Radio Haanji Podcast
Radio Haanji 1674 AM — Australia's premier Punjabi radio station and podcast network. Serving the Punjabi community across Australia and worldwide with news, entertainment, culture, and community content entirely in Punjabi.
Episodes

Jan 16, 2025
Jan 16, 2025
37 min
ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ

Jan 15, 2025
Jan 15, 2025
25 min
ਮਰਨ ਵਰਤ ਉਪਰ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਗੰਭੀਰ ਹਾਲਤ ਦੇ ਬਾਵਜੂਦ ਕੇਂਦਰ ਸਰਕਾਰ ਵੱਲੋਂ ਚੁੱਪ ਵੱਟਣ ਤੋਂ ਖਫ਼ਾ 111 ਹੋਰ ਕਿਸਾਨਾਂ ਨੇ ਅੱਜ ਸਮੂਹਿਕ ਤੌਰ ’ਤੇ ਮਰਨ ਵਰਤ ਸ਼ੁਰੂ ਕਰਦਿਆਂ ਢਾਬੀ ਗੁੱਜਰਾਂ ਬਾਰਡਰ ’ਤੇ ਹਰਿਆਣਾ ਵਾਲੇ ਪਾਸੇ ਤੰਬੂ ਗੱਡ ਲਏ। ਫੌਜੀ ਸੁਖਜੀਤ ਸਿੰਘ ਹਰਦੋਝੰਡੇ ਦੀ ਅਗਵਾਈ ਹੇਠ ਮਰਨ ਵਰਤ ’ਤੇ ਬੈਠੇ ਕਿਸਾਨਾਂ ਨੇ ਕਾਲੀਆਂ ਪੱਟੀਆਂ ਬੰਨ੍ਹੀਆਂ ਹੋਈਆਂ ਹਨ ਅਤੇ ਉਨ੍ਹਾਂ ਦੀਆਂ ਲੋਈਆਂ ਵੀ ਕਾਲੀਆਂ ਹਨ। ਹਰਿਆਣਾ ਪੁਲੀਸ ਨੇ ਆਪਣੇ ਇਲਾਕੇ ’ਚ ਧਾਰਾ 163 ਲੱਗੀ ਹੋਣ ਕਰਕੇ ਪ੍ਰਦਰਸ਼ਨ ਨਾ ਕਰਨ ਦੀ ਦਲੀਲ ਦਿੱਤੀ ਪਰ ਜਾਪ ਕਰ ਰਹੇ ਕਿਸਾਨ ਉਥੇ ਡਟ ਕੇ ਬੈਠ ਗਏ। ਮਰਨ ਵਰਤ ’ਤੇ ਬੈਠੇ ਕਿਸਾਨਾਂ ਦੀ ਅਗਵਾਈ ਕਰਨ ਵਾਲੇ ਆਗੂਆਂ ਨੇ ਕਿਹਾ ਕਿ ਪੁਲੀਸ ਉਨ੍ਹਾਂ ’ਤੇ ਭਾਵੇਂ ਗੋਲੀਆਂ ਚਲਾਏ ਜਾਂ ਗ੍ਰਿਫ਼ਤਾਰ ਕਰ ਲਵੇ ਪਰ ਉਹ ਇਥੇ ਹੀ ਬੈਠਣਗੇ।

Jan 15, 2025
Jan 15, 2025
15 min
ਦੱਖਣੀ ਕੋਰੀਆ ’ਚ ਮਹਾਦੋਸ਼ ਦਾ ਸਾਹਮਣਾ ਕਰ ਰਹੇ ਰਾਸ਼ਟਰਪਤੀ ਯੂਨ ਸੁਕ ਯਿਓਲ ਨੂੰ ਅੱਜ ਸਵੇਰੇ ਰਾਸ਼ਟਰਪਤੀ ਕੰਪਲੈਕਸ ’ਚੋਂ ਹਿਰਾਸਤ ’ਚ ਲੈ ਲਿਆ ਗਿਆ। ਯੂਨ ਨੇ ਦਾਅਵਾ ਕੀਤਾ ਕਿ ਭ੍ਰਿਸ਼ਟਾਚਾਰ ਵਿਰੋਧੀ ਏਜੰਸੀ ਕੋਲ ਉਨ੍ਹਾਂ ’ਤੇ ਲੱਗੇ ਦੋਸ਼ਾਂ ਦੀ ਜਾਂਚ ਕਰਨ ਦਾ ਅਧਿਕਾਰ ਨਹੀਂ ਹੈ ਪਰ ਉਹ ਹਿੰਸਾ ਰੋਕਣ ਲਈ ਹੁਕਮਾਂ ਦੀ ਪਾਲਣਾ ਕਰ ਰਹੇ ਹਨ। ਯੂਨ ਨੇ ਭ੍ਰਿਸ਼ਟਾਚਾਰ ਵਿਰੋਧੀ ਏਜੰਸੀ ਦੇ ਦਫ਼ਤਰ ਲਿਜਾਏ ਜਾਣ ਤੋਂ ਪਹਿਲਾਂ ਰਿਕਾਰਡ ਕੀਤੇ ਗਏ ਵੀਡੀਓ ਸੁਨੇਹੇ ’ਚ ਕਿਹਾ, ‘‘ਇਸ ਦੇਸ਼ ’ਚ ਕਾਨੂੰਨ ਦਾ ਸ਼ਾਸਨ ਪੂਰੀ ਤਰ੍ਹਾਂ ਢਹਿ-ਢੇਰੀ ਹੋ ਗਿਆ ਹੈ।’’

Jan 15, 2025
Jan 15, 2025
14 min
Stay connected with everything happening in Australia with Australia News on Radio Haanji, Australia’s #1 Indian radio station. Presented in Punjabi by the charismatic Ranjodh Singh, this segment keeps you informed about major headlines, local stories, and the issues that matter most to you. Whether it’s national updates or community news, we bring you accurate and timely coverage every day.

Jan 15, 2025
Jan 15, 2025
1hr 21 min
ਹਾਂਜੀ ਮੈਲਬੌਰਨ ਦੇ ਇਸ ਹਿੱਸੇ ਵਿੱਚ ਦੁਨੀਆ ਦੇ ਸਭ ਤੋਂ ਵੱਡੇ ਧਾਰਮਿਕ ਇਕੱਠ 'ਮਹਾਂਕੁੰਭ ਮੇਲੇ' ਦਾ ਜ਼ਿਕਰ ਹੋਵੇਗਾ ਜੋ ਉੱਤਰ ਪ੍ਰਦੇਸ਼ ਦੇ ਸ਼ਹਿਰ ਪ੍ਰਯਾਗਰਾਜ ਵਿੱਚ 13 ਜਨਵਰੀ ਤੋਂ ਸ਼ੁਰੂ ਹੋ ਗਿਆ ਹੈ। ਇਸ ਵਾਰ ਮਹਾਂਕੁੰਭ ਵਿੱਚ 40 ਕਰੋੜ ਲੋਕਾਂ ਦੇ ਆਉਣ ਦੀ ਉਮੀਦ ਹੈ। ਸੋਮਵਾਰ ਤੋਂ ਸ਼ੁਰੂ ਹੋਏ ਇਸ ਮਹਾਂਕੁੰਭ ਵਿੱਚ ਦੇਸ਼-ਦੇਸ਼ਾਂਤਰ ਤੋਂ ਲੋਕ ਪਹੁੰਚ ਰਹੇ ਹਨ। ਇਹ ਮੇਲਾ ਜੋ ਉੱਤਰ ਪ੍ਰਦੇਸ਼ ਸਰਕਾਰ ਦੀ ਪ੍ਰਸ਼ਾਸਨਿਕ ਸਮਰੱਥਾ ਦਾ ਵੀ ਇਮਤਿਹਾਨ ਹੈ, ਤੋਂ 25 ਹਜ਼ਾਰ ਕਰੋੜ ਰੁਪਏ ਦਾ ਮਾਲੀਆ ਪੈਦਾ ਹੋਵੇਗਾ ਅਤੇ ਇਸ ਨਾਲ ਸੂਬੇ ਦੀ ਆਰਥਿਕਤਾ ‘ਤੇ 2 ਲੱਖ ਕਰੋੜ ਰੁਪਏ ਦਾ ਪ੍ਰਭਾਵ ਪਵੇਗਾ। ਪੇਸ਼ ਹੈ ਇਸ ਸਬੰਧੀ ਰੇਡੀਓ ਹੋਸਟ ਰਣਜੋਧ ਸਿੰਘ ਅਤੇ ਪ੍ਰੀਤਇੰਦਰ ਗਰੇਵਾਲ ਦੀ ਇਹ ਵਿਚਾਰ-ਚਰਚਾ.....

Jan 15, 2025
Jan 15, 2025
10 min
ਸਾਲ 2025 ਦੀਆਂ safest airline ਸੇਵਾਵਾਂ ਦੀ ਸੂਚੀ ਵਿੱਚ Air NewZealand ਨੂੰ ਪਹਿਲਾ ਸਥਾਨ ਦਿੱਤਾ ਗਿਆ ਹੈ ਅਤੇ ਆਸਟ੍ਰੇਲੀਆ ਦੀ ਸਭ ਤੋਂ ਵੱਡੀ ਹਵਾਈ ਉਡਾਣ ਕੰਪਨੀ Qantas ਨੂੰ ਦੂਸਰਾ ਸਥਾਨ ਮਿਲਿਆ ਹੈ। ਪਰ ਜਦੋਂ safety ਦੀ ਗੱਲ ਆਉਂਦੀ ਹੈ ਤਾਂ Qantas ਕੋਲ ਪੁਰਾਣੇ ਹੋ ਚੁੱਕੇ ਜਹਾਜ਼ਾਂ ਦਾ ਇੱਕ ਵੱਡਾ fleet ਹੈ, ਜੋ ਚਿੰਤਾ ਦਾ ਵਿਸ਼ਾ ਹੈ

Jan 15, 2025
Jan 15, 2025
33 min
ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ

Jan 14, 2025
Jan 14, 2025
23 min
ਭਾਈ ਅੰਮ੍ਰਿਤਪਾਲ ਸਿੰਘ ਦੀ ਟੀਮ ਵੱਲੋਂ ਮੇਲਾ ਮਾਘੀ ਮੌਕੇ ਕੀਤੀ ਗਈ ਕਾਨਫਰੰਸ ਦੌਰਾਨ ਸਟੇਜ ਤੋਂ 15 ਨੁਕਾਤੀ ਮਤਾ ਪਾਸ ਕਰਦਿਆਂ ਨਵੀਂ ਸੂਬਾਈ ਪਾਰਟੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਬਣਾਉਣ ਦਾ ਐਲਾਨ ਕੀਤਾ ਗਿਆ। ਇਹ ਕਾਨਫਰੰਸ ਬਠਿੰਡਾ ਰੋਡ ਉਪਰ ਰਿਜ਼ੋਰਟਸ ’ਚ ਹੋਈ ਜਿਸ ਵਿੱਚ ਵੱਡੀ ਗਿਣਤੀ ਲੋਕਾਂ ਨੇ ਹਿੱਸਾ ਲਿਆ। ਸਟੇਜ ਤੋਂ ਫਰੀਦਕੋਟ ਤੋਂ ਲੋਕ ਸਭਾ ਮੈਂਬਰ ਸਰਬਜੀਤ ਸਿੰਘ ਖਾਲਸਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਸੰਬੋਧਨ ਕੀਤਾ। ਇਸ ਦੌਰਾਨ ਡਿਬਰੂਗੜ੍ਹ ਜੇਲ੍ਹ ’ਚ ਬੰਦ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਸੰਗਤ ਲਈ ਭੇਜਿਆ ਗਿਆ ਸੁਨੇਹਾ ਵੀ ਸਟੇਜ ਤੋਂ ਪੜ੍ਹਿਆ ਗਿਆ।

Jan 14, 2025
Jan 14, 2025
15 min
ਕਤਰ ਦਾ ਕਹਿਣਾ ਹੈ ਕਿ ਇਜ਼ਰਾਈਲ ਅਤੇ ਹਮਾਸ ਗਾਜ਼ਾ ਵਿੱਚ ਜੰਗਬੰਦੀ ਅਤੇ ਬੰਦੀਆਂ ਦੀ ਰਿਹਾਈ ਬਾਰੇ ਸਹਿਮਤੀ ਦੇ ‘ਸਭ ਤੋਂ ਕਰੀਬ’ ਪਹੁੰਚ ਗਏ ਹਨ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਮਾਜਿਦ ਅਲ-ਅੰਸਾਰੀ ਨੇ ਅੱਜ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਵਿੱਚ ਕਿਹਾ ਕਿ ਜਾਰੀ ਗੱਲਬਾਤ ਹਾਂ ਪੱਖੀ ਹੈ। ਹਾਲਾਂਕਿ, ਉਨ੍ਹਾਂ ਨੇ ਸੰਵੇਦਨਸ਼ੀਲ ਗੱਲਬਾਤ ਦੇ ਵੇਰਵੇ ਦੇਣ ਤੋਂ ਇਨਕਾਰ ਕਰ ਦਿੱਤਾ। ਕਤਰ ਹਮਾਸ ਨਾਲ ਇੱਕ ਸਾਲ ਤੋਂ ਵੱਧ ਸਮੇਂ ਤੋਂ ਜਾਰੀ ਅਸਿੱਧੇ ਤੌਰ ’ਤੇ ਗੱਲਬਾਤ ਵਿੱਚ ਇੱਕ ਅਹਿਮ ਵਿਚੋਲੀਆ ਰਿਹਾ ਹੈ ਅਤੇ ਇਸ ਸਮੇਂ ਗੱਲਬਾਤ ਦੀ ਮੇਜ਼ਬਾਨੀ ਕਰ ਰਿਹਾ ਹੈ। ਗੱਲਬਾਤ ਵਿੱਚ ਸ਼ਾਮਲ ਦੋ ਅਧਿਕਾਰੀਆਂ ਨੇ ਦੱਸਿਆ ਕਿ ਹਮਾਸ ਨੇ ਗਾਜ਼ਾ ਪੱਟੀ ਵਿੱਚ ਜੰਗਬੰਦੀ ਅਤੇ ਦਰਜਨਾਂ ਬੰਦੀਆਂ ਦੀ ਰਿਹਾਈ ਲਈ ਇੱਕ ਖਰੜਾ ਸਮਝੌਤੇ ਨੂੰ ਸਵੀਕਾਰ ਕਰ ਲਿਆ ਹੈ।

Jan 14, 2025
Jan 14, 2025
20 min