Radio Haanji Podcast
Radio Haanji 1674 AM — Australia's premier Punjabi radio station and podcast network. Serving the Punjabi community across Australia and worldwide with news, entertainment, culture, and community content entirely in Punjabi.
Episodes

Sep 26, 2024
Sep 26, 2024
43 min
ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ

Sep 26, 2024
Sep 26, 2024
23 min
ਪੰਜਾਬ ਵਿੱਚ ਪੰਚਾਇਤ ਚੋਣਾਂ 15 ਅਕਤੂਬਰ ਨੂੰ ਹੋਣ ਜਾ ਰਹੀਆਂ ਹਨ ਅਤੇ ਅੱਜ ਤੋਂ ਸੂਬੇ ਭਰ ਵਿਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਵੋਟਾਂ ਦੀ ਗਿਣਤੀ ਚੋਣਾਂ ਵਾਲੇ ਦਿਨ ਸ਼ਾਮ ਨੂੰ ਹੀ ਕੀਤੀ ਜਾਵੇਗੀ। ਵੋਟਿੰਗ ਦੀ ਪ੍ਰਕਿਰਿਆ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਚਲੂ ਰਹੇਗੀ। ਚੋਣਾਂ ਦੇ ਐਲਾਨ ਨਾਲ ਸੂਬੇ ਵਿਚ ਸਿਆਸੀ ਗਤੀਵਿਧੀਆਂ ਨੂੰ ਤੇਜ਼ੀ ਮਿਲੀ ਹੈ, ਕਿਉਂਕਿ ਇਹ ਪਹਿਲੀ ਵਾਰ ਹੈ ਕਿ ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਪੰਚਾਇਤ ਚੋਣਾਂ ਹੋ ਰਹੀਆਂ ਹਨ। ਚੋਣ ਜ਼ਾਬਤੇ ਦੇ ਲਾਗੂ ਹੋਣ ਨਾਲ ਪੇਂਡੂ ਵਿਕਾਸ ਦੇ ਨਵੇਂ ਕੰਮ ਅਸਥਾਈ ਤੌਰ 'ਤੇ ਰੁਕ ਗਏ ਹਨ।

Sep 26, 2024
Sep 26, 2024
17 min
ਖ਼ਬਰਾਂ ਦੇ ਇਸ ਹਿੱਸੇ ਵਿੱਚ ਅਸੀਂ ਤੁਹਾਡੇ ਨਾਲ ਸਾਂਝੀਆਂ ਕਰਦੇ ਆ ਦੁਨੀਆ ਦੀਆ ਪ੍ਰਮੁੱਖ ਖ਼ਬਰਾਂ

Sep 26, 2024
Sep 26, 2024
14 min
ਅਦਾਰੇ ABC ਦੀ ਖ਼ਬਰ ਮੁਤਾਬਕ 47 ਸਾਲਾਂ ਜਮੇਲ ਕੌਰ ਦੇ ਪੋਸਟਰਾਂ 'ਤੇ ਨਸਲੀ ਟਿੱਪਣੀ ਲਿਖੀ ਗਈ ਹੈ। "Go home and fix your own country" ਅਤੇ "Australia is for Australians" ਵਰਗੀ ਸ਼ਬਦਾਵਲੀ ਵਰਤੀ ਗਈ ਹੈ।
ਦੱਸ ਦਈਏ ਕਿ Casey Council ਵਿੱਚ ਰਹਿਣ ਵਾਲੀ ਕੁੱਲ ਆਬਾਦੀ 'ਚੋਂ ਲਗਭਗ ਅੱਧੇ ਯਾਨੀ 45 ਫੀਸਦ ਵਿਦੇਸ਼ਾਂ ਵਿੱਚ ਪੈਦਾ ਹੋਏ ਹਨ। ਇਸ ਬਾਬਤ vandalism ਦੀ ਸ਼ਿਕਾਇਤ ਪੁਲਿਸ ਕੋਲ ਦਰਜ ਕਰਵਾ ਦਿੱਤੀ ਗਈ ਹੈ।

Sep 25, 2024
Sep 25, 2024
42 min
ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ

Sep 25, 2024
Sep 25, 2024
10 min
ਇਛਾਵਾਂ, ਬੜਾ ਹੀ ਛੋਟਾ ਜਿਹਾ ਸ਼ਬਦ, ਪਰ ਇਸ ਸ਼ਬਦ ਦੇ ਮਾਇਨੇ, ਪ੍ਰਭਾਵ ਅਤੇ ਪਸਾਰਾ ਏਡਾ ਵੱਡਾ ਹੈ ਕਿ ਸਾਡੀ ਸਾਰੀ ਜ਼ਿੰਦਗੀ ਇਸ ਵਿੱਚ ਸਮਾ ਜਾਂਦੀ ਹੈ, ਇੱਛਾਵਾਂ ਇੱਕ ਅਜਿਹੇ ਫੁਰਨੇ ਵਰਗੀਆਂ ਹੁੰਦੀਆਂ ਹਨ ਜੋ ਇੱਕ ਤੋਂ ਬਾਅਦ ਇੱਕ ਫੁਰਦਾ ਰਹਿੰਦਾ ਹੈ ਇਨਸਾਨ ਇਸਦਾ ਗੁਲਾਮ ਬਣ ਇਸਦੇ ਮਗਰ ਹੋ ਤੁਰਦਾ ਹੈ

Sep 25, 2024
Sep 25, 2024
23 min
ਅੱਜ ਦੀ ਇਸ ਇੰਟਰਵਿਊ ਵਿੱਚ ਅਸੀਂ ਤੁਹਾਡੇ ਨਾਲ ਮੁਲਾਕਾਤ ਕਰਾਉਣ ਜਾ ਰਹੇ ਹਨ ਪੰਜਾਬੀ ਗਾਇਕ ਅੰਮ੍ਰਿਤ ਮਾਨ ਜੀ ਨਾਲ, ਜਿੰਨ੍ਹਾਂ ਤੋਂ ਅਸੀਂ ਜਾਣਾਂਗੇ ਉਹਨਾਂ ਦੀ ਆਉਣਵਾਲੀ ਫ਼ਿਲਮ ਸ਼ੁਕਰਾਨਾ ਬਾਰੇ, ਇਸ ਫ਼ਿਲਮ ਨਾਲ ਉਹ ਕਿਵੇਂ ਜੁੜੇ ਅਤੇ ਫਿਲਮ ਵਿੱਚ ਆਪਣੇ ਕਿਰਦਾਰ ਨੂੰ ਲੈ ਕੇ ਕੀ ਸੋਚਦੇ ਹਨ, ਇਸਤੋਂ ਇਲਾਵਾ ਜਾਂਣਗੇ ਕਿ ਕਿਵੇਂ ਦਿੱਤਾBorn To Shine ਗਾਣਾ ਦਿਲਜੀਤ ਨੂੰ, ਅਤੇ ਹੋਰ ਬਹੁਤ ਸਾਰੀਆਂ ਗੱਲਾਂ ਇਸ ਇੰਟਰਵਿਊ ਦੇ ਵਿੱਚ ਗੌਤਮ ਕਪਿਲ ਦੇ ਨਾਲ, ਸੁਣਦੇ ਰਹੋ ਰੇਡੀਓ ਹਾਂਜੀ

Sep 25, 2024
Sep 25, 2024
31 min
ਕੇਂਦਰ ਵੱਲੋਂ MSP ਦੇ ਮਾਮਲੇ ਵਿੱਚ ਗੱਲਬਾਤ ਅੱਗੇ ਤੋਰੀ ਗਈ, ਜਿਸਦੇ ਤਹਿਤ ਕੇਂਦਰ ਸਰਕਾਰ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਸ਼ੁਰੂ ਕਰਨ ਜਾ ਰਹੀ ਹੈ,

Sep 25, 2024
Sep 25, 2024
20 min
ਖ਼ਬਰਾਂ ਦੇ ਇਸ ਹਿੱਸੇ ਵਿੱਚ ਅਸੀਂ ਤੁਹਾਡੇ ਨਾਲ ਸਾਂਝੀਆਂ ਕਰਦੇ ਆ ਦੁਨੀਆ ਦੀਆ ਪ੍ਰਮੁੱਖ ਖ਼ਬਰਾਂ

Sep 25, 2024
Sep 25, 2024
16 min
ਅਗਲੇ ਕੁਝ ਦਿਨਾਂ ਵਿੱਚ ਆਸਟ੍ਰੇਲੀਆ ਦੇ ਜ਼ਿਆਦਾਤਰ ਹਿੱਸਿਆਂ 'ਚ ਭਾਰੀ ਮੀਂਹ ਪਵੇਗਾ। ਬਿਊਰੋ ਆਫ ਮੀਟਰੀਅਲਾਜੀ (BoM) ਅਨੁਸਾਰ, ਬੁੱਧ ਤੋਂ ਸ਼ਨੀਵਾਰ ਤੱਕ ਵੱਖ-ਵੱਖ ਰਾਜਾਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।