Radio Haanji Podcast

Radio Haanji 1674 AM — Australia's premier Punjabi radio station and podcast network. Serving the Punjabi community across Australia and worldwide with news, entertainment, culture, and community content entirely in Punjabi.

Episodes

Oct 18, 2024

29 min

ਫਿਲਮ ਗੋਰਿਆਂ ਦੇ ਨਾਲ ਲਗਦੀ ਜ਼ਮੀਨ ਜੱਟ ਦੀ ਦੇ ਅਦਾਕਾਰ ਅਰਮਾਨ ਬੇਦਿਲ ਅਤੇ ਅਦਾਕਾਰਾ ਪ੍ਰੀਤ ਔਜਲਾ ਨਾਲ ਹੋਈ ਖਾਸ ਮੁਲਾਕਾਤ ਵਿੱਚ ਉਹਨਾਂ ਦੀ ਨਵੀਂ ਆਉਣਵਾਲੀ ਫਿਲਮ ਬਾਰੇ ਗੱਲਬਾਤ ਕੀਤੀ ਅਤੇ ਕੀ ਕੁੱਝ ਖਾਸ ਵੇਖਣ ਨੂੰ ਮਿਲ ਸਕਦਾ ਇਸ ਫਿਲਮ ਵਿੱਚ ਜਾਣਗੇ ਗੌਤਮ ਕਪਿਲ ਦੇ ਨਾਲ

Oct 17, 2024

24 min

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਗਏ ਅਸਤੀਫ਼ੇ ਨੂੰ ਨਾਮਨਜ਼ੂਰ ਕਰ ਦਿੱਤਾ ਹੈ ਅਤੇ ਉਨ੍ਹਾਂ ਨੂੰ ਪਹਿਲਾਂ ਵਾਂਗ ਹੀ ਸੇਵਾਵਾਂ ਜਾਰੀ ਰੱਖਣ ਲਈ ਅਪੀਲ ਕੀਤੀ ਹੈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ , ਡਾਕਟਰ ਦਲਜੀਤ ਸਿੰਘ ਚੀਮਾ ਤੇ ਹੋਰ ਆਗੂਆਂ ਨੇ ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲ ਕੇ ਵਾਪਰੇ ਸਮੁੱਚੇ ਘਟਨਾਕ੍ਰਮ ਵਾਸਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁਆਫ਼ੀ ਮੰਗੀ ਹੈ।

Oct 17, 2024

11 min

ਸੂਬੇ 'ਚ ਛੋਟੇ ਬੱਚਿਆਂ ਦਰਮਿਆਨ ਵਧ ਰਹੇ ਅਪਰਾਧ ਨੂੰ ਕੰਟਰੋਲ ਕਰਨ ਲਈ Northern Territory ਦੀ ਪਾਰਲੀਮੈਂਟ ਨੇ ਨਵਾਂ ਕਾਨੂੰਨ ਪਾਸ ਕੀਤਾ ਹੈ। ਹੁਣ ਸਟੇਟ ਵਿੱਚ 10 ਸਾਲ ਦੇ ਬੱਚੇ ਨੂੰ ਵੀ ਅੰਜਾਮ ਦਿੱਤੇ ਗਏ ਅਪਰਾਧ ਲਈ ਜੇਲ੍ਹ ਭੇਜਿਆ ਜਾ ਸਕੇਗਾ। ਸੂਬੇ ਦੀ ਮੁੱਖ ਮੰਤਰੀ Lia Finocchiaro ਨੇ ਕਿਹਾ ਕਿ ਇਹ ਲਾਜ਼ਮੀ ਹੈ,  ਕਿਉਂਕਿ 10-11 ਸਾਲ ਤੋਂ ਲੈ ਕੇ 17 ਸਾਲਾਂ ਤੱਕ ਦੀ ਉਮਰ ਦੇ ਬੱਚਿਆਂ ਨੇ ਸੂਬੇ ਵਿੱਚ ਪਿਛਲੇ ਕੁਝ ਸਾਲਾਂ ਦਰਮਿਆਨ ਚੋਰੀ, ਕਤਲ ਵਰਗੀਆਂ ਗੰਭੀਰ ਘਟਨਾਵਾਂ ਨੂੰ ਅੰਜਾਮ ਦਿੱਤਾ ਹੈ। Northern Territory 'ਚ ਇਸ ਤੋਂ ਪਹਿਲਾਂ criminal responsibility ਲਈ ਉਮਰ 12 ਸਾਲ ਸੀ। 

Oct 17, 2024

17 min


ਇਜ਼ਰਾਈਲ ਦੀ ਫੌਜ ਦਾ ਕਹਿਣਾ ਹੈ ਕਿ ਉਹ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਕੀ ਹਮਾਸ ਦੇ ਚੋਟੀ ਦੇ ਨੇਤਾ ਯਾਹਿਆ ਸਿਨਵਰ ਗਾਜ਼ਾ 'ਚ ਫੌਜੀ ਕਾਰਵਾਈ 'ਚ ਮਾਰਿਆ ਗਿਆ ਸੀ।ਗਾਜ਼ਾ ਦੇ ਸਿਹਤ ਮੰਤਰਾਲੇ ਦੇ ਅਨੁਸਾਰ, ਇੱਕ ਸਕੂਲ 'ਤੇ ਇਜ਼ਰਾਈਲੀ ਹਵਾਈ ਹਮਲੇ ਵਿੱਚ ਘੱਟੋ-ਘੱਟ 15 ਲੋਕ ਮਾਰੇ ਗਏ, ਜਿੱਥੇ ਵਿਸਥਾਪਿਤ ਫਲਸਤੀਨੀ ਸ਼ਰਨਾਰਥੀ ਸ਼ਰਨ ਲੈ ਰਹੇ ਸਨ।ਸਿਨਵਰ 7 ਅਕਤੂਬਰ, 2023 ਨੂੰ ਇਜ਼ਰਾਈਲ 'ਤੇ ਹਮਾਸ ਦੇ ਹਮਲੇ ਦੇ ਮੁੱਖ ਆਰਕੀਟੈਕਟਾਂ 'ਚੋਂ ਇੱਕ ਸੀ ਅਤੇ ਇਜ਼ਰਾਈਲ ਨੇ ਗਾਜ਼ਾ 'ਚ ਆਪਣੀ ਜਵਾਬੀ ਕਾਰਵਾਈ ਦੀ ਸ਼ੁਰੂਆਤ ਤੋਂ ਹੀ ਉਸਨੂੰ ਖਤਮ ਕਰਨ ਦੀ ਸਹੁੰ ਖਾਧੀ ਹੈ। ਯੁੱਧ ਦੌਰਾਨ, ਸਿਨਵਰ ਕਦੇ ਵੀ ਜਨਤਕ ਤੌਰ 'ਤੇ ਸਾਹਮਣੇ ਨਹੀਂ ਆਇਆ।
ਅਗਸਤ ਵਿੱਚ ਤਹਿਰਾਨ ਵਿੱਚ ਸਾਬਕਾ ਨੇਤਾ ਇਸਮਾਈਲ ਹਾਨੀਏ ਦੀ ਹੱਤਿਆ ਤੋਂ ਬਾਅਦ ਉਸਨੂੰ ਹਮਾਸ ਦਾ ਨੇਤਾ ਨਿਯੁਕਤ ਕੀਤਾ ਗਿਆ ਸੀ।
ਦੱਸ ਦੇਈਏ ਕਿ ਇਸ ਪੂਰੇ ਮਾਮਲੇ 'ਤੇ ਹਮਾਸ ਵੱਲੋਂ ਤੁਰੰਤ ਕੋਈ ਟਿੱਪਣੀ ਨਹੀਂ ਕੀਤੀ ਗਈ ਹੈ। ਜੇਕਰ ਸਿਨਵਰ ਦੀ ਮੌਤ ਦੀ ਪੁਸ਼ਟੀ ਹੋ ​​ਜਾਂਦੀ ਹੈ, ਤਾਂ ਇਹ ਇਜ਼ਰਾਈਲੀ ਫੌਜ ਅਤੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਲਈ ਇੱਕ ਵੱਡੀ ਸਫਲਤਾ ਹੋਵੇਗੀ।

Oct 17, 2024

43 min

ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ

Oct 17, 2024

29 min

ਸ਼੍ਰੀ ਅਕਾਲ ਤਖ਼ਤ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਖ਼ਿਲਾਫ਼ ਕੀਤੀ ਗਈ ਕਾਰਵਾਈ ਤੋਂ ਇੱਕ ਦਿਨ ਬਾਅਦ ਅੱਜ ਅਚਾਨਕ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ ਆਗੂ ਵਲਟੋਹਾ ਵੱਲੋਂ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਇਸ ਦੀ ਪੁਸ਼ਟੀ ਸ਼੍ਰੋਮਣੀ ਅਕਾਲੀ ਦਲ ਦਾ ਸੋਸ਼ਲ ਮੀਡੀਆ ਵਿੰਗ ਕਰ ਰਿਹਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਮਾਮਲੇ ’ਚ ਖਾਮੋਸ਼ ਹੈ ਅਤੇ ਅਜਿਹੀ ਸਥਿਤੀ ਵਿੱਚ ਉਹ ਤਖ਼ਤ ਦੇ ਜਥੇਦਾਰ ਦੀ ਸੇਵਾ ਨਹੀਂ ਕਰ ਸਕਦੇ। ਗਿਆਨੀ ਹਰਪ੍ਰੀਤ ਸਿੰਘ ਨੇ ਇਸ ਸਬੰਧੀ ਇੱਕ ਵੀਡੀਓ ਸੁਨੇਹਾ ਵੀ ਜਨਤਕ ਕੀਤਾ ਹੈ। ਉਨ੍ਹਾਂ ਗੱਲਬਾਤ ਕਰਨ ’ਤੇ ਅਸਤੀਫ਼ਾ ਦੇਣ ਸਬੰਧੀ ਵੀਡੀਓ ਸੁਨੇਹੇ ਦੀ ਪੁਸ਼ਟੀ ਕੀਤੀ ਹੈ। 

Oct 16, 2024

16 min

ਆਸਟ੍ਰੇਲੀਆ ਦੀ ਸਰਕਾਰ ਨੇ ਰੂਸ ਵਿਰੁੱਧ ਯੁੱਧ ਲਈ ਯੂਕ੍ਰੇਨ ਨੂੰ 49 ਅਮਰੀਕਾ ਵਿੱਚ ਬਣੇ M1A1 ਐਬਰਾਮਜ਼ ਟੈਂਕ ਭੇਜਣ ਦਾ ਐਲਾਨ ਕੀਤਾ ਹੈ। ਇਹ ਟੈਂਕ ਯੂਕ੍ਰੇਨੀ ਫੌਜ ਦੀ ਯੁੱਧ ਸ਼ਕਤੀ ਅਤੇ ਮੋਬਿਲਟੀ ਵਧਾਉਣਗੇ। ਰੱਖਿਆ ਮੰਤਰੀ ਪੈਟ ਕਾਨਰੌਇ ਨੇ ਕਿਹਾ ਕਿ ਆਸਟ੍ਰੇਲੀਆ ਯੂਕ੍ਰੇਨ ਦੇ ਨਾਲ ਮਜ਼ਬੂਤੀ ਨਾਲ ਖੜੀ ਹੈ, ਅਤੇ ਸਾਡੇ ਸਾਥੀ ਦੇਸ਼ ਵੀ ਇਸ ਸਹਿਯੋਗ 'ਚ ਸ਼ਾਮਲ ਹਨ।

Oct 16, 2024

23 min

ਨਾਈਜੀਰੀਆ 'ਚ ਪੈਟਰੋਲ ਟੈਂਕਰ ਪਲਟਣ ਅਤੇ ਫਟਣ ਨਾਲ 90 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਅਤੇ 50 ਹੋਰ ਜ਼ਖਮੀ ਹੋ ਗਏ। ਘਟਨਾ ਉਦੋਂ ਵਾਪਰੀ ਜਦੋਂ ਦਰਜਨਾਂ ਲੋਕ ਤੇਲ ਲੈਣ ਲਈ ਵਾਹਨ ਵੱਲ ਭੱਜੇ। ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।
 ਪੁਲਿਸ ਬੁਲਾਰੇ ਲਾਵਨ ਐਡਮ ਨੇ ਦੱਸਿਆ ਕਿ ਇਹ ਧਮਾਕਾ ਜਿਗਾਵਾ ਰਾਜ ਵਿੱਚ ਅੱਧੀ ਰਾਤ ਤੋਂ ਬਾਅਦ ਹੋਇਆ ਜਦੋਂ ਟੈਂਕਰ ਡਰਾਈਵਰ ਨੇ ਯੂਨੀਵਰਸਿਟੀ ਦੇ ਨੇੜੇ ਇੱਕ ਹਾਈਵੇਅ 'ਤੇ ਵਾਹਨ ਦਾ ਕੰਟਰੋਲ ਗੁਆ ਦਿੱਤਾ।  ਐਡਮ ਨੇ ਕਿਹਾ, "ਨਿਵਾਸੀ ਇੱਕ ਉਲਟੇ ਟੈਂਕਰ ਤੋਂ ਤੇਲ ਕੱਢ ਰਹੇ ਸਨ ਜਦੋਂ ਧਮਾਕਾ ਹੋਇਆ।" ਧਮਾਕੇ ਤੋਂ ਬਾਅਦ ਟੈਂਕਰ 'ਚ ਭਿਆਨਕ ਅੱਗ ਲੱਗ ਗਈ ਅਤੇ 94 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

Oct 16, 2024

37 min

ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ

Oct 16, 2024

12 min

ਦੁੱਖ-ਸੁੱਖ ਜ਼ਿੰਦਗੀ ਦਾ ਅਟੁੱਟ ਅੰਗ ਹਨ, ਜਿੰਨ੍ਹਾਂ ਚਿਰ ਇਨਸਾਨ ਜਿਉਂਦਾ ਹੈ ਕੁੱਝ ਨਾ ਕੁੱਝ ਚੰਗਾ ਮਾੜਾ ਉਸ ਨਾਲ ਵਾਪਰਨਾ ਹੀ ਹੈ, ਪਰ ਕਈ ਵਾਰੀ ਅਸੀਂ ਆਪਣੇ ਦੁੱਖਾਂ ਬਾਰੇ ਸੋਚ ਕੇ ਪ੍ਰੇਸ਼ਾਨ ਹੋ ਜਾਂਦੇ ਹਾਂ ਅਤੇ ਇਹ ਸੋਚਦੇ ਹਨ ਕਿ ਆਖ਼ਿਰ ਰੱਬ ਨੇ ਸਾਨੂੰ ਹੀ ਏਨੇ ਦੁੱਖ ਕਿਉਂ ਦਿੱਤੇ ਹਨ, ਦੁਨੀਆਂ ਚੰਗੀ ਭਲੀ ਹੈ, ਹਰ ਕੋਈ ਆਪਣੀ ਜ਼ਿੰਦਗੀ ਵਿੱਚ ਖੁਸ਼ ਹੈ ਸੁਖੀ ਹੈ ਅਤੇ ਇਹ ਗਿਲਾ ਸਾਨੂੰ ਜ਼ਿਆਦਾਤਰ ਰੱਬ ਨਾਲ ਹੀ ਹੁੰਦਾ ਹੈ, ਅਜਿਹੇ ਹੀ ਰੱਬ ਗਿਲੇ-ਸ਼ਿਕਵੇ ਅਤੇ ਅੱਗੋਂ ਰੱਬ ਦੇ ਬਹੁਤ ਸੋਹਣੇ ਜਵਾਬ ਦੀ ਕਹਾਣੀ ਹੈ ਅੱਜ ਦੀ ਕਹਾਣੀ, ਆਸ ਕਰਦੇ ਹਾਂ ਕਿ ਤੁਹਾਨੂੰ ਕਹਾਣੀ ਪਸੰਦ ਆਵੇਗੀ ਅਤੇ ਤੁਹਾਨੂੰ ਇਸ ਕਹਾਣੀ ਤੋਂ ਸਿੱਖਣ ਲਈ ਜਰੂਰ ਮਿਲੇਗਾ...

Copyright 2026 All rights reserved.

Podcast Powered By Podbean

Version: 20241125