Radio Haanji Podcast

Radio Haanji 1674 AM — Australia's premier Punjabi radio station and podcast network. Serving the Punjabi community across Australia and worldwide with news, entertainment, culture, and community content entirely in Punjabi.

Episodes

Aug 21, 2024

38 min

ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ

Aug 21, 2024

38 min

Aug 21, 2024

15 min

ਜੋ ਲੋਕ ਕਰੋਨਾ ਬਿਮਾਰੀ ਦੇ ਸ਼ਿਕਾਰ ਹੋਏ ਸਨ ਅਕਸਰ ਉਹਨਾਂ ਨੂੰ ਆਪਣੇ ਸਰੀਰ ਵਿੱਚ ਕੁੱਝ ਗੜਬੜੀਆਂ ਜਾਂ ਨਵੀਂ ਬਿਮਾਰੀਆਂ ਦੇ ਹੋਣ ਗੱਲ ਕਰਦੇ ਸੁਣਿਆ ਹੋਵੇਗਾ ਅਤੇ ਇੱਕ ਚਰਚਾ ਆਮ ਹੀ ਚਲਦੀ ਹੈ ਕਿ ਕਰੋਨਾ ਦੀ ਵੈਕਸੀਨ ਦੇ ਕਰਕੇ ਵੀ ਕਈਆਂ ਨੂੰ ਨਵੀਂ ਬਿਮਾਰੀਆਂ ਲੱਗ ਗਈਆਂ ਹਨ, ਹਾਲ ਹੀ ਵਿੱਚ ਹੋਈ ਰਿਸਰਚ ਨੇ ਇਹ ਗੱਲ ਸਾਬਿਤ ਕਰ ਦਿੱਤੀ ਹੈ ਕਿ ਕਰੋਨਾ ਦੀ ਵੈਕਸੀਨ ਦਾ ਕਈ ਲੋਕਾਂ ਤੇ ਸਾਇਡ ਇਫੈਕਟ ਵੇਖਣ ਨੂੰ ਮਿਲਿਆ ਹੈ, ਦੇ ਅੱਜ ਦੇ ਐਪੀਸੋਡ ਵਿੱਚ ਡਾ. ਸੰਦੀਪ ਭਗਤ ਜੀ ਨੇ ਇਸ ਵਿਸ਼ੇ ਬਾਰੇ ਹੋਰ ਜਾਣਕਾਰੀ ਦਿੱਤੀ, ਉਮੀਦ ਕਰਦੇ ਹਨ ਆਪ ਸਭ ਲਈ ਲਾਭਦਾਇਕ ਹੋਵੇਗੀ 

Aug 21, 2024

15 min

Aug 21, 2024

23 min

ਭਾਜਪਾ ਨੇ 3 ਸਤੰਬਰ ਨੂੰ ਹੋਣ ਵਾਲੀਆਂ ਰਾਜ ਸਭਾ ਜ਼ਿਮਨੀ ਚੋਣਾਂ ਲਈ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਰਾਜਸਥਾਨ ਅਤੇ ਜੌਰਜ ਕੁਰੀਅਨ ਨੂੰ ਮੱਧ ਪ੍ਰਦੇਸ਼ ਤੋਂ ਉਮੀਦਵਾਰ ਐਲਾਨਿਆ ਹੈ। ਇਨ੍ਹਾਂ ਦੇ ਨਾਲ, ਮਮਤਾ ਮੋਹੰਤਾ ਨੂੰ ਉੜੀਸਾ ਅਤੇ ਕਿਰਨ ਚੌਧਰੀ ਨੂੰ ਹਰਿਆਣਾ ਤੋਂ ਉਮੀਦਵਾਰ ਬਣਾਇਆ ਗਿਆ ਹੈ। ਬਿੱਟੂ, ਜੋ ਲੁਧਿਆਣਾ ਤੋਂ ਲੋਕ ਸਭਾ ਚੋਣ ਹਾਰ ਗਏ ਸਨ, ਨੇ ਰਾਜਸਥਾਨ ਤੋਂ ਰਾਜ ਸਭਾ ਲਈ ਨਾਮਜ਼ਦ ਕੀਤੇ ਜਾਣ 'ਤੇ ਭਾਜਪਾ ਹਾਈਕਮਾਨ ਦਾ ਧੰਨਵਾਦ ਕੀਤਾ।

Aug 21, 2024

23 min

Aug 21, 2024

41 min

ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ

Aug 21, 2024

41 min

Aug 21, 2024

15 min

Sam Landsberger ਦੀ ਉਮਰ ਮਹਿਜ਼ 35 ਸਾਲ ਸੀ, ਜਦੋਂ melbourne ਦੀ ਇੱਕ ਸੜਕ ਨੂੰ ਪਾਰ ਕਰਦੇ ਸਮੇਂ ਟੱਰਕ ਦੀ ਫੇਟ ਲੱਗਣ ਨਾਲ ਉਸਦੀ ਮੌਤ ਹੋ ਗਈ। ਹਾਦਸਾ ਸ਼ਹਿਰ ਦੇ ਪੂਰਬੀ ਇਲਾਕੇ Richmond ਵਿੱਚ ਮੰਗਲਵਾਰ ਸਵੇਰੇ ਵਾਪਰਿਆ। 
Sam ਖੇਡ ਜਗਤ ਵਿੱਚ ਜਾਣਿਆ ਪਛਾਣਿਆ ਨਾਮ ਸੀ। ਉਹ the Herald Sun ਅਤੇ Fox Footy ਲਈ ਪੱਤਰਕਾਰੀ ਕਰ ਰਿਹਾ ਸੀ। ਉਹ Walkley Young Journalist ਅਵਾਰਡ ਲਈ ਤਿੰਨ ਵਾਰ ਨਾਮਜ਼ਦ ਹੋਇਆ ਸੀ। 

Aug 21, 2024

15 min

Aug 20, 2024

11 min

ਬੰਗਲਾਦੇਸ਼ ਵਿੱਚ ਰਾਖਵਾਂਕਰਨ ਪ੍ਰਣਾਲੀ ਦੇ ਵਿਰੋਧ ਦੌਰਾਨ ਦੋ ਵਿਅਕਤੀਆਂ ਦੀ ਹੱਤਿਆ ਮਾਮਲੇ ਵਿੱਚ ਸਾਬਕਾ ਪ੍ਰਧਾਨ ਮੰਤਰੀ ਸ਼ੇਖ਼ ਹਸੀਨਾ ਅਤੇ ਉਨ੍ਹਾਂ ਦੀ ਸਰਕਾਰ ਦੇ ਸਾਬਕਾ ਮੰਤਰੀਆਂ ਖ਼ਿਲਾਫ਼ ਦੋ ਨਵੇਂ ਕੇਸ ਦਰਜ ਹੋਏ ਹਨ। ਹਸੀਨਾ, ਜਿਨ੍ਹਾਂ ਨੇ 5 ਅਗਸਤ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ, ਉਨ੍ਹਾਂ ਖ਼ਿਲਾਫ਼ ਹੁਣ ਤੱਕ 15 ਕੇਸ ਦਰਜ ਕੀਤੇ ਜਾ ਚੁੱਕੇ ਹਨ।

Aug 20, 2024

11 min

Aug 19, 2024

10 min

ਰੇਡੀਓ ਹਾਂਜੀ ਨਾਲ ਹੋਈ ਗੱਲਬਾਤ ਦੱਸੇ ਓਲੰਪਿਕ ਖੇਡਾਂ ਦੌਰਾਨ ਆਪਣੇ ਦਿਲ ਦੇ ਕਰੀਬ ਪਲ, ਰੇਡੀਓ ਹਾਂਜੀ ਵਲੋਂ ਦਿੱਤੇ ਨਵੇਂ ਨਾਮ ਸਕੂਪ ਸਿੰਘ (Skoop Singh) ਤੇ ਵੀ ਦਿੱਤੀ ਪ੍ਰਤੀਕਿਰਿਆ |

Aug 19, 2024

10 min

Aug 19, 2024

22 min

Covid ਨੇ ਜਾਨੀ ਨੁਕਸਾਨ ਤਾਂ ਪੂਰੀ ਦੁਨੀਆਂ ਵਿੱਚ ਕੀਤਾ। ਪਰ ਹੁਣ ਇੱਕ ਤਾਜ਼ਾ ਰਿਪੋਰਟ ਆਈ ਹੈ, ਜਿਸ ਵਿੱਚ ANU ਯਾਨੀ Australian National University (ANU)University of NSW (UNSW) ਅਤੇ Melbourne University ਨੇ ਰਲਕੇ ਇੱਕ ਰਿਪੋਰਟ ਤਿਆਰ ਕੀਤੀ ਹੈ।  ਜਿਸ ਵਿੱਚ ਇਹ ਪਤਾ ਚਲਿਆ ਹੈ ਕਿ 2022 ਦੌਰਾਨ ਕੰਮ ਖੁੱਸ ਜਾਣ ਕਰਕੇ ਆਸਟ੍ਰੇਲੀਆਈ ਕਰਮਚਾਰੀਆਂ ਨੇ ਲਗਭਗ 100 ਘੰਟੇ ਦਾ ਕੰਮ ਗੁਆ ਲਿਆ ਸੀ

Aug 19, 2024

22 min

Aug 19, 2024

43 min

ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ

Aug 19, 2024

43 min

Aug 19, 2024

21 min

ਸੁਪਰੀਮ ਕੋਰਟ ਨੇ ਕੋਲਕਾਤਾ ਦੇ ਆਰ. ਜੀ. ਕਰ ਮੈਡੀਕਲ ਕਾਲਜ ਹਸਪਤਾਲ ਵਿੱਚ ਟਰੇਨੀ ਡਾਕਟਰ ਨਾਲ ਹੋਏ ਕਥਿਤ ਜਬਰ-ਜਨਾਹ ਅਤੇ ਹੱਤਿਆ ਕੇਸ ਦਾ ਸੁਣਵਾਈ ਲਈ ਖ਼ੁਦ ਹੀ ਨੋਟਿਸ ਲਿਆ ਹੈ ਅਤੇ 20 ਅਗਸਤ ਨੂੰ ਇਸ ਮਾਮਲੇ ਦੀ ਸੁਣਵਾਈ ਕਰਨ ਦਾ ਫ਼ੈਸਲਾ ਕੀਤਾ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਹੇਠ ਬੈਂਚ ਇਸ ਮਾਮਲੇ ਦੀ ਸੁਣਵਾਈ ਕਰੇਗੀ। 
ਇਸ ਦੇ ਨਾਲ ਹੀ, ਕਲਕੱਤਾ ਹਾਈ ਕੋਰਟ ਨੇ ਇਸ ਮਾਮਲੇ ਦੀ ਜਾਂਚ ਕੋਲਕਾਤਾ ਪੁਲੀਸ ਤੋਂ ਲੈ ਕੇ ਸੀਬੀਆਈ ਹਵਾਲੇ ਕਰ ਦਿੱਤੀ ਹੈ। ਉੱਧਰ, ਕੋਲਕਾਤਾ ਵਿੱਚ ਡਾਕਟਰਾਂ ਨੇ ਐਤਵਾਰ ਨੂੰ ਰੋਸ ਮਾਰਚ ਕੀਤਾ, ਜਿਸ ਵਿੱਚ ਵੱਖ-ਵੱਖ ਮੈਡੀਕਲ ਕਾਲਜਾਂ ਦੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੀ ਮੰਗ ਕੀਤੀ ਅਤੇ ਸੀਬੀਆਈ ਤੋਂ ਜਾਂਚ ਛੇਤੀ ਮੁਕੰਮਲ ਕਰਨ ਦੀ ਅਪੀਲ ਕੀਤੀ।
ਕੋਲਕਾਤਾ ਪੁਲੀਸ ਨੇ ਹਸਪਤਾਲ ਨੇੜੇ 24 ਅਗਸਤ ਤੱਕ ਮੀਟਿੰਗਾਂ ਕਰਨ ਅਤੇ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾ ਦਿੱਤੀ ਹੈ

Aug 19, 2024

21 min

Copyright 2026 All rights reserved.

Podcast Powered By Podbean

Version: 20241125