰਿਪੋਰਟ ’ਚ ਕਿਹਾ ਗਿਆ ਹੈ ਕਿ ਅਮਰੀਕਾ ’ਚ ਗ਼ੈਰ-ਕਾਨੂੰਨੀ ਢੰਗ ਨਾਲ ਰਹਿੰਦੇ ਆਪਣੇ ਸਾਰੇ ਨਾਗਰਿਕਾਂ ਦੀ ਪਛਾਣ ਕਰਕੇ ਉਨ੍ਹਾਂ ਦੀ ਵਾਪਸੀ ਲਈ ਭਾਰਤ ਸਰਕਾਰ, ਟਰੰਪ ਪ੍ਰਸ਼ਾਸਨ ਨਾਲ ਰਲ ਕੇ ਕੰਮ ਕਰਨ ਲਈ ਤਿਆਰ ਹੈ। ਰੂਬੀਓ (53) ਨੇ ਸਭ ਤੋਂ ਪਹਿਲਾਂ ਭਾਰਤ ਦੇ ਵਿਦੇਸ਼ ਮੰਤਰੀ ਨਾਲ ਪਹਿਲੀ ਦੁਵੱਲੀ ਮੀਟਿੰਗ ਕਰਨ ਨੂੰ ਤਰਜੀਹ ਦਿੱਤੀ, ਜਿਸ ਨਾਲ ਇਹ ਸੁਨੇਹਾ ਗਿਆ ਕਿ ਟਰੰਪ ਪ੍ਰਸ਼ਾਸਨ ਭਾਰਤ ਨਾਲ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਨੂੰ ਕਾਫ਼ੀ ਅਹਿਮੀਅਤ ਦੇ ਰਿਹਾ ਹੈ।

Jan 24, 2025
Jan 24, 2025
19 min
Stay connected with everything happening in Australia with Australia News on Radio Haanji, Australia’s #1 Indian radio station. Presented in Punjabi by the charismatic Ranjodh Singh, this segment keeps you informed about major headlines, local stories, and the issues that matter most to you. Whether it’s national updates or community news, we bring you accurate and timely coverage every day.

Jan 24, 2025
Jan 24, 2025
17 min
ਖਡੂਰ ਸਾਹਿਬ ਸੰਸਦੀ ਹਲਕੇ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਜੋ ਕਿ ਇਸ ਵੇਲੇ ਕੌਮੀ ਸੁਰੱਖਿਆ ਐਕਟ (ਐੱਨਐੱਸਏ) ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ, ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਇਕ ਪਟੀਸ਼ਨ ਦਾਇਰ ਕੀਤੀ ਹੈ। ਉਸ ਨੇ ਸੰਸਦ ਦੇ ਇਜਲਾਸ ਵਿੱਚ ਸ਼ਾਮਲ ਹੋਣ ਅਤੇ 26 ਜਨਵਰੀ ਨੂੰ ਹੋਣ ਵਾਲੇ ਗਣਤੰਤਰ ਦਿਵਸ ਸਬੰਧੀ ਸਮਾਰੋਹਾਂ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਮੰਗੀ ਹੈ।
ਆਪਣੀ ਇਸ ਪਟੀਸ਼ਨ ਵਿੱਚ ਅੰਮ੍ਰਿਤਪਾਲ ਸਿੰਘ ਨੇ ਦਲੀਲ ਦਿੱਤੀ ਹੈ ਕਿ ਉਸ ਦੀ ਲੰਬੀ ਗੈਰ-ਮੌਜੂਦਗੀ ਕਾਰਨ ਉਸ ਦੇ 19 ਲੱਖ ਵੋਟਰਾਂ ਦੀ ਆਵਾਜ਼ ਸੰਸਦ ਵਿੱਚ ਨਹੀਂ ਪਹੁੰਚ ਪਾ ਰਹੀ ਹੈ। ਉਸ ਨੇ ਦਾਅਵਾ ਕੀਤਾ ਕਿ ਉਸ ਦੀ ਗ੍ਰਿਫ਼ਤਾਰੀ ਸਿਆਸਤ ਤੋਂ ਪ੍ਰੇਰਿਤ ਹੈ ਅਤੇ ਉਸ ਦੀ ਵਧਦੀ ਪ੍ਰਸਿੱਧੀ ਨੂੰ ਰੋਕਣ ਦੀ ਇਕ ਕੋਸ਼ਿਸ਼ ਹੈ।

Jan 24, 2025
Jan 24, 2025
20 min
Join Radio Haanji presenters Ranjodh Singh and Preetinder Grewal as they discuss the sharp rise in crime across Victoria, including a record number of car thefts. With over 25,000 vehicles stolen between October 2023 and September 2024, the highest in two decades, they explore the growing concerns surrounding thefts and burglaries. Tune in for more details on this worrying trend….

Jan 24, 2025
Jan 24, 2025
46 min
ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ

Jan 23, 2025
Jan 23, 2025
14 min
ਇਨਸਾਨ ਹਰ ਵੇਲ੍ਹੇ ਕਈ ਸੋਚਾਂ ਅਤੇ ਖ਼ਿਆਲਾਂ ਨਾਲ ਘਿਰਿਆ ਹੁੰਦਾ ਹੈ, ਕਦੇ ਚੰਗੀ ਕਦੇ ਮਾੜੀ ਸੋਚ ਆਉਂਦੀ ਜਾਂਦੀ ਰਹਿੰਦੀ ਹੈ, ਪਰ ਜ਼ਿਆਦਾਤਰ ਅਸੀਂ ਨਾਕਾਰਾਤਮਕ ਅਤੇ ਗ਼ਲਤ ਸੋਚਾਂ ਦੇ ਜਾਲ ਵਿੱਚ ਫਸੇ ਰਹਿੰਦੇ ਹਾਂ, ਜੇ ਕਿਸੇ ਨੇ ਕੁਝ ਕਹਿ ਦਿੱਤਾ ਤਾਂ ਉਹਨੇ ਏਦਾਂ ਕਿਉਂ ਕਿਹਾ ਹੋਊਗਾ, ਉਹ ਕੀ ਸੋਚਦਾ ਹੋਊਗਾ, ਉਸਦੀ ਸੋਚ ਕਿਵੇਂ ਦੀ ਆ, ਅਸੀਂ ਆਪਣੇ ਆਪ ਆਪਣੇ ਖ਼ਿਆਲ ਉਸ ਬਾਰੇ ਬਣਾਉਂਦੇ ਰਹਿੰਦੇ ਹਾਂ ਅਤੇ ਇਹ ਸੋਚਾਂ ਹੌਲੇ ਹੌਲੇ ਏਨੀਆਂ ਭਾਰੀਆਂ ਹੋ ਜਾਂਦੀਆਂ ਹਨ ਕਿ ਅਸੀਂ ਉਹਨਾਂ ਦੇ ਭਾਰ ਥੱਲੇ ਦੱਬ ਕੇ ਰਹਿ ਜਾਂਦੇ ਹਾਂ ਅਤੇ ਸਾਰੀ ਜ਼ਿੰਦਗੀ ਇਸ ਤਰ੍ਹਾਂ ਬਤੀਤ ਕਰਦੇ ਹਾਂ

Jan 23, 2025
Jan 23, 2025
23 min
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਜਪਾ ਵਰਕਰਾਂ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ 50 ਫੀਸਦ ਤੋਂ ਵੱਧ ਬੂਥ ਜਿੱਤਣ ਦਾ ਟੀਚਾ ਰੱਖਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਲੋਕ ਹੁਣ ‘ਆਪ’ ਸਰਕਾਰ ਖ਼ਿਲਾਫ਼ ਖੁੱਲ੍ਹ ਕੇ ਗੁੱਸਾ ਜ਼ਾਹਰ ਕਰਨ ਲੱਗੇ ਹਨ ਅਤੇ ਉਸ ਨੂੰ ਵਾਅਦੇ ਵੀ ਯਾਦ ਕਰਵਾਉਣ ਲੱਗੇ ਹਨ। ਦਿੱਲੀ ਭਾਜਪਾ ਵਰਕਰਾਂ ਨਾਲ ਆਨਲਾਈਨ ਮੀਟਿੰਗ ਦੌਰਾਨ ਮੋਦੀ ਨੇ ਕਿਹਾ ‘ਆਪ’ ਦਾ ਪਰਦਾਫਾਸ਼ ਹੋ ਗਿਆ ਹੈ। ਮੋਦੀ ਅਕਸਰ ਹੀ ‘ਆਪ’ ਨੂੰ ‘ਆਪਦਾ’ (ਆਫਤ) ਆਖ ਕੇ ਸੰਬੋਧਨ ਕਰਦੇ ਹਨ। ਉਨ੍ਹਾਂ ਕਿਹਾ ਕਿ ‘ਆਪਦਾ’ ਰੋਜ਼ ਇਸ ਤਰ੍ਹਾਂ ਨਵੇਂ ਐਲਾਨ ਕਰ ਰਹੀ ਹੈ, ਜਿਵੇਂ ਉਸ ਨੂੰ ਦਿੱਲੀ ਦੇ ਵੱਖ-ਵੱਖ ਹਿੱਸਿਆਂ ਵਿੱਚ ਆਪਣਾ ਆਧਾਰ ਗੁਆਚਣ ਦੀ ਜਾਣਕਾਰੀ ਮਿਲ ਰਹੀ ਹੋਵੇ। ਉਨ੍ਹਾਂ ਨੇ ‘ਆਪ’ ’ਤੇ ‘ਪੂਰਵਾਂਚਲ’ ਦੇ ਲੋਕਾਂ ਨੂੰ ਕੌਮੀ ਰਾਜਧਾਨੀ ’ਚੋਂ ਬਾਹਰ ਕੱਢਣ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਾਇਆ। ਮੋਦੀ ਨੇ ਕਿਹਾ ਕਿ ਪਾਰਟੀ ਵਿੱਚ ਪੂਰਵਾਂਚਲੀਆਂ ਲਈ ਨਫ਼ਰਤ ਭਰੀ ਹੋਈ ਹੈ। ਇਹ ਪਾਰਟੀ ਲੋਕਾਂ ਨਾਲ ਝੂਠ ਬੋਲ ਰਹੀ ਹੈ ਅਤੇ ਧੋਖੇ ਕਰ ਰਹੀ ਹੈ। ‘ਆਪ’ ਅਤੇ ਕਾਂਗਰਸ ਨੇ ਪਿਛਲੇ 25 ਸਾਲ ਰਲ ਕੇ ਲੋਕਾਂ ਨਾਲ ਵੱਡੇ ਪੱਧਰ ’ਤੇ ਧੋਖਾ ਕੀਤਾ ਹੈ। ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਪਾਰਟੀ ਨੂੰ ਹਰਾਉਣ ਦਾ ਸੱਦਾ ਦਿੰਦਿਆਂ ਮੋਦੀ ਨੇ ਕਿਹਾ ਕਿ ਇਹ ਦਿੱਲੀ ਨੂੰ ਵਿਕਸਤ ਭਾਰਤ ਦੀ ਵਿਕਸਤ ਰਾਜਧਾਨੀ ਬਣਾਉਣ ਦਾ ਸੰਕਲਪ ਪੂਰਾ ਕਰਨ ਦਾ ਰਾਹ ਪੱਧਰਾ ਕਰੇਗਾ।
‘ਆਪ’ ’ਤੇ ਨਿਸ਼ਾਨਾ ਸੇਧਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਸ਼ਰਾਬ ਉਪਲਬਧ ਹੈ ਪਰ ਪਾਣੀ ਨਹੀਂ। ਉਨ੍ਹਾਂ ਕਿਹਾ ਕਿ ‘ਆਪਦਾ’ ਨੇ ਕੋਈ ਜ਼ਿੰਮੇਵਾਰੀ ਨਹੀਂ ਨਿਭਾਈ। ਉਨ੍ਹਾਂ ਭਾਜਪਾ ਮੈਂਬਰਾਂ ਨੂੰ ‘ਆਪ’ ਦਾ ਪਰਦਾਫਾਸ਼ ਕਰਨ ਲਈ ਟੁੱਟੀਆਂ ਸੜਕਾਂ ਅਤੇ ਕੂੜੇ ਦੀਆਂ ਵੀਡੀਓਜ਼ ਅਤੇ ਤਸਵੀਰਾਂ ਲੋਕਾਂ ਨੂੰ ਦਿਖਾਉਣ ਲਈ ਕਿਹਾ। ਉਨ੍ਹਾਂ ‘ਆਪ’ ਸਰਕਾਰ ਨੂੰ ਲੋਕਾਂ ਦੇ ਬਿਜਲੀ ਬਿੱਲਾਂ ਵਿੱਚ ਵਾਧੇ ਲਈ ਜ਼ਿੰਮੇਵਾਰ ਵੀ ਠਹਿਰਾਇਆ।

Jan 23, 2025
Jan 23, 2025
26 min
ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਕਿਹਾ ਕਿ ਰਾਸ਼ਟਰਪਤੀ ਡੋਨਲਡ ਟਰੰਪ ਦਾ ਪ੍ਰਸ਼ਾਸਨ ਭਾਰਤ ਨਾਲ ਆਰਥਿਕ ਸਬੰਧਾਂ ਨੂੰ ਅੱਗੇ ਵਧਾਉਣ ਦਾ ਚਾਹਵਾਨ ਹੈ ਪਰ ਨਾਲ ਹੀ ਗ਼ੈਰ-ਕਾਨੂੰਨੀ ਪਰਵਾਸੀਆਂ ਨਾਲ ਜੁੜੇ ਮੁੱਦਿਆਂ ਦਾ ਹੱਲ ਕੱਢਣਾ ਚਾਹੁੰਦਾ ਹੈ। ਰੂਬੀਓ ਨੇ ਆਪਣੇ ਭਾਰਤੀ ਹਮਰੁਤਬਾ ਐੱਸ. ਜੈਸ਼ੰਕਰ ਨਾਲ ਬੈਠਕ ਦੌਰਾਨ ਇਹ ਵਿਚਾਰ ਪ੍ਰਗਟਾਏ। ਜ਼ਿਕਰਯੋਗ ਹੈ ਕਿ ‘ਬਲੂਮਬਰਗ’ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਹੈ ਕਿ ਭਾਰਤ ਅਤੇ ਅਮਰੀਕਾ ਨੇ ਕਰੀਬ 18 ਹਜ਼ਾਰ ਭਾਰਤੀ ਪਰਵਾਸੀਆਂ ਦੀ ਪਛਾਣ ਕੀਤੀ ਹੈ ਜੋ ਗ਼ੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਹਨ ਅਤੇ ਉਨ੍ਹਾਂ ਨੂੰ ਵਤਨ ਵਾਪਸ ਭੇਜਿਆ ਜਾ ਸਕਦਾ ਹੈ। ਰਿਪੋਰਟ ’ਚ ਕਿਹਾ ਗਿਆ ਹੈ ਕਿ ਅਮਰੀਕਾ ’ਚ ਗ਼ੈਰ-ਕਾਨੂੰਨੀ ਢੰਗ ਨਾਲ ਰਹਿੰਦੇ ਆਪਣੇ ਸਾਰੇ ਨਾਗਰਿਕਾਂ ਦੀ ਪਛਾਣ ਕਰਕੇ ਉਨ੍ਹਾਂ ਦੀ ਵਾਪਸੀ ਲਈ ਭਾਰਤ ਸਰਕਾਰ, ਟਰੰਪ ਪ੍ਰਸ਼ਾਸਨ ਨਾਲ ਰਲ ਕੇ ਕੰਮ ਕਰਨ ਲਈ ਤਿਆਰ ਹੈ। ਰੂਬੀਓ (53) ਨੇ ਸਭ ਤੋਂ ਪਹਿਲਾਂ ਭਾਰਤ ਦੇ ਵਿਦੇਸ਼ ਮੰਤਰੀ ਨਾਲ ਪਹਿਲੀ ਦੁਵੱਲੀ ਮੀਟਿੰਗ ਕਰਨ ਨੂੰ ਤਰਜੀਹ ਦਿੱਤੀ, ਜਿਸ ਨਾਲ ਇਹ ਸੁਨੇਹਾ ਗਿਆ ਕਿ ਟਰੰਪ ਪ੍ਰਸ਼ਾਸਨ ਭਾਰਤ ਨਾਲ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਨੂੰ ਕਾਫ਼ੀ ਅਹਿਮੀਅਤ ਦੇ ਰਿਹਾ ਹੈ।
ਰੂਬੀਓ ਨੇ ‘ਕੁਆਡ’ ਦੇ ਵਿਦੇਸ਼ ਮੰਤਰੀਆਂ ਦੀ ਬੈਠਕ ਤੋਂ ਫੌਰੀ ਮਗਰੋਂ ਵਿਦੇਸ਼ ਮੰਤਰਾਲੇ ਦੇ ‘ਫੌਗੀ ਬੌਟਮ’ ਹੈੱਡਕੁਆਰਟਰ ਵਿਚ ਜੈਸ਼ੰਕਰ ਨਾਲ ਬੈਠਕ ਕੀਤੀ। ਵਿਦੇਸ਼ੀ ਮੰਤਰਾਲੇ ਦੀ ਤਰਜਮਾਨ ਟੈਮੀ ਬਰੂਸ ਨੇ ਇਕ ਬਿਆਨ ਵਿਚ ਕਿਹਾ, ‘‘ਰੂਬੀਓ ਨੇ ਭਾਰਤ ਨਾਲ ਆਰਥਿਕ ਰਿਸ਼ਤਿਆਂ ਨੂੰ ਅੱਗੇ ਵਧਾਉਣ ਤੇ ਗੈਰਕਾਨੂੰਨੀ ਪਰਵਾਸ ਨਾਲ ਜੁੜੇ ਮੁੱਦੇ ਹੱਲ ਕਰਨ ਦੀ ਟਰੰਪ ਪ੍ਰਸ਼ਾਸਨ ਦੀ ਇੱਛਾ ’ਤੇ ਜ਼ੋਰ ਦਿੱਤਾ ਹੈ।’’ ਤਰਜਮਾਨ ਨੇ ਕਿਹਾ ਕਿ ਦੋਵਾਂ ਆਗੂਆਂ ਨੇ ਅਮਰੀਕਾ-ਭਾਰਤ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਦੇ ਨਾਲ ਨਾਲ ਉਭਰਦੀਆਂ ਤਕਨੀਕਾਂ, ਰੱਖਿਆ ਸਹਿਯੋਗ, ਊਰਜਾ ਅਤੇ ਖੁੱਲ੍ਹੇ ਤੇ ਆਜ਼ਾਦ ਹਿੰਦ ਪ੍ਰਸ਼ਾਂਤ ਖਿੱਤੇ ਨੂੰ ਅੱਗੇ ਵਧਾਉਣ ਸਣੇ ਵੱਖ ਵੱਖ ਮਸਲਿਆਂ ’ਤੇ ਚਰਚਾ ਕੀਤੀ। ਉਧਰ ਜੈਸ਼ੰਕਰ ਨੇ ਕਿਹਾ, ‘‘ਬੈਠਕ ਦੌਰਾਨ ਵਿਆਪਕ ਦੁਵੱਲੀ ਭਾਈਵਾਲੀ ਦੀ ਸਮੀਖਿਆ ਕੀਤੀ ਗਈ, ਜਿਸ ਦੇ ਰੂਬੀਓ ਮਜ਼ਬੂਤ ਸਮਰਥਕ ਰਹੇ ਹਨ। ਵੱਖ-ਵੱਖ ਖੇਤਰੀ ਅਤੇ ਆਲਮੀ ਮੁੱਦਿਆਂ ’ਤੇ ਵੀ ਵਿਚਾਰ ਸਾਂਝੇ ਕੀਤੇ। ਦੋਵਾਂ ਦੇਸ਼ਾਂ ਵਿਚਾਲੇ ਰਣਨੀਤਕ ਸਹਿਯੋਗ ਨੂੰ ਅੱਗੇ ਵਧਾਉਣ ਲਈ ਉਨ੍ਹਾਂ ਨਾਲ ਮਿਲ ਕੇ ਕੰਮ ਕਰਨ ਦੀ ਉਮੀਦ ਹੈ।’’ ਜੈਸ਼ੰਕਰ, ਟਰੰਪ ਦੇ ਸਹੁੰ ਚੁੱਕ ਸਮਾਗਮ ’ਚ ਸ਼ਾਮਲ ਹੋਣ ਲਈ ਅਮਰੀਕੀ ਸਰਕਾਰ ਦੇ ਸੱਦੇ ’ਤੇ ਇੱਥੇ ਆਏ ਹਨ। ਟਰੰਪ ਨੇ ਸੋਮਵਾਰ ਨੂੰ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ ਹੈ।







