Radio Haanji Podcast
Radio Haanji 1674 AM — Australia's premier Punjabi radio station and podcast network. Serving the Punjabi community across Australia and worldwide with news, entertainment, culture, and community content entirely in Punjabi.
Episodes

Jan 23, 2025
Jan 23, 2025
1hr 6 min
ਪ੍ਰਯਾਗਰਾਜ ਵਿੱਚ ਸ਼ੁਰੂ ਹੋਇਆ ਦੁਨੀਆ ਦਾ ਸਭ ਤੋਂ ਵੱਡਾ ਧਾਰਮਿਕ ਇੱਕਠ ਮਹਾਕੁੰਭ ਮੇਲਾ 2025 ਸਿਰਫ਼ ਆਸਥਾ ਦਾ ਹੀ ਸੰਗਮ ਨਹੀਂ ਹੈ, ਬਲਕਿ ਉੱਤਰ ਪ੍ਰਦੇਸ਼ ਸਰਕਾਰ ਦੀ ਪ੍ਰਸ਼ਾਸਨਿਕ ਸਮਰੱਥਾ ਦਾ ਵੀ ਇਮਤਿਹਾਨ ਹੈ। ਇਹ ਮੇਲਾ 13 ਜਨਵਰੀ ਤੋਂ ਸ਼ੁਰੂ ਹੋ ਕੇ ਮਹਾਸ਼ਿਵਰਾਤਰੀ ਵਾਲੇ ਦਿਨ 26 ਫਰਵਰੀ ਨੂੰ ਸਮਾਪਤ ਹੋਵੇਗਾ। ਜਾਣੋ ਮਹਾਕੁੰਭ ਦਾ ਇਤਿਹਾਸ, ਆਯੋਜਨ ਦੀ ਤਿਆਰੀਆਂ , ਅਖਾੜੇ ਅਤੇ ਉਹਨਾਂ ਦਾ ਸਿੱਖੀ ਨਾਲ ਸੰਬੰਧ।

Jan 23, 2025
Jan 23, 2025
16 min
Stay connected with everything happening in Australia with Australia News on Radio Haanji, Australia’s #1 Indian radio station. Presented in Punjabi by the charismatic Ranjodh Singh, this segment keeps you informed about major headlines, local stories, and the issues that matter most to you. Whether it’s national updates or community news, we bring you accurate and timely coverage every day.

Jan 23, 2025
Jan 23, 2025
37 min
ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ

Jan 22, 2025
Jan 22, 2025
15 min
ਤੁਰਕੀ ਦੇ ਉੱਤਰੀ-ਪੱਛਮੀ ਬੋਲੂ ਸੂਬੇ ਵਿੱਚ ਕਾਰਤਲਕਾਇਆ ਸਕੀ ਰਿਜੋਰਟ ਵਿੱਚ ਭਿਆਨਕ ਅੱਗ ਲੱਗਣ ਕਾਰਨ 76 ਲੋਕਾਂ ਦੀ ਮੌਤ ਤੋਂ ਬਾਅਦ ਨੌਂ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਸਿਨਹੂਆ ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ ਮੰਗਲਵਾਰ ਨੂੰ ਘਟਨਾ ਵਾਲੀ ਥਾਂ ‘ਤੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਯੇਰਲਿਕਾਇਆ ਨੇ ਕਿਹਾ ਕਿ ਹੁਣ ਸਾਈਟ ’ਤੇ ਖੋਜ ਅਤੇ ਬਚਾਅ ਕਾਰਜ ਪੂਰੇ ਹੋ ਗਏ ਹਨ। ਹਿਰਾਸਤ ਵਿੱਚ ਲਏ ਗਏ ਵਿਅਕਤੀਆਂ ਵਿੱਚ ਹੋਟਲ ਮਾਲਕ ਵੀ ਸ਼ਾਮਲ ਹੈ।

Jan 22, 2025
Jan 22, 2025
20 min
ਅਕਾਲੀ ਸੁਧਾਰ ਲਹਿਰ ਦੇ ਕਨਵੀਨਰ ਰਹੇ ਗੁਰਪ੍ਰਤਾਪ ਸਿੰਘ ਵਡਾਲਾ ਹਲਕੇ ਦੇ ਪਿੰਡ ਠੀਕਰੀਵਾਲਾ ਪਹੁੰਚੇ। ਇਸ ਮੌਕੇ ਉਨ੍ਹਾਂ ਸੁਖਬੀਰ ਸਿੰਘ ਬਾਦਲ ਸਣੇ ਅਕਾਲੀ ਲੀਡਰਸ਼ਿਪ ਖ਼ਿਲਾਫ਼ ਨਿਸ਼ਾਨੇ ਸੇਧੇ। ਸਾਬਕਾ ਵਿਧਾਇਕ ਵਡਾਲਾ ਨੇ ਕਿਹਾ ਕਿ ਅਕਾਲੀ ਲੀਡਰਸ਼ਿਪ ਅਤੇ ਸੁਖਬੀਰ ਬਾਦਲ ਮਨਮਰਜ਼ੀ ਕਰਕੇ ਭਰਤੀ ਮੁਹਿੰਮ ਚਲਾ ਰਹੇ ਹਨ, ਜੋ ਅਕਾਲ ਤਖ਼ਤ ਦੇ ਹੁਕਮਾਂ ਦੀ ਉਲੰਘਣਾ ਹੈ। ਜੇ ਸੁਖਬੀਰ ਬਾਦਲ ਅਕਾਲ ਤਖ਼ਤ ਤੋਂ ਆਏ ਹੁਕਮ ਮੰਨ ਕੇ ਕਮੇਟੀ ਦੇ ਫ਼ੈਸਲੇ ਅਨੁਸਾਰ ਚੱਲਣ ਤਾਂ ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ਵਧੇਗਾ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਵੱਲੋਂ ਬਣਾਈ ਕਮੇਟੀ ਦੀ ਅਗਵਾਈ ਵਿੱਚ ਹੀ ਅਕਾਲੀ ਦਲ ਦੀ ਭਰਤੀ ਮੁਹਿੰਮ ਚਲਾਈ ਜਾਣੀ ਚਾਹੀਦੀ ਹੈ।

Jan 21, 2025
Jan 21, 2025
20 min
Melbourne ਦੇ Southwest ਇਲਾਕੇ ਦੇ ਇੱਕ ਗਰਾਉਂਡ ਵਿੱਚ ਪੰਜਾਬੀ ਮੂਲ ਦੇ ਆਸਟ੍ਰੇਲੀਆਈ ਨਾਗਰਿਕ ਦੀ ਮੌਤ ਦੀ ਖ਼ਬਰ ਨੇ ਭਾਈਚਾਰੇ ਵਿੱਚ ਸੋਗ ਦੀ ਲਹਿਰ ਫੈਲਾਅ ਦਿੱਤੀ।
ਵਿਕਟੋਰੀਆ ਪੁਲਿਸ ਨੂੰ ਮੰਗਲਵਾਰ ਤੜਕੇ ਸੂਚਨਾ ਮਿਲੀ ਕਿ Werribee ਤੋਂ ਤਕਰੀਬਨ 10 ਕੁ ਕਿਲੋਮੀਟਰ ਦੂਰ Mambourin ਨਾਮ ਦੇ ਸਬ-ਅਰਬ ਵਿੱਚ Elementary Rd 'ਤੇ ਇੱਕ ਪ੍ਰਾਇਮਰੀ ਸਕੂਲ ਕੋਲ 36 ਸਾਲਾਂ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ।
ਮ੍ਰਿਤਕ ਦੀ ਪਛਾਣ ਅਨਮੋਲ ਬਾਜਵਾ ਦੇ ਰੂਪ ਵਿੱਚ ਹੋਈ ਹੈ। ਬਹਿਰਹਾਲ 3 ਅਤੇ 6 ਸਾਲ ਦੇ ਦੋ ਛੋਟੇ ਬੱਚਿਆਂ ਦੇ ਪਿਤਾ ਅਨਮੋਲ ਦੇ ਮਾਮਲੇ ਵਿੱਚ ਪੁਲਿਸ ਵਧੇਰੇ ਪੜਤਾਲ ਕਰ ਰਹੀ ਹੈ। ਇਸ ਕੇਸ ਵਿੱਚ ਇੱਕ ਵਿਅਕਤੀ ਵਿਕਟੋਰੀਆ ਪੁਲਿਸ ਦੁਆਰਾ ਗ੍ਰਿਫਤਾਰ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ ਅਨਮੋਲ ਦੇ ਸਿਰ ਵਿੱਚ ਸੱਟ ਮਾਰੀ ਗਈ ਦੱਸੀ ਜਾ ਰਹੀ ਹੈ।
The Age ਦੀ ਖ਼ਬਰ ਮੁਤਾਬਕ ਅਨਮੋਲ 15 ਸਾਲ ਪਹਿਲਾਂ ਪੰਜਾਬ ਤੋਂ ਆਸਟ੍ਰੇਲੀਆ ਚੰਗੇ ਭਵਿੱਖ ਦੇ ਸੁਫਨੇ ਲੈ ਕੇ ਆਇਆ ਸੀ ਅਤੇ ਹੁਣ ਸਾਰਾ ਪਰਿਵਾਰ ਬਿਖਰ ਗਿਆ ਹੈ।

Jan 21, 2025
Jan 21, 2025
13 min
ਮਨਸੁੱਖ ਸਿੰਘ ਲਈ ਪੂਰੇ ਨਿਊ ਸਾਊਥ ਵੇਲਜ਼ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਨਾ ਆਪਣੇ-ਆਪ ਵਿੱਚ ਇੱਕ ਵੱਡੀ ਤੇ ਮਾਣ ਵਾਲੀ ਗੱਲ ਹੈ ਜਿਸਦਾ ਸਿਹਰਾ ਉਹ ਆਪਣੇ ਮਾਪਿਆਂ ਅਤੇ ਅਧਿਆਪਕਾਂ ਨੂੰ ਦਿੰਦਾ ਹੈ। ਆਸਟ੍ਰੇਲੀਆ ਦਾ ਜੰਮਪਲ ਇਹ ਨੌਜਵਾਨ ਸਿਖਿਆ ਖੇਤਰ ਵਿੱਚ ਡਿਗਰੀ ਹਾਸਿਲ ਕਰਕੇ ਕਿਸੇ ਵਿਦਿਅਕ ਅਦਾਰੇ ਦੀ ਅਗਵਾਈ ਕਰਨਾ ਚਾਹੁੰਦਾ ਹੈ। ਪੌਂਡਜ਼ ਹਾਈ ਸਕੂਲ ਦੇ ਵਿਦਿਆਰਥੀ ਰਹਿ ਚੁੱਕੇ ਮਨਸੁੱਖ ਦੀ ਮਾਂ ਪਰਮਜੀਤ ਕੌਰ ਖੁਦ ਵੀ ਇੱਕ ਅਧਿਆਪਕ ਹਨ। ਰੇਡੀਓ ਹਾਂਜੀ ਹੋਸਟ ਪ੍ਰੀਤਇੰਦਰ ਗਰੇਵਾਲ ਨੇ ਇਸ ਇੰਟਰਵਿਊ ਦੌਰਾਨ ਮਨਸੁੱਖ ਤੋਂ ਪੰਜਾਬੀ ਇਮਤਿਹਾਨ ਦੀ ਤਿਆਰੀ ਅਤੇ ਇਸਦੇ ਅੰਕਾਂ ਦਾ ਅੱਗੇ ਚੱਲਕੇ ਕੀ ਫਾਇਦਾ ਹੋ ਸਕਦਾ ਹੈ, ਸਬੰਧੀ ਸਵਾਲ ਵੀ ਪੁੱਛੇ। ਹੋਰ ਵੇਰਵੇ ਲਈ ਇਹ ਇੰਟਰਵਿਊ ਸੁਣੋ...

Jan 21, 2025
Jan 21, 2025
33 min
ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ

Jan 19, 2025
Jan 19, 2025
8 min
Haanji Rishte ਵਿੱਚ ਅਸੀਂ ਤੁਹਾਡੇ ਵੱਲੋਂ ਭੇਜੇ ਗਏ ਰਿਸ਼ਤਿਆਂ ਦੀ ਜਾਣਕਾਰੀ ਆਪਣੇ ਸੁਨਣ ਵਾਲਿਆਂ ਨਾਲ ਸਾਂਝੀ ਕਰਦੇ ਹਾਂ, ਰੇਡੀਓ ਹਾਂਜੀ ਕਿਸੇ ਵੀ ਤਰਾਂ ਦੀ Match Making ਨਹੀਂ ਕਰਦਾ, ਅਤੇ ਨਾ ਹੀ ਕੋਈ ਜਾਣਕਾਰੀ ਜਨਤਕ ਤੌਰ ਤੇ ਕਿਸੇ ਨਾਲ ਸਾਂਝੀ ਕਰਦਾ ਹੈ, ਅਸੀਂ ਸਿਰਫ਼ ਤੁਹਾਡੇ ਵੱਲੋਂ ਭੇਜੀ ਗਈ ਜਾਣਕਾਰੀ ਦੂਜਿਆਂ ਨਾਲ ਸਾਂਝੀ ਕਰਨ ਦਾ ਮਾਧਿਅਮ ਹਾਂ...

Jan 19, 2025
Jan 19, 2025
29 min
ਕੇਂਦਰ ਸਰਕਾਰ ਨੇ ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ-ਮਜ਼ਦੂਰ ਮੋਰਚਾ ਨੂੰ 14 ਫਰਵਰੀ ਨੂੰ ਗੱਲਬਾਤ ਲਈ ਸੱਦਾ ਦਿੱਤਾ। ਇਸ ਦੇ ਨਾਲ ਹੀ, ਜਗਜੀਤ ਸਿੰਘ ਡੱਲੇਵਾਲ ਇਲਾਜ ਕਰਵਾਉਣ ਲਈ ਰਾਜ਼ੀ ਹੋ ਗਏ। ਉਨ੍ਹਾਂ ਨੇ ਐਲਾਨ ਕੀਤਾ ਸੀ ਕਿ ਉਹ ਐੱਮਐੱਸਪੀ ਸਮੇਤ ਹੋਰ 12 ਮੰਗਾਂ ਮੰਨੇ ਜਾਣ ਤੱਕ ਮਰਨ ਵਰਤ ਜਾਰੀ ਰੱਖਣਗੇ। ਅੱਜ ਉਹ ਆਪਣੇ ਮਰਨ ਵਰਤ ਦੇ 55ਵੇਂ ਦਿਨ 'ਤੇ ਪਹੁੰਚ ਗਏ ਹਨ। ਡੱਲੇਵਾਲ ਨੇ ਗੱਲਬਾਤ ਦੇ ਸੱਦੇ ’ਤੇ ਤਸੱਲੀ ਪ੍ਰਗਟਾਈ, ਪਰ ਇਹ ਵੀ ਕਿਹਾ ਕਿ ਮਰਨ ਵਰਤ ਤੋੜਨ ਦਾ ਫ਼ੈਸਲਾ ਗੱਲਬਾਤ ਦੇ ਨਤੀਜੇ ’ਤੇ ਨਿਰਭਰ ਕਰੇਗਾ।
ਡੱਲੇਵਾਲ ਦੇ ਇਲਾਜ ਲਈ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਮੈਡੀਕਲ ਬੋਰਡ ਨੇ ਉਚ ਪੱਧਰੀ ਡਾਕਟਰਾਂ ਦੀ ਟੀਮ ਬਣਾਈ। ਸ਼ਨਿਚਰਵਾਰ ਰਾਤ ਨੂੰ ਇਲਾਜ ਸ਼ੁਰੂ ਹੋ ਗਿਆ। ਡੱਲੇਵਾਲ ਦਾ ਇਲਾਜ ਸ਼ੁਰੂ ਹੋਣ 'ਤੇ ਕਿਸਾਨਾਂ ਨੇ ਜਸ਼ਨ ਮਨਾਇਆ ਅਤੇ ਨਾਅਰੇਬਾਜ਼ੀ ਕੀਤੀ। ਅੱਜ ਡੀਆਈਜੀ ਮਨਦੀਪ ਸਿੱਧੂ ਅਤੇ ਐੱਸਐੱਸਪੀ ਡਾ. ਨਾਨਕ ਸਿੰਘ ਸਮੇਤ ਹੋਰ ਅਧਿਕਾਰੀਆਂ ਨੇ ਡੱਲੇਵਾਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ।







