Radio Haanji Podcast
Radio Haanji 1674 AM — Australia's premier Punjabi radio station and podcast network. Serving the Punjabi community across Australia and worldwide with news, entertainment, culture, and community content entirely in Punjabi.
Episodes

Aug 30, 2024
Aug 30, 2024
23 min
ਸ਼੍ਰੋਮਣੀ ਅਕਾਲੀ ਦਲ ਨੇ ਅੰਦਰੂਨੀ ਕਲੇਸ਼ ਦੇ ਮੱਦੇਨਜ਼ਰ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦਾ ਪਹਿਲਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਇਹ ਪਹਿਲੀ ਵਾਰ ਹੈ ਕਿ ਪਾਰਟੀ ਨੇ ਇਸ ਤਰ੍ਹਾਂ ਦਾ ਅਹੁਦਾ ਕਿਸੇ ਆਗੂ ਨੂੰ ਦਿੱਤਾ ਹੈ। ਪੰਜ ਸਿੰਘ ਸਾਹਿਬਾਨਾਂ ਦੀ ਅਕਾਲ ਤਖ਼ਤ ’ਤੇ ਹੋਣ ਵਾਲੀ ਇਕੱਤਰਤਾ ਤੋਂ ਪਹਿਲਾਂ, ਸੁਖਬੀਰ ਸਿੰਘ ਬਾਦਲ ਨੇ ਇਹ ਕਦਮ ਚੁੱਕਿਆ ਹੈ।

Aug 30, 2024
Aug 30, 2024
18 min
ਵਿਕਟੋਰੀਆ ਦੀ ਪ੍ਰੀਮੀਅਰ Jacinta Allan ਵਾਲੀ ਲੇਬਰ ਸਰਕਾਰ ਸੂਬੇ ਦੇ ਸਾਰੇ ਪਰਿਵਾਰਾਂ ਨੂੰ ਇਸ ਸਾਲ ਤੋਂ $400 ਸਕੂਲ ਸੇਵਿੰਗ ਬੋਨਸ ਦੇਣ ਜਾ ਰਹੀ ਹੈ।
ਸਿੱਖਿਆ ਮੰਤਰੀ Ben Carroll ਮੁਤਾਬਕ ਸਰਕਾਰੀ ਸਕੂਲਾਂ ਦੇ ਸਾਰੇ ਵਿਦਿਆਰਥੀਆਂ ਅਤੇ ਗੈਰ-ਸਰਕਾਰੀ ਸਕੂਲਾਂ ਦੇ ਯੋਗ ਵਿਦਿਆਰਥੀਆਂ ਦੀ ਸਹਾਇਤਾ ਕਰੇਗਾ। ਇਸ ਨਾਲ ਪਰਿਵਾਰਾਂ ਨੂੰ ਆਪਣੇ ਬੋਨਸ ਨੂੰ ਹੋਰਨਾ ਚੀਜ਼ਾਂ 'ਤੇ ਖਰਚ ਕਰਨ 'ਚ ਮਦਦ ਮਿਲੇਗੀ।

Aug 30, 2024
Aug 30, 2024
9 min
ਕੈਨੇਡਾ ਸਰਕਾਰ ਦੇ ਇਮੀਗ੍ਰੇਸ਼ਨ, ਰਿਫਿਊਜੀ ਐਂਡ ਸਿਟੀਜ਼ਨਸ਼ਿਪ (IRCC) ਨੇ ਤੁਰੰਤ ਪ੍ਰਭਾਵ ਤੋਂ ਉਹ ਆਰਜ਼ੀ ਨੀਤੀ ਖ਼ਤਮ ਕਰ ਦਿੱਤੀ ਹੈ, ਜਿਸ ਤਹਿਤ ਸੈਲਾਨੀ ਵੀ ਵਰਕ ਪਰਮਿਟ ਲਈ ਅਰਜੀ ਦੇ ਸਕਦੇ ਸਨ। ਹੁਣ visitor ਵੀਜ਼ੇ ਉੱਤੇ ਕੈਨੇਡਾ ਗਏ ਲੋਕ ਕੰਮ ਕਰਨ ਦੀ ਆਗਿਆ ਲੈਣ ਲਈ ਅਰਜ਼ੀ ਨਹੀਂ ਦੇ ਸਕਣਗੇ।ਇਸ ਕਦਮ ਤੋਂ ਪਹਿਲਾਂ ਸੋਮਵਾਰ ਨੂੰ ਪ੍ਰਧਾਨ ਮੰਤਰੀ Justin Trudeau ਦੇਸ਼ ਵਿੱਚ ਆਰਜ਼ੀ ਕਾਮਿਆਂ ਦੀ ਗਿਣਤੀ ਸੀਮਤ ਕਰਨ ਦਾ ਐਲਾਨ ਕਰ ਚੁੱਕੇ ਹਨ।

Aug 30, 2024
Aug 30, 2024
45 min
ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ

Aug 29, 2024
Aug 29, 2024
9 min
ਕਹਿੰਦੇ ਜ਼ਿੰਦਗੀ ਲੰਬੀ ਹੋਵੇ ਨਾ ਹੋਵੇ ਪਰ ਜ਼ਿੰਦਾਦਿਲ ਹੋਵੇ, ਖੁਸ਼ੀਆਂ ਨਾਲ ਭਰਪੂਰ ਹੋਵੇ, ਪਰ ਇਹ ਖੁਸ਼ੀ ਮਿਲ ਕਿਵੇਂ ਸਕਦੀ ਆ? ਕੀ ਬਹੁਤ ਜ਼ਿਆਦਾ ਪੈਸੇ ਨਾਲ, ਵੱਡੀਆਂ ਗੱਡੀਆਂ, ਰੁਤਬਿਆਂ ਨਾਲ, ਇਹ ਸਭ ਵਧੀਆ ਜ਼ਿੰਦਗੀ ਜੀਣ ਲਈ ਜਰੂਰੀ ਨੇ, ਪਰ ਜ਼ਿੰਦਗੀ ਵਧੀਆ ਹੁੰਦੀ ਆ ਵਧੀਆ ਰਿਸ਼ਤਿਆਂ ਨਾਲ, ਵਧੀਆ ਇਨਸਾਨਾਂ ਨਾਲ, ਵਧੀਆ ਕੰਮ ਕਰਨ ਨਾਲ, ਸਭ ਤੋਂ ਜਰੂਰੀ ਚੰਗੇ ਵਧੀਆ ਇਨਸਾਨਾਂ ਦਾ ਤੁਹਾਡੀ ਜ਼ਿੰਦਗੀ ਵਿਚ ਹੋਣਾ ਹੈ, ਉਹ ਇਨਸਾਨ ਜਿੰਨਾ ਦੇ ਹੱਥ ਦੁਆਵਾਂ ਲਈ ਉੱਠਦੇ ਹੋਣ, ਚੰਗੇ ਕੰਮ ਲਈ ਅੱਗੇ ਵਧਦੇ ਹੋਣ, ਚੰਗਿਆਈਆਂ ਵੰਡਦੇ ਹੋਣ, ਇਹੋ ਹੀ ਨੇ ਅਸਲੀ ਬਰਕਤਾਂ

Aug 29, 2024
Aug 29, 2024
30 min
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕੋਲਕਾਤਾ ਵਿੱਚ ਡਾਕਟਰ ਦੇ ਬਲਾਤਕਾਰ ਅਤੇ ਕਤਲ ’ਤੇ ਪਹਿਲੀ ਵਾਰ ਬੋਲਦਿਆਂ ਔਰਤਾਂ ਖ਼ਿਲਾਫ਼ ਲਗਾਤਾਰ ਹੋ ਰਹੇ ਅਪਰਾਧਾਂ ’ਤੇ ਆਪਣਾ ਗੁੱਸਾ ਜ਼ਾਹਰ ਕੀਤਾ ਹੈ। ਉਨ੍ਹਾਂ ਆਪਣੇ ਲੇਖ ਵਿੱਚ ਕਿਹਾ,‘ਸਾਨੂੰ ਔਰਤਾਂ ਵਿਰੁੱਧ ਅਪਰਾਧਾਂ ਵਿੱਚ ਹਾਲ ਹੀ ਵਿੱਚ ਹੋਏ ਵਾਧੇ ਬਾਰੇ ਇਮਾਨਦਾਰੀ ਨਾਲ ਆਤਮ-ਪੜਚੋਲ ਕਰਨ ਅਤੇ ਇਸ ਬਿਮਾਰੀ ਨੂੰ ਜੜ੍ਹੋਂ ਪੁੱਟਣ ਦੀ ਲੋੜ ਹੈ। ਕੋਲਕਾਤਾ ਵਿੱਚ ਡਾਕਟਰ ਦੇ ਬਲਾਤਕਾਰ ਅਤੇ ਕਤਲ ਦੀ ਘਿਨਾਉਣੀ ਘਟਨਾ ਨੇ ਦੇਸ਼ ਨੂੰ ਹਿਲਾ ਦਿੱਤਾ

Aug 28, 2024
Aug 28, 2024
14 min
ਹਰਮਨਪ੍ਰੀਤ ਕੌਰ ਭਾਰਤੀ ਮਹਿਲਾ ਕ੍ਰਿਕਟ ਖਿਡਾਰੀ ਦੇ ਨਾਮ ਤੋਂ ਪੂਰੀ ਦੁਨੀਆ ਜਾਣੂ ਹੈ, ਪਿੱਛਲੇ ਲੰਮੇ ਸਮੇਂ ਤੋਂ ਭਾਰਤੀ ਟੀਮ ਵਿੱਚ ਬਤੌਰ ਕਪਤਾਨ ਆਪਣੀ ਸ਼ਾਨਦਾਰ ਖੇਡ ਅਤੇ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕੀਤਾ ਹੈ, ਇਸ ਸ਼ਾਨਦਾਰ ਪ੍ਰਦਰਸ਼ਨ ਨੂੰ ਉਹ ਆਉਣ ਵਾਲੇ T-20 ਵਿਸ਼ਵ ਕੱਪ ਜੋ ਕਿ U A E ਵਿੱਚ ਹੋਣ ਜਾ ਰਿਹਾ ਹੈ ਵਿੱਚ ਬਤੌਰ ਕਪਤਾਨ ਹੀ ਜਾਰੀ ਰੱਖਣਗੇ, ਅੱਜ ਸਾਡੇ ਨਾਲ ਉਹਨਾਂ ਦੇ ਸਭ ਤੋਂ ਪਹਿਲੇ ਕੋਚ ਯਾਦਵਿੰਦਰ ਸੋਢੀ ਮੌਜੂਦ ਨੇ ਜਿੰਨਾ ਨੇ ਹਰਮਨਪ੍ਰੀਤ ਨੂੰ ਸ਼ੁਰੂਵਾਤੀ ਦੌਰ ਵਿੱਚ ਕੋਚਿੰਗ ਦਿੱਤੀ, ਅਸੀਂ ਅੱਜ ਉਹਨਾਂ ਨਾਲ ਹਰਮਨਪ੍ਰੀਤ ਦੇ ਇਸ ਸ਼ਾਨਦਾਰ ਸਫ਼ਰ ਬਾਰੇ ਗੱਲਬਾਤ ਕਰਾਂਗੇ

Aug 28, 2024
Aug 28, 2024
14 min
ਸਾਊਥ ਆਸਟ੍ਰੇਲੀਆ ਸੂਬੇ ਦੀ ਸਰਕਾਰ ਇੱਕ ਨਵਾਂ ਕਾਨੂੰਨ ਪਾਸ ਕਰਨ ਦੇ ਰੌਂਅ 'ਚ ਨਜ਼ਰ ਆ ਰਹੀ ਹੈ। ਪ੍ਰਸਤਾਵ ਮੁਤਾਬਕ ਨਾਬਾਲਗਾਂ ਨੂੰ vapes ਵੇਚਣ ਵਾਲੇ ਵਿਕ੍ਰੇਤਾ ਨੂੰ $1.5 ਮਿਲੀਅਨ ਡਾਲਰ ਦਾ ਜੁਰਮਾਨਾ ਲਗਾਇਆ ਜਾ ਸਕਦਾ ਹੈ। ਸਰਕਾਰ ਦਾ ਕਹਿਣਾ ਹੈ ਕਿ 1 ਜੁਲਾਈ ਤੋਂ ਹੁਣ ਤੱਕ 100 ਤੋਂ ਵਧੇਰੇ ਸੂਚਨਾਵਾਂ ਹਾਸਲ ਹੋਈਆਂ ਹਨ, ਜਿਸ ਤਹਿਤ ਗੈਰ ਕਾਨੂੰਨੀ ਢੰਗ ਨਾਲ vapes ਵੇਚਣ ਵਾਲਿਆਂ ਬਾਰੇ ਦੱਸਿਆ ਗਿਆ ਹੈ। ਜੇਕਰ ਪਾਰਲੀਮੈਂਟ ਵਿੱਚ ਪ੍ਰਸਤਾਵ ਪਾਸ ਹੋ ਜਾਂਦਾ ਹੈ, ਤਾਂ ਸਾਲ ਦੇ ਅਖੀਰ ਤੱਕ ਕਾਨੂੰਨ ਲਾਗੂ ਕਰ ਦਿੱਤੇ ਜਾਣ ਦੀ ਸੰਭਾਵਨਾ ਹੈ।

Aug 28, 2024
Aug 28, 2024
42 min
ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ

Aug 28, 2024
Aug 28, 2024
12 min
ਅੱਜ ਦੀ ਕਹਾਣੀ ਅਜੋਕੇ ਸਮੇਂ ਦੀ ਕਹਾਣੀ ਹੈ, ਜਿੱਥੇ ਤਕਨੀਕ ਦੀ ਦੁਨੀਆ ਬਹੁਤ ਜ਼ਿਆਦਾ ਤੱਰਕੀ ਕਰ ਗਈ ਹੈ ਅਤੇ ਨਵੀਂ ਪੀੜੀ ਇਸ ਤਕਨੀਕ ਦੀ ਹਾਣੀ ਬਣਕੇ ਜੀਅ ਰਹੀ ਹੈ ਪਰ ਪੁਰਾਣੀ ਪੀੜੀ ਹਾਲੇ ਵੀ ਇਸ ਸਭ ਤੋਂ ਅਣਜਾਣ ਆਪਣੀ ਪੁਰਾਣੀ ਜ਼ਿੰਦਗੀ ਪੁਰਾਣੇ ਤਰੀਕਿਆਂ ਨਾਲ ਜੀਅ ਰਹੀ ਹੈ, ਨਵੀਂ ਪੁਰਾਣੀ ਪੀੜੀ ਦੀ ਸੋਚ ਤੇ ਫਰਕ ਨੂੰ ਇਸ ਕਹਾਣੀ ਵਿੱਚ ਬੜਾ ਸੋਹਣਾ ਦਰਸਾਇਆ ਗਿਆ ਹੈ