Radio Haanji Podcast
Radio Haanji 1674 AM — Australia's premier Punjabi radio station and podcast network. Serving the Punjabi community across Australia and worldwide with news, entertainment, culture, and community content entirely in Punjabi.
Episodes

Sep 3, 2024
Sep 3, 2024
9 min
ਗਾਜ਼ਾ 'ਚ ਬੰਦੀਆਂ ਦੀ ਵਾਪਸੀ 'ਚ ਅਸਫਲ ਰਹਿਣ ਦੇ ਕਾਰਨ ਇਜ਼ਰਾਈਲ ਵਿੱਚ ਲੋਕਾਂ ਨੇ ਅੱਜ ਸਰਕਾਰ ਦੇ ਖ਼ਿਲਾਫ਼ ਰੋਸ ਵਜੋਂ ਹੜਤਾਲ ਕੀਤੀ। ਮੁੱਖ ਕੌਮਾਂਤਰੀ ਹਵਾਈ ਅੱਡੇ ਸਮੇਤ ਦੇਸ਼ ਵਿੱਚ ਜ਼ਿਆਦਾਤਰ ਦੁਕਾਨਾਂ ਅਤੇ ਹੋਰ ਅਦਾਰੇ ਬੰਦ ਰਹੇ। ਹਾਲਾਂਕਿ ਕੁਝ ਇਲਾਕਿਆਂ ਵਿੱਚ ਬੰਦ ਦਾ ਅਸਰ ਘੱਟ ਰਿਹਾ, ਜਿਸ ਨਾਲ ਦੇਸ਼ ਅੰਦਰ ਸਿਆਸੀ ਮਤਭੇਦਾਂ ਨੂੰ ਵੀ ਉਜਾਗਰ ਕੀਤਾ।
ਗਾਜ਼ਾ 'ਚ ਛੇ ਬੰਦੀਆਂ ਦੀਆਂ ਲਾਸ਼ਾਂ ਮਿਲਣ ਦੇ ਬਾਅਦ, ਐਤਵਾਰ ਨੂੰ ਹਜ਼ਾਰਾਂ ਇਜ਼ਰਾਇਲੀ ਲੋਕ ਸੜਕਾਂ 'ਤੇ ਆ ਗਏ ਸਨ। ਬੰਦੀਆਂ ਦੇ ਪਰਿਵਾਰਾਂ ਅਤੇ ਆਮ ਲੋਕਾਂ ਨੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੂੰ ਦੋਸ਼ੀ ਠਹਿਰਾਉਂਦੇ ਹੋਏ ਕਿਹਾ ਕਿ ਜੇ ਉਹ ਹਮਾਸ ਨਾਲ ਸਮਝੌਤਾ ਕਰ ਲੈਂਦੇ, ਤਾਂ ਉਨ੍ਹਾਂ ਦੇ ਜਿਆ ਅੱਜ ਘਰ ਪਰਤ ਸਕਦੇ ਸਨ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਬਾਕੀ ਬਚੇ ਬੰਦੀਆਂ ਦੀ ਰਿਹਾਈ ਯਕੀਨੀ ਬਣਾਉਣ ਲਈ ਹਮਾਸ ਨਾਲ ਗੋਲੀਬੰਦੀ ਦਾ ਸਮਝੌਤਾ ਕਰੇ

Sep 2, 2024
Sep 2, 2024
9 min
Haanji Rishte ਵਿੱਚ ਅਸੀਂ ਤੁਹਾਡੇ ਵੱਲੋਂ ਭੇਜੇ ਗਏ ਰਿਸ਼ਤਿਆਂ ਦੀ ਜਾਣਕਾਰੀ ਆਪਣੇ ਸੁਨਣ ਵਾਲਿਆਂ ਨਾਲ ਸਾਂਝੀ ਕਰਦੇ ਹਾਂ, ਰੇਡੀਓ ਹਾਂਜੀ ਕਿਸੇ ਵੀ ਤਰਾਂ ਦੀ Match Making ਨਹੀਂ ਕਰਦਾ, ਅਤੇ ਨਾ ਹੀ ਕੋਈ ਜਾਣਕਾਰੀ ਜਨਤਕ ਤੌਰ ਤੇ ਕਿਸੇ ਨਾਲ ਸਾਂਝੀ ਕਰਦਾ ਹੈ, ਅਸੀਂ ਸਿਰਫ਼ ਤੁਹਾਡੇ ਵੱਲੋਂ ਭੇਜੀ ਗਈ ਜਾਣਕਾਰੀ ਦੂਜਿਆਂ ਨਾਲ ਸਾਂਝੀ ਕਰਨ ਦਾ ਮਾਧਿਅਮ ਹਾਂ...

Sep 2, 2024
Sep 2, 2024
40 min
ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ

Sep 2, 2024
Sep 2, 2024
5 min
ਇੱਕ ਬੜੀ ਮੰਦਭਾਗੀ ਘਟਨਾ ਇਹਨੀ ਦਿਨੀਂ ਸ਼ੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। Tiktok 'ਤੇ ਫੈਲਾਈ ਜਾ ਰਹੀ ਵੀਡੀਓ ਵਿੱਚ ਪਰਥ ਦੇ Canning Vale 'ਚ ਪੈਂਦੇ ਗੁਰਦੁਆਰਾ ਸਾਹਿਬ ਦੇ ਬਾਹਰ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਨਜ਼ਰ ਆਉਂਦੀ ਹੈ। ਜਿਸ ਦਾ ਨੋਟਿਸ ਹੁਣ ਵੈਸਟਰਨ ਆਸਟ੍ਰੇਲੀਆ ਦੇ ਪ੍ਰਮੁੱਖ ਗੁਰੂਘਰਾਂ ਵੱਲੋਂ ਲਿਆ ਗਿਆ ਹੈ।
ਰੇਡੀਓ ਹਾਂਜੀ ਨਾਲ ਗੱਲ ਕਰਦਿਆਂ ਪਰਥ ਵਸਨੀਕ ਅਮਰਜੀਤ ਸਿੰਘ ਪਾਬਲਾ ਨੇ ਦੱਸਿਆ ਕਿ ਭਾਵੇਂ ਕਿ ਸ਼ੁਰੂਆਤੀ ਨਜ਼ਰ ਲੱਗਦਾ ਹੈ ਕਿ ਇਹ AI (artificial intelligence generated) ਤਰੀਕੇ ਨਾਲ ਬਣਾਈ ਹੋਈ ਵੀਡੀਓ ਹੈ, ਪਰ ਗੁਰੂਘਰ ਦੇ ਨਾਲੋਂ ਨਾਲ ਸੂਬਾਈ ਪੜਤਾਲੀਆ ਏਜੈਂਸੀਆਂ ਇਸ ਘਟਨਾ ਦੀ ਤਫਤੀਸ਼ ਕਰ ਰਹੀਆਂ ਹਨ। ਸ. ਪਾਬਲਾ ਨੇ ਅਪੀਲ ਕੀਤੀ ਕਿ ਸਬੰਧਤ ਏਜੈਂਸੀਆਂ ਨੂੰ ਇਹ ਤੈਅ ਕਰ ਲੈਣ ਤੋਂ ਬਾਅਦ ਹੀ ਕੋਈ ਅਧਿਕਾਰਕ ਟਿੱਪਣੀ ਜਾਰੀ ਕਰਨ ਦਾ ਹੱਕ ਹੋਣਾ ਚਾਹੀਦਾ ਹੈ। ਸ਼ੋਸ਼ਲ ਮੀਡੀਆ 'ਤੇ ਲੋਕ ਇਸ ਮਾਮਲੇ ਨੂੰ ਨਾ ਉਛਾਲਣ, ਕਿਉਂ ਜੋ ਬਹੁ ਗਿਣਤੀ ਸਿੱਖ ਭਾਈਚਾਰੇ ਦੀ ਭਾਵਨਾ ਵਲੂੰਧਰੀ ਜਾ ਸਕਦੀ ਹੈ

Sep 2, 2024
Sep 2, 2024
6 min
ਸਤੰਬਰ ਮਹੀਨੇ ਤੋਂ ਆਸਟ੍ਰੇਲੀਆ ਭਰ ਵਿੱਚ centrelink ਰਾਹੀਂ ਸਰਕਾਰੀ ਪੈਨਸ਼ਨਾਂ- ਭੱਤੇ ਹਾਸਲ ਕਰ ਰਹੇ 50 ਲੱਖ ਤੋਂ ਜਿਆਦਾ ਨਾਗਰਿਕਾਂ ਨੂੰ ਵਧੇ ਹੋਏ ਡਾਲਰ ਮਿਲਣਗੇ। ਉਦਹਾਰਨ ਵੱਜੋਂ 67 ਸਾਲ ਤੋਂ ਵੱਧ ਉਮਰ ਦੇ ਇਕਹਿਰੇ ਰਹਿ ਰਹੇ ਵਿਅਕਤੀਆਂ ਨੂੰ (age pension for singles) $1,114.40 ਹਰ ਪੰਦਰਵਾੜੇ ਦੇ ਮਿਲਣਗੇ। Jobseeker 'ਚ ਹਰ fortnight ਦੇ $778 ਡਾਲਰ, ਜਦਕਿ $211.20 rental assistance ਵੱਜੋਂ ਮਿਲਣਗੇ। ਬਾਕੀ ਦੀ ਜਾਣਕਾਰੀ ਇਸ ਹਫ਼ਤੇ ਦੀ ਰਿਪੋਰਟ ਵਿੱਚ ਸੁਣੋ

Sep 2, 2024
Sep 2, 2024
23 min
ਪੰਜਾਬ ਵਿਧਾਨ ਸਭਾ ਦਾ ਤਿੰਨ ਦਿਨਾਂ ਮੌਨਸੂਨ ਸੈਸ਼ਨ ਸੋਮਵਾਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਦੇ ਹੰਗਾਮਾਖੇਜ਼ ਰਹਿਣ ਦੀ ਸੰਭਾਵਨਾ ਹੈ। ਸੈਸ਼ਨ ਦੇ ਪਹਿਲੇ ਦਿਨ ਦੁਪਹਿਰ 2 ਵਜੇ ਸਦਨ ਵਿਚ ਵਿੱਛੜੀਆਂ ਹਸਤੀਆਂ ਨੂੰ ਯਾਦ ਕੀਤਾ ਜਾਵੇਗਾ ਅਤੇ ਸ਼ੋਕ ਮਤੇ ਪਾਸ ਕੀਤੇ ਜਾਣਗੇ। ਪੰਜਾਬ ਦੇ ਪ੍ਰਸਿੱਧ ਕਵੀ ਸੁਰਜੀਤ ਪਾਤਰ ਨੂੰ ਵੀ ਇਸ ਮੌਕੇ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ।

Sep 2, 2024
Sep 2, 2024
19 min
Victoria ਸੂਬੇ ਵਿੱਚ ਹੁਣ midwives ਹੀ ਮੁੱਢਲੀਆਂ ਦਵਾਈਆਂ ਤਜਵੀਜ ਕਰ ਸਕਣਗੀਆਂ। ਸਿਹਤ ਮੰਤਰੀ Mary-Anne Thomas ਮੁਤਾਬਕ midwives ਨੂੰ ਇਹ ਤਾਕਤ ਦਿੱਤੀ ਜਾਵੇਗੀ, ਕਿ ਉਹ ਡਾਕਟਰ ਦੀ ਬਜਾਏ ਖੁਦ ਹੀ ਮਰੀਜ਼ਾਂ ਨੂੰ local anesthetics, antibiotics ਜਾਂ strong analgesics ਤਜ਼ਵੀਜ (prescribe) ਕਰ ਸਕਣ। ਪਰ ਇਸਦੇ ਲਈ ਕਿਸੇ midwife ਨੂੰ ਘੱਟੋ ਘੱਟ ਤਿੰਨ ਸਾਲ ਦਾ full-time clinical ਤਜਰਬਾ ਅਤੇ Schedule 2, 3, 4, 8 medicines ਨੂੰ prescribe ਕਰਨ ਦੀ ਟ੍ਰੇਨਿੰਗ ਮਿਲੀ ਹੋਵੇ

Sep 2, 2024
Sep 2, 2024
7 min
ਪਾਕਿਸਤਾਨ ਵਿੱਚ ਮੰਕੀਪੌਕਸ (ਐੱਮਪੌਕਸ) ਵਾਇਰਸ ਦਾ ਇੱਕ ਹੋਰ ਕੇਸ ਸਾਹਮਣੇ ਆਉਣ ਨਾਲ, ਕੁੱਲ ਮਾਮਲਿਆਂ ਦੀ ਗਿਣਤੀ ਚਾਰ ਹੋ ਗਈ ਹੈ। ਚੌਥਾ ਕੇਸ ਖ਼ੈਬਰ ਪਖਤੂਨਖਵਾ ਪ੍ਰਾਂਤ ਵਿੱਚ ਮਿਲਿਆ ਹੈ, ਜਿੱਥੇ ਅਧਿਕਾਰੀਆਂ ਨੇ ਪਹਿਲਾਂ ਹੀ ਤਿੰਨ ਮਾਮਲਿਆਂ ਦੀ ਪੁਸ਼ਟੀ ਕੀਤੀ ਹੈ। ਖ਼ੈਬਰ ਪਖਤੂਨਖਵਾ ਦੇ ਸਿਹਤ ਡਾਇਰੈਕਟਰ ਡਾਕਟਰ ਇਰਸ਼ਾਦ ਅਲੀ ਰੋਗ਼ਾਨੀ ਨੇ ਦੱਸਿਆ ਕਿ ਪਿਸ਼ਾਵਰ ਹਵਾਈ ਅੱਡੇ 'ਤੇ ਮੈਡੀਕਲ ਟੀਮ ਨੇ ਮਰੀਜ਼ ਨੂੰ ਪੁਲੀਸ ਅਤੇ ਸਰਵਿਸਿਜ਼ ਹਸਪਤਾਲ ਵਿੱਚ ਮੌਜੂਦ ਵਿਸ਼ੇਸ਼ ਵਾਰਡ ਵਿੱਚ ਤਬਦੀਲ ਕਰ ਦਿੱਤਾ।

Sep 2, 2024
Sep 2, 2024
38 min
ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ

Aug 31, 2024
Aug 31, 2024
20 min
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ੁੱਕਰਵਾਰ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਉਨ੍ਹਾਂ ਖਿਲਾਫ ਲੱਗੇ ਦੋਸ਼ਾਂ ਵਾਸਤੇ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਇਹ ਫੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਦੀ ਫ਼ਸੀਲ ਤੋਂ ਸੰਗਤ ਦੇ ਸਾਹਮਣੇ ਸੁਣਾਇਆ ਹੈ।







