Radio Haanji Podcast

Radio Haanji 1674 AM — Australia's premier Punjabi radio station and podcast network. Serving the Punjabi community across Australia and worldwide with news, entertainment, culture, and community content entirely in Punjabi.

Episodes

Aug 29, 2024

30 min

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕੋਲਕਾਤਾ ਵਿੱਚ ਡਾਕਟਰ ਦੇ ਬਲਾਤਕਾਰ ਅਤੇ ਕਤਲ ’ਤੇ ਪਹਿਲੀ ਵਾਰ ਬੋਲਦਿਆਂ ਔਰਤਾਂ ਖ਼ਿਲਾਫ਼ ਲਗਾਤਾਰ ਹੋ ਰਹੇ ਅਪਰਾਧਾਂ ’ਤੇ ਆਪਣਾ ਗੁੱਸਾ ਜ਼ਾਹਰ ਕੀਤਾ ਹੈ। ਉਨ੍ਹਾਂ ਆਪਣੇ ਲੇਖ ਵਿੱਚ ਕਿਹਾ,‘ਸਾਨੂੰ ਔਰਤਾਂ ਵਿਰੁੱਧ ਅਪਰਾਧਾਂ ਵਿੱਚ ਹਾਲ ਹੀ ਵਿੱਚ ਹੋਏ ਵਾਧੇ ਬਾਰੇ ਇਮਾਨਦਾਰੀ ਨਾਲ ਆਤਮ-ਪੜਚੋਲ ਕਰਨ ਅਤੇ ਇਸ ਬਿਮਾਰੀ ਨੂੰ ਜੜ੍ਹੋਂ ਪੁੱਟਣ ਦੀ ਲੋੜ ਹੈ। ਕੋਲਕਾਤਾ ਵਿੱਚ ਡਾਕਟਰ ਦੇ ਬਲਾਤਕਾਰ ਅਤੇ ਕਤਲ ਦੀ ਘਿਨਾਉਣੀ ਘਟਨਾ ਨੇ ਦੇਸ਼ ਨੂੰ ਹਿਲਾ ਦਿੱਤਾ

Aug 29, 2024

30 min

Aug 28, 2024

14 min

ਹਰਮਨਪ੍ਰੀਤ ਕੌਰ ਭਾਰਤੀ ਮਹਿਲਾ ਕ੍ਰਿਕਟ ਖਿਡਾਰੀ ਦੇ ਨਾਮ ਤੋਂ ਪੂਰੀ ਦੁਨੀਆ ਜਾਣੂ ਹੈ, ਪਿੱਛਲੇ ਲੰਮੇ ਸਮੇਂ ਤੋਂ ਭਾਰਤੀ ਟੀਮ ਵਿੱਚ ਬਤੌਰ ਕਪਤਾਨ ਆਪਣੀ ਸ਼ਾਨਦਾਰ ਖੇਡ ਅਤੇ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕੀਤਾ ਹੈ, ਇਸ ਸ਼ਾਨਦਾਰ ਪ੍ਰਦਰਸ਼ਨ ਨੂੰ ਉਹ ਆਉਣ ਵਾਲੇ T-20 ਵਿਸ਼ਵ ਕੱਪ ਜੋ ਕਿ U A E ਵਿੱਚ ਹੋਣ ਜਾ ਰਿਹਾ ਹੈ ਵਿੱਚ ਬਤੌਰ ਕਪਤਾਨ ਹੀ ਜਾਰੀ ਰੱਖਣਗੇ, ਅੱਜ ਸਾਡੇ ਨਾਲ ਉਹਨਾਂ ਦੇ ਸਭ ਤੋਂ ਪਹਿਲੇ ਕੋਚ ਯਾਦਵਿੰਦਰ ਸੋਢੀ ਮੌਜੂਦ ਨੇ ਜਿੰਨਾ ਨੇ ਹਰਮਨਪ੍ਰੀਤ ਨੂੰ ਸ਼ੁਰੂਵਾਤੀ ਦੌਰ ਵਿੱਚ ਕੋਚਿੰਗ ਦਿੱਤੀ, ਅਸੀਂ ਅੱਜ ਉਹਨਾਂ ਨਾਲ ਹਰਮਨਪ੍ਰੀਤ ਦੇ ਇਸ ਸ਼ਾਨਦਾਰ ਸਫ਼ਰ ਬਾਰੇ ਗੱਲਬਾਤ ਕਰਾਂਗੇ

Aug 28, 2024

14 min

Aug 28, 2024

14 min

ਸਾਊਥ ਆਸਟ੍ਰੇਲੀਆ ਸੂਬੇ ਦੀ ਸਰਕਾਰ ਇੱਕ ਨਵਾਂ ਕਾਨੂੰਨ ਪਾਸ ਕਰਨ ਦੇ ਰੌਂਅ 'ਚ ਨਜ਼ਰ ਆ ਰਹੀ ਹੈ। ਪ੍ਰਸਤਾਵ ਮੁਤਾਬਕ ਨਾਬਾਲਗਾਂ ਨੂੰ vapes ਵੇਚਣ ਵਾਲੇ ਵਿਕ੍ਰੇਤਾ ਨੂੰ $1.5 ਮਿਲੀਅਨ ਡਾਲਰ ਦਾ ਜੁਰਮਾਨਾ ਲਗਾਇਆ ਜਾ ਸਕਦਾ ਹੈ। ਸਰਕਾਰ ਦਾ ਕਹਿਣਾ ਹੈ ਕਿ 1 ਜੁਲਾਈ ਤੋਂ ਹੁਣ ਤੱਕ 100 ਤੋਂ ਵਧੇਰੇ ਸੂਚਨਾਵਾਂ ਹਾਸਲ ਹੋਈਆਂ ਹਨ, ਜਿਸ ਤਹਿਤ ਗੈਰ ਕਾਨੂੰਨੀ ਢੰਗ ਨਾਲ vapes ਵੇਚਣ ਵਾਲਿਆਂ ਬਾਰੇ ਦੱਸਿਆ ਗਿਆ ਹੈ। ਜੇਕਰ ਪਾਰਲੀਮੈਂਟ ਵਿੱਚ ਪ੍ਰਸਤਾਵ ਪਾਸ ਹੋ ਜਾਂਦਾ ਹੈ, ਤਾਂ ਸਾਲ ਦੇ ਅਖੀਰ ਤੱਕ ਕਾਨੂੰਨ ਲਾਗੂ ਕਰ ਦਿੱਤੇ ਜਾਣ ਦੀ ਸੰਭਾਵਨਾ ਹੈ।

Aug 28, 2024

14 min

Aug 28, 2024

42 min

ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ

Aug 28, 2024

42 min

Aug 28, 2024

12 min

ਅੱਜ ਦੀ ਕਹਾਣੀ ਅਜੋਕੇ ਸਮੇਂ ਦੀ ਕਹਾਣੀ ਹੈ, ਜਿੱਥੇ ਤਕਨੀਕ ਦੀ ਦੁਨੀਆ ਬਹੁਤ ਜ਼ਿਆਦਾ ਤੱਰਕੀ ਕਰ ਗਈ ਹੈ ਅਤੇ ਨਵੀਂ ਪੀੜੀ ਇਸ ਤਕਨੀਕ ਦੀ ਹਾਣੀ ਬਣਕੇ ਜੀਅ ਰਹੀ ਹੈ ਪਰ ਪੁਰਾਣੀ ਪੀੜੀ ਹਾਲੇ ਵੀ ਇਸ ਸਭ ਤੋਂ ਅਣਜਾਣ ਆਪਣੀ ਪੁਰਾਣੀ ਜ਼ਿੰਦਗੀ ਪੁਰਾਣੇ ਤਰੀਕਿਆਂ ਨਾਲ ਜੀਅ ਰਹੀ ਹੈ, ਨਵੀਂ ਪੁਰਾਣੀ ਪੀੜੀ ਦੀ ਸੋਚ ਤੇ ਫਰਕ ਨੂੰ ਇਸ ਕਹਾਣੀ ਵਿੱਚ ਬੜਾ ਸੋਹਣਾ ਦਰਸਾਇਆ ਗਿਆ ਹੈ

Aug 28, 2024

12 min

Aug 28, 2024

28 min

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਰਾਜਸਥਾਨ ਤੋਂ ਬਗ਼ੈਰ ਕਿਸੇ ਵਿਰੋਧ ਤੋਂ ਰਾਜ ਸਭਾ ਦੇ ਮੈਂਬਰ ਚੁਣੇ ਗਏ ਹਨ। ਵਿਧਾਨ ਸਭਾ ਦੇ ਪ੍ਰਮੁੱਖ ਸਕੱਤਰ ਅਤੇ ਰਿਟਰਨਿੰਗ ਅਫਸਰ ਮਹਾਵੀਰ ਪ੍ਰਸਾਦ ਸ਼ਰਮਾ ਨੇ ਅੱਜ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਨੂੰ ਰਾਜਸਥਾਨ ਤੋਂ ਰਾਜ ਸਭਾ ਸੀਟ ਲਈ ਜ਼ਿਮਨੀ ਚੋਣ ਵਿੱਚ ਬਗ਼ੈਰ ਮੁਕਾਬਲਾ ਚੁਣੇ ਜਾਣ ਦਾ ਐਲਾਨ ਕੀਤਾ। ਇਸ ਤਰ੍ਹਾਂ ਹਰਿਆਣਾ ਤੋਂ ਭਾਜਪਾ ਦੀ ਕਿਰਨ ਚੌਧਰੀ ਵੀ ਬਗ਼ੈਰ ਵਿਰੋਧ ਤੋਂ ਰਾਜ ਸਭਾ ਲਈ ਚੁਣੀ ਗਈ।

Aug 28, 2024

28 min

Aug 28, 2024

23 min

ਆਸਟ੍ਰੇਲੀਆ ਦੁਨੀਆ ਦੇ ਉਨ੍ਹਾਂ ਦੇਸ਼ਾਂ ਵਿੱਚੋਂ ਇੱਕ ਹੈ ਜਿੱਥੇ ਜਾਣ ਨੂੰ ਕੌਮਾਂਤਰੀ ਵਿਦਿਆਰਥੀ ਤਰਜ਼ੀਹ ਦਿੰਦੇ ਹਨ। ਪਰ ਨਵੇਂ ਦਾਖਲਿਆਂ ਦੀ ਗਿਣਤੀ 2025 ਲਈ 270,000 ਤੱਕ ਸੀਮਿਤ ਕਰ ਦਿੱਤੀ ਗਈ ਹੈ। ਸਰਕਾਰ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਹਰੇਕ ਉੱਚ ਸਿੱਖਿਆ ਸੰਸਥਾਨ ਨੂੰ ਇੱਕ ਅਲੱਗ-ਨਿਰਧਾਰਿਤ ਅੰਕੜਾ ਦਿੱਤਾ ਜਾਵੇਗਾ। 2025 ਵਿੱਚ ਪਬਲਿਕ ਯੂਨੀਵਰਸਿਟੀਆਂ ਵਿੱਚ ਦਾਖਲਿਆਂ ਦੀ ਗਿਣਤੀ 1,45,000 ਤੱਕ ਕੀਤੀ ਜਾਵੇਗੀ। ਪ੍ਰਾਈਵੇਟ ਯੂਨੀਵਰਸਿਟੀਆਂ ਅਤੇ ਗੈਰ-ਯੂਨੀਵਰਸਿਟੀ ਉੱਚ ਸਿੱਖਿਆ ਸੰਸਥਾਵਾਂ (ਵੱਡੇ ਕਾਲਜ) 30,000 ਨਵੇਂ ਕੌਮਾਂਤਰੀ ਵਿਦਿਆਰਥੀਆਂ ਨੂੰ ਦਾਖਲ ਕਰਨ ਦੇ ਯੋਗ ਹੋਣਗੀਆਂ। ਜਦੋਂ ਕਿ ਵੋਕੇਸ਼ਨਲ ਸਿੱਖਿਆ ਅਤੇ ਸਿਖਲਾਈ ਸੰਸਥਾਵਾਂ 95,000 ਤੱਕ ਸੀਮਤ ਰਹਿਣਗੀਆਂ।

Aug 28, 2024

23 min

Aug 28, 2024

9 min

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਅੱਜ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫੋਨ ‘ਤੇ ਗੱਲਬਾਤ ਕੀਤੀ। ਰੂਸੀ ਰਾਸ਼ਟਰਪਤੀ ਦਫ਼ਤਰ ਨੇ ਇਸ ਗੱਲਬਾਤ ਦੇ ਕੋਈ ਵੇਰਵੇ ਜਾਰੀ ਨਹੀਂ ਕੀਤੇ। ਸ੍ਰੀ ਮੋਦੀ ਨੇ ਪਿਛਲੇ ਹਫਤੇ ਯੂਕਰੇਨ ਦਾ ਦੌਰਾ ਕੀਤਾ ਅਤੇ ਉੱਥੇ ਦੀ ਸਥਿਤੀ ‘ਤੇ ਰਾਸ਼ਟਰਪਤੀ ਵੋਲੋਦੋਮੀਰ ਜ਼ੇਲੈਂਸਕੀ ਨਾਲ ਚਰਚਾ ਕੀਤੀ। ਯੂਕਰੇਨ ਦੌਰੇ ਸਦਕਾ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਸ੍ਰੀ ਮੋਦੀ ਦੀ ਪ੍ਰਸ਼ੰਸਾ ਕੀਤੀ ਹੈ।

Aug 28, 2024

9 min

Aug 28, 2024

36 min

ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ

Aug 28, 2024

36 min

Aug 27, 2024

9 min

Haanji Rishte ਵਿੱਚ ਅਸੀਂ ਤੁਹਾਡੇ ਵੱਲੋਂ ਭੇਜੇ ਗਏ ਰਿਸ਼ਤਿਆਂ ਦੀ ਜਾਣਕਾਰੀ ਆਪਣੇ ਸੁਨਣ ਵਾਲਿਆਂ ਨਾਲ ਸਾਂਝੀ ਕਰਦੇ ਹਾਂ, ਰੇਡੀਓ ਹਾਂਜੀ ਕਿਸੇ ਵੀ ਤਰਾਂ ਦੀ Match Making ਨਹੀਂ ਕਰਦਾ, ਅਤੇ ਨਾ ਹੀ ਕੋਈ ਜਾਣਕਾਰੀ ਜਨਤਕ ਤੌਰ ਤੇ ਕਿਸੇ ਨਾਲ ਸਾਂਝੀ ਕਰਦਾ ਹੈ, ਅਸੀਂ ਸਿਰਫ਼ ਤੁਹਾਡੇ ਵੱਲੋਂ ਭੇਜੀ ਗਈ ਜਾਣਕਾਰੀ ਦੂਜਿਆਂ ਨਾਲ ਸਾਂਝੀ ਕਰਨ ਦਾ ਮਾਧਿਅਮ ਹਾਂ...

Aug 27, 2024

9 min

Copyright 2026 All rights reserved.

Podcast Powered By Podbean

Version: 20241125